Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਦਇਆ ਸਿੰਘ ਲਾਹੌਰੀਆ ਹਸਪਤਾਲ ਦਾਖਲ਼, ਯੂਨਾਈਟਿਡ ਖਾਲਸਾ ਦਲ ਯੂ,ਕੇ ਨੇ ਸਿੱਖ ਜੱਥੇਬੰਦੀਆਂ ਅਤੇ ਮਨੁੱਖੀ ਅਧਿਕਾਕਾਂ ਵਾਲਿਆਂ ਨੂੰ ਕੀਤੀ ਅਪੀਲ਼

ਭਾਈ ਦਇਆ ਸਿੰਘ ਲਾਹੌਰੀਆ ਹਸਪਤਾਲ ਦਾਖਲ਼, ਯੂਨਾਈਟਿਡ ਖਾਲਸਾ ਦਲ ਯੂ,ਕੇ ਨੇ ਸਿੱਖ ਜੱਥੇਬੰਦੀਆਂ ਅਤੇ ਮਨੁੱਖੀ ਅਧਿਕਾਕਾਂ ਵਾਲਿਆਂ ਨੂੰ ਕੀਤੀ ਅਪੀਲ਼

Daya-Singh-Lahoriaਲੰਡਨ ( 2 ਅਕਤੂਬਰ, 2014): ਸਾਢੇ ਅਠਾਰਾਂ ਸਾਲ ਤੋਂ ਲਗਾਤਾਰ ਜੇਹਲਾਂ ਵਿੱਚ ਸਮਾਂ ਗੁਜ਼ਾਰ ਚੁੱਕੇ ਦਿੱਲੀ ਦੀ ਤਿਹਾੜ ਜੇਹਲ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਨੂੰ ਸਿਹਤ ਵਿਗੜਨ ਕਾਰਨ ਅੱਜ ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਭਾਈ ਦਇਆ ਸਿੰਘ ਲਾਹੌਰੀਆ ਦੇ ਢਿੱਡ ਵਿੱਚ ਪੱਥਰੀ ਸੀ ਪਰ ਜੇਹਲ ਪ੍ਰਸਾਸ਼ਨ ਵਲੋਂ ਕੋਈ ਇਲਾਜ ਨਹੀਂ ਕਰਵਾਇਆ ਗਿਆ ਜਿਸ ਕਾਰਨ ਹੁਣ ਪੱਥਰੀ ਕਾਰਨ ਇੰਨਫੈਕਸ਼ਨ ਹੋ ਚੁੱਕੀ ਹੈ ਜੋ ਕਿ ਉਸ ਦੇ ਸਾਰੇ ਸਰੀਰ ਵਿੱਚ ਫੈਲ ਗਈ ਹੈ।

ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਰਨਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਸਮੂਹ ਸਿੱਖ ਜਗਤ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਭਾਈ ਸਾਹਿਬ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾਵੇ ਅਤੇ ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਸਿੱਖ ਸੰਘਰਸ਼ ਦੇ ਇਸ ਯੋਧੇ ਨੂੰ ਬਚਾਉਣ ਲਈ ਅੱਗੇ ਆਉਣ।

ਸ੍ਰ, ਕਿਰਪਾਲ ਸਿਘ ਦੇ ਘਰੇ ਪਿੰਡ (ਕਸਬਾ) ਭਰਾਲ ਥਾਣਾ ਮਲੇਰਕੋਟਲਾ ਜਿਲ੍ਹਾ ਸੰਗਰੂਰ ਵਿਖੇ ਜਨਮੇ ਭਾਈ ਲਾਹੌਰੀਆ ਨੇ 1982 ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਸ਼ਮੂਲੀਅਤ ਕਰ ਲਈ ਸੀ । ਇਸ ਤੋਂ ਬਾਅਦ ਰੂਪੋਸ਼ ਰਹਿ ਕੇ ਕੌਮ ਲਈ ਸੰਘਰਸ਼ ਕਰਨਾ ਜਾਂ ਜੇਹਲ ਵਿੱਚ ਬੰਦ ਰਹਿਣਾ ਹੀ ਉਸਦਾ ਜੀਵਨ ਬਣ ਗਿਆ । ਤਿੰਨ ਅਗਸਤ 1995 ਨੂੰ ਆਪਣੀ ਧਰਮ ਸੁਪਤਨੀ ਬੀਬੀ ਕਮਲਜੀਤ ਕੌਰ ਨਾਲ ਅਮਰੀਕਾ ਪੁੱਜਣ ਸਮੇਂ ਹਵਾਈ ਅੱਡੇ ਤੇ ਉਤਰਦੇ ਵਕਤ ਹੀ ਗ੍ਰਿਫਤਾਰ ਕਰ ਲਿਆ ਗਿਆ ।

ਮਨਿੰਦਰਜੀਤ ਬਿੱਟਾ ਤੇ ਕਾਤਲਾਨਾ ਹਮਲਾ ਕਰਨ ਅਤੇ ਰਜਿੰਦਰ ਮਿਰਧਾ, ਪੁੱਤਰ ਰਾਮ ਨਿਵਾਸ ਮਿਰਧਾ ਐਕਸ ਯੂਨੀਅਨ ਮਨਿਸਟਰ ਇੰਡੀਆ ਨੂੰ ਅਗਵਾ ਕਰਨ ਦਾ ਕੇਸ ਚਲਾਇਆ ਗਿਆ। ਬਿੱਟਾ ਕੇਸ ਵਿੱਚ ਬਾਇੱਜਤ ਬਰੀ ਕਰ ਦਿੱਤਾ ਗਿਆ ਪਰ ਮਿਰਧਾ ਕੇਸ ਵਿੱਚ ਉਮਰ ਕੈਦ ਹੋ ਗਈ।

ਮਿਰਧਾ ਅਗਵਾ ਕੇਸ ਵਿੱਚ ਭਾਈ ਦਇਆ ਸਿੰਘ ਨੂੰ ਉਮਰ ਕੈਦ ਅਤੇ ਬੀਬੀ ਕਮਲਜੀਤ ਕੌਰ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਗਈ ।ਅੱਜ ਸਾਢੇ ਅਠਾਰਾਂ ਸਾਲ ਬੀਤ ਜਾਣ ਤੇ ਵੀ ਉਸ ਦੀ ਰਿਹਾਈ ਨਹੀਂ ਹੋ ਰਹੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: