Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ. ਐੱਸ. ਐੱਸ ਦੇ ਹਥਿਆਰਬੰਦ ਮਾਰਚ ਸਬੰਧੀ ਕਾਂਗਰਸੀਆਂ ਨੇ ਕੀਤੀ ਐੱਸ. ਐੱਸ. ਪੀ ਅਤੇ ਡੀ.ਸੀ ਨੂੰ ਸ਼ਿਕਾਇਤ

ਆਰ. ਐੱਸ. ਐੱਸ ਦੇ ਹਥਿਆਰਬੰਦ ਮਾਰਚ ਸਬੰਧੀ ਕਾਂਗਰਸੀਆਂ ਨੇ ਕੀਤੀ ਐੱਸ. ਐੱਸ. ਪੀ ਅਤੇ ਡੀ.ਸੀ ਨੂੰ ਸ਼ਿਕਾਇਤ

ਐੱਸ. ਐੱਸ. ਪੀ ਨੂੰ ਸ਼ਿਕਾਇਤ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ
ਐੱਸ. ਐੱਸ. ਪੀ ਨੂੰ ਸ਼ਿਕਾਇਤ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ

ਫ਼ਰੀਦਕੋਟ (10 ਅਕਤੂਬਰ, 2014): ਆਰ. ਐੱਸ. ਐੱਸ ਦੇ ਕਾਰਕੂਨਾਂ ਵੱਲੌਂ ਫ਼ਰੀਦਕੋਟ ਦੇ ਕਸਬੇ ਜੈਤੋ ਵਿੱਚ ਨੰਗੇ ਪਿਸਤੌਲਾਂ ਅਤੇ ਬੰਦੂਕਾਂ ਲੈ ਕੇ ਕੀਤੇ ਮਾਰਚ ਦੇ ਮਾਮਲੇ ਨੂੰ ਜਿਲਾ ਕਾਂਗਰਸ ਨੇ ਗੰਭੀਰਤਾ ਨਾਲ ਲੈਦਿਆਂ ਐੱਸ. ਐੱਸ. ਪੀ ਸੁਖਦੇਵ ਸਿੰਘ ਕਾਹਲੋਂ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਵਿਧਾਇਕ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਲਿਖਤੀ ਸ਼ਕਾਇਤਪੇ ਸ਼ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਰ ਇਸ ਮਾਮਲੇ ‘ਚ ਜ਼ਿਲ੍ਹਾ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਜੋਗਿੰਦਰ ਸਿੰਘ ਨੇ ਦੱਸਿਆ ਕਿ ਜੈਤੋ ਵਿਖੇ ਕੁੱਝ ਦਿਨ ਪਹਿਲਾਂ ਆਰ. ਐੱਸ.ਐੱਸ. ਦੇ ਵਰਕਰਾਂ ਨੇ ਸ਼ਹਿਰ ਅੰਦਰ ਨੰਗੇ ਹਥਿਆਰ ਲੈ ਕੇ ਮਾਰਚ ਕੀਤਾ ਤੇ ਸ਼ਹਿਰ ਅੰਦਰ ਦਹਿਸ਼ਤ ਬਣਾਉਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲਾਂ ਧਾਰਾ 144 ਲੱਗੀ ਹੋਈ ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲੱਗੀ ਹੋਈ ਹੈ ਪਰ ਇਸ ਦੇ ਬਾਵਜੂਦ ਸ਼ਰੇਆਮ ਇਨ੍ਹਾਂ ਹੁਕਮਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋਇਆ ਹੈ।

ਉਨ੍ਹਾਂ ਮੰਗ ਕੀਤੀ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਸਬੰਧੀ ਮਨਜ਼ੂਰੀ ਦੇਣ ਵਾਲੇ ਅਧਿਕਾਰੀ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: