Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਜੁਗਰਾਜ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਹੋਈ ਸ਼ਸ਼ੋਬਿਤ

ਸ਼ਹੀਦ ਭਾਈ ਜੁਗਰਾਜ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਹੋਈ ਸ਼ਸ਼ੋਬਿਤ

Shaheed Jugraj Singhਪੰਜਗਰਾਈ ਕਲਾਂ (1 ਅਕਤੂਬਰ, 2014): ਲੰਘੇ ਸਿੱਖ ਅਜ਼ਾਦੀ ਸੰਘਰਸ਼ ਵਿੱਚ ਆਪਣੀ ਜਾਨ ਕੌਮ ਦੇ ਲੇਖੇ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਜਗਰਾਜ ਸਿੰਘ ਸਮਾਲਸਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਵਿੱਚ ਲਾ ਦਿੱਤੀ ਗਈ ਹੈ।ਇਹ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼ਸ਼ੋਭਿਤ ਕੀਤੀ।

ਪਿੱਛਲੇ ਸਾਲ ਭਾਈ ਜਗਰਾਜ ਸਿੰਘ ਦੇ ਸਤਿਕਾਰਯੋਗ ਪਿਤਾ ਦੀ ਅੰਤਮ ਅਰਦਾਸ ਮੌਕੇ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਉੱਥੇ ਹਾਜ਼ਰ ਪੰਥਕ ਆਗੂਆਂ ਨੇ ਭਾਈ ਸਾਹਿਬ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿੱਚ ਲਾਉਣ ਦੀ ਬੇਨਤੀ ਕੀਤੀ ਸੀ, ਜਿਸਤੇ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਜਲਦੀ ਹੀ ਤਸਵੀਰ ਅਜਇਬ ਘਰ ਵਿੱਚ ਲਾਉਣ ਦਾ ਭਰੋਸਾ ਦਿਵਾਇਆ ਸੀ।

ਸ਼ਹੀਦ ਭਾਈ ਜੁਗਰਾਜ ਸਿੰਘ ਦੇ ਮਾਤਾ ਬੀਬੀ ਰਣਜੀਤ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਿਆਨੀ ਗੁਰਬਚਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਜੁਗਰਾਜ ਸਿੰਘ ਦੀ ਤਸਵੀਰ ਕੇਦਰੀ ਸਿੱਖ ਅਜਾਇਬ ਘਰ ਵਿੱਚ ਲੱਗਣ ਨਾਲ ਉਨ੍ਹਾਂ ਦੀ ਅੰਤਮ ਇੱਛਾ ਪੂਰੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਉਨ੍ਹਾਂ ਦੀ ਆਰਥਿਕ ਮੱਦਦ ਕਰਨ ਲਈ ਕਈ ਵਾਰ ਪੇਸ਼ਕਸ਼ ਕੀਤੀ ਪਰ ਉਨ੍ਹਾਂ ਹਮੇਸ਼ਾ ਹੀ ਇਨਕਾਰ ਕਰ ਦਿੱਤਾ, ਕਿਉਂਕਿ ਉਹ ਆਪਣੇ ਪੁੱਤਰ ਦੀ ਸ਼ਹੀਦੀ ਦਾ ਨਹੀਂ ਵੱਟਣਾ ਚਾਹੁੰਦੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਈ ਕੇਸ ਲੜੇ, ਕਾਫੀ ਆਰਿਥਕ ਨੁਕਸਾਨ ਹੋਇਆ ਪਰ ਕਿਸੇ ਕੋਲੋ ਕੁਝ ਮੰਗਿਆ ਨਹੀ ਅਤੇ ਆਪਣੇ ਪੁੱਤਰ ਦੇ ਕਾਰਨਾਮਿਆਂ ‘ਤੇ ਮਾਣ ਕਰਦੀ ਹੋਈ ਅੱਜ ਵੀ ਆਪਣੀ ਜ਼ਿੰਦਗੀ ਪੂਰੀ ਸ਼ਾਨ ਅਤੇ ਹੌਸਲੇ ਨਾਲ ਜੀਅ ਰਹੀਂ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: