Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਫਰਜ਼ੀ ਪੁਲਿਸ ਮੁਕਾਬਲਾ, ਅਕਾਲੀ ਮਹਿਲਾ ਸਰਪੰਚ ਸਮੇਤ ਚਾਰ ਦੋਸ਼ੀਆਂ ਦੇ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ

ਲੁਧਿਆਣਾ ਫਰਜ਼ੀ ਪੁਲਿਸ ਮੁਕਾਬਲਾ, ਅਕਾਲੀ ਮਹਿਲਾ ਸਰਪੰਚ ਸਮੇਤ ਚਾਰ ਦੋਸ਼ੀਆਂ ਦੇ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ

ਲੁਧਿਆਣਾ (1 ਅਕਤੂਬਰ, 2014): ਲੁਧਿਆਣਾ ਦੇ ਜਮਾਲਪੁਰ ਵਿੱਚ ਪਿੱਛਲੇ ਦਿਨੀ ਮਾਛੀਵਾੜਾ ਪੁਲਿਸ ਪਾਰਟੀ ਵੱਲੋਂ ਦੋ ਸਕੇ ਭਰਾਵਾਂ ਨੂੰ ਫਰਜੀ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਕੇਸ ਵਿੱਚ ਮਹਿਲਾ ਅਕਾਲੀ ਸਰਪੰਚ ਦੇ ਪਤੀ ਸਮੇਤ ਤਿੰਂ ਹੋਰ ਮੁਲਜਮਾਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆਂ, ਜਿੱਥੇ ਅਦਾਲਤ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ ਕਰ ਦਿੱਤਾ।

Ludhiana goli kand
ਰਿਮਾਂਡ ਦੇ ਮਾਮਲੇ ਨੂੰ ਲੈ ਕੇ ਸਰਕਾਰੀ ਅਤੇ ਸਫ਼ਾਈ ਪੱਖ ਦੇ ਵਕੀਲਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ ਙ ਪੁਲਿਸ ਵੱਲੋਂ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਸਫ਼ਾਈ ਪੱਖ ਦੇ ਵਕੀਲਾਂ ਨੇ ਇਸਦਾ ਜ਼ੋਰਦਾਰ ਵਿਰੋਧ ਕੀਤਾ ਙ ਸਰਕਾਰੀ ਅਤੇ ਸਫ਼ਾਈ ਪੱਖ ਦੇ ਵਕੀਲਾਂ ਦੀ ਬਹਿਸ ਸੁਣਨ ਉਪਰੰਤ ਮਾਨਯੋਗ ਜੱਜ ਕਿਰਨ ਜੋਤੀ ਨੇ ਚਾਰਾਂ ਕਥਿਤ ਦੋਸ਼ੀਆਂ ਦਾ ਇਕ ਦਿਨ ਦੇ ਪੁਲਿਸ ਰਿਮਾਂਡ ਵਿਚ ਵਾਧਾ ਕਰ ਦਿੱਤਾ।

ਇਸ ਦੌਰਾਨ ਅੱਜ ਜਾਂਚ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਙ ਜਾਂਚ ਟੀਮ ਦੇ ਮੈਂਬਰ ਪੁਲਿਸ ਕਮਿਸ਼ਨਰ ਪ੍ਰਮੋਦ ਬਾਨ, ਲੁਧਿਆਣਾ (ਦਿਹਾਤੀ) ਦੇ ਪੁਲਿਸ ਮੁਖੀ ਰਵਚਰਨ ਸਿੰਘ ਬਰਾੜ, ਏ ਡੀ ਸੀ ਪੀ ਸਤਵੀਰ ਸਿੰਘ ਅਟਵਾਲ ਅਤੇ ਏ ਸੀ ਪੀ ਲਖਵੀਰ ਸਿੰਘ ਟਿਵਾਣਾ ਨੇ ਅੱਜ ਆਹਲੂਵਾਲੀਆ ਕਲੋਨੀ ਵਿਚ ਉਸ ਘਰ ਦਾ ਦੌਰਾ ਕੀਤਾ, ਜਿੱਥੇ ਦੋਵੇਂ ਨੌਜਵਾਨਾਂ ਦਾ ਕਤਲ ਕੀਤਾ ਗਿਆ ਸੀ।

ਇਸ ਸਮੇਂ ਘਰ ਦੀ ਮਾਲਕਣ ਅਤੇ ਸ਼ਿਕਾਇਤਕਰਤਾ ਸਿਮਰਨ ਕੌਰ ਵੀ ਜਾਂਚ ਟੀਮ ਦੇ ਨਾਲ ਸੀ ਙ ਅਧਿਕਾਰੀ ਇਕ ਘੰਟੇ ਦੇ ਕਰੀਬ ਸਮਾਂ ਉਥੇ ਰਹੇ, ਪਰ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: