Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਬਲਜੀਤ ਸਿੰਘ ਦਾਦੁਵਾਲ ਨੂੰ ਰਿਹਾਅ ਹੋਣ ਤੋਂ ਤੁਰੰਤ ਬਾਅਦ, ਫਰੀਦਕੋਟ ਪੁਲਿਸ ਨੇ ਕੀਤਾ ਫਿਰ ਗ੍ਰਿਫਤਾਰ

ਬਾਬਾ ਬਲਜੀਤ ਸਿੰਘ ਦਾਦੁਵਾਲ ਨੂੰ ਰਿਹਾਅ ਹੋਣ ਤੋਂ ਤੁਰੰਤ ਬਾਅਦ, ਫਰੀਦਕੋਟ ਪੁਲਿਸ ਨੇ ਕੀਤਾ ਫਿਰ ਗ੍ਰਿਫਤਾਰ

ਬਾਬਾ ਬਲਜੀਤ ਸਿੰਘ ਦਾਦੂਵਾਲ ਪੰਜਾਬ ਪੁਲਿਸ ਵੱਲੋਂ ਦੁਬਾਰਾ ਗ੍ਰਿਫਤਾਰ
ਬਾਬਾ ਬਲਜੀਤ ਸਿੰਘ ਦਾਦੂਵਾਲ ਪੰਜਾਬ ਪੁਲਿਸ ਵੱਲੋਂ ਦੁਬਾਰਾ ਗ੍ਰਿਫਤਾਰ

ਫ਼ਰੀਦਕੋਟ (9 ਅਕਤੂਬਰ, 2014 ): ਪੰਜਾਬ ਪੁਲਿਸ ਵੱਲੌਂ ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਅੱਜ ਦਰਜ਼ ਸਾਰੇ ਮੁਕੱਦਮਿਆਂ ‘ਚੋ ਜ਼ਮਾਨਤਾਂ ਮਿਲਣ ਉਪਰੰਤ ਜਿਉਂ ਹੀ ਫਰੀਦਕੋਟ ਜੇਲ ਵਿੱਚੋਂ ਰਿਹਾਅ ਹੋਏ ਤਾਂ ਫਰੀਦਕੋਟ ਪੁਲਿਸ ਨੇ ਫਿਰ ਗ੍ਰਿਫਤਾਰ ਕਰਕੇ ਦੁਬਾਰਾ  ਜੇਲ ਭੇਜ ਦਿੱਤਾ।

ਪੁਲਿਸ ਵੱਲੋਂ ਹੁਣ ਬਾਬਾ ਦਾਦੂਵਾਲ ਖਿਲਾਫ ਧਾਰਾ 107/151 (ਸੰਭਾਵੀ ਝਗੜੇ ਤੋਂ ਬਚਣ ਲਈ ਕੀਤੀ ਕਾਰਵਾਈ) ਅਧੀਨ ਪਰਚਾ ਦਰਜ਼ ਕਰਕੇ 16 ਅਕਤੂਬਰ ਤੱਕ ਮੁੜ ਜੇਲ੍ਹ ਭੇਜਿਆ ਹੈ।

ਪ੍ਰਤੱਖ ਦਰਸ਼ੀਆਂ ਅਨੁਸਾਰ ਪੁਲਿਸ ਨੇ ਸਮੁੱਚੀ ਕਾਰਵਾਈ ਬੜੀ ਵਿਉਂਤਬੰਦੀ ਨਾਲ ਕੀਤੀ। ਇੰਸਪੈਕਟਰ ਲਖਵੀਰ ਸਿੰਘ ਤੇ ਡੀ. ਐਸ. ਪੀ. ਗੁਰਭੇਜ ਸਿੰਘ ਨੇ ਜੇਲ੍ਹ ਦੀ ਡਿਊਢੀ ‘ਚੋਂ ਸੰਤ ਦਾਦੂਵਾਲ ਨੂੰ ਕੁਝ ਮਿੰਟਾਂ ਲਈ ਜੇਲ੍ਹ ਦੇ ਮੁੱਖ ਗੇਟ ‘ਤੇ ਲਿਆਂਦਾ ਤੇ ਇਕ ਮਿੰਟ ਬਾਅਦ ਹੀ ਉਨ੍ਹਾਂ ਨੂੰ ਫਿਰ ਵਾਪਸ ਜੇਲ੍ਹ ‘ਚ ਲੈ ਗਏ ਜਿੱਥੇ ਕਾਰਜਕਾਰੀ ਮੈਜਿਸਟ੍ਰੇਟ ਵਰਿੰਦਰ ਸਿੰਘ ਸੈਣੀ ਨੂੰ ਬੁਲਾਇਆ ਗਿਆ।

ਸਿਟੀ ਪੁਲਿਸ ਫ਼ਰੀਦਕੋਟ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ 107/151 ਤਹਿਤ ਕਲੰਦਰਾ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਜਿਸ ਵਿਚ ਮੈਜਿਸਟ੍ਰੇਟ ਨੇ ਸੰਤ ਦਾਦੂਵਾਲ ਨੂੰ 16 ਅਕਤੂਬਰ ਤੱਕ ਜੇਲ੍ਹ ਭੇਜਣ ਦਾ ਹੁਕਮ ਦਿੱਤਾ।

ਬਾਬਾ ਦਾਦੂਵਾਲ ਦੇ ਹਮਾਇਤੀ ਜੇਲ ਦੇ ਬਾਹਰ ਬੈਠੇ ਹੋਏ
ਬਾਬਾ ਦਾਦੂਵਾਲ ਦੇ ਹਮਾਇਤੀ ਜੇਲ ਦੇ ਬਾਹਰ ਬੈਠੇ ਹੋਏ

ਜ਼ਮਾਨਤ ਦੇ ਕਾਗਜ਼ ਜੇਲ ਪਹੁੰਚਣ ਤੋਂ ਬਾਅਦ ਅਧਿਕਾਰੀਆਂ ਨੇ ਇਕ ਘੰਟੇ ਬਾਅਦ ਦਾਦੂਵਾਲ ਨੂੰ ਰਸਮੀ ਤੌਰ ‘ਤੇ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਪ੍ਰੰਤੂ ਫ਼ਰੀਦਕੋਟ ਪੁਲਿਸ ਨੇ ਉਨ੍ਹਾਂ ਨੂੰ ਜੇਲ੍ਹ ਦੀ ਡਿਊਢੀ ‘ਚੋਂ ਹੀ ਹਿਰਾਸਤ ‘ਚ ਲੈ ਲਿਆ। ਦਾਦੂਵਾਲ ਦੇ ਸੈਂਕੜੇ ਸਮਰਥਕ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰਦੇ ਰਹੇ ਪ੍ਰੰਤੂ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ।

ਜੇਲ ਦੇ ਬਾਹਰ ਬਾਬਾ ਦਾਦੂਵਾਲ ਦੇ ਹਮਾਈਤੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਕਰਕੇ ਦਾਦੂਵਾਲ ਨੂੰ ਫਿਰ ਗ੍ਰਿਫਤਾਰ ਕੀਤਾ ਹੈ। ਕਿਉਕਿ ਸਰਾਕਰ ਨੂਮਡਰ ਹੈ ਕਿ ਬਾਬਾ ਦਾਦੂਵਾਲ ਹਰਿਅਣੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਖਿਲ਼ਾਫ ਪ੍ਰਚਾਰ ਕਰਕੇ ਉਨ੍ਹਾਂ ਦਾ ਚੋਣਾਂ ਵਿੱਚ ਨੁਕਾਸਾਨ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਬਾਬਾਬਲਜੀਤ ਸਿੰਘ ਦਾਦੂਵਾਲ ਨੂੰ ਫ਼ਰੀਦਕੋਟ ਪੁਲਿਸ ਨੇ 21 ਅਗਸਤ ਨੂੰ ਅਸਲਾ ਐਕਟ ਤਹਿਤ ਗ੍ਰਿਫਤਾਰ ਕੀਤਾ ਸੀ ਤੇ ਫਿਰ ਦੋ ਹੋਰ ਪੁਰਾਣੇ ਬੰਦ ਕੀਤੇ ਕੇਸ ਵੀ ਖੋਲ੍ਹ ਲਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: