Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਨੂੰ ਸਿਹਤ ਖਰਾਬ ਹੋਣ ਦੇ ਬਾਵਜੂਦ ਬੇੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਕੀਤਾ ਪੇਸ਼, ਸਿੱਖ ਜੱਥੇਬੰਦੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਕੀਤੀ ਨਿਖੇਧੀ  

ਭਾਈ ਹਵਾਰਾ ਨੂੰ ਸਿਹਤ ਖਰਾਬ ਹੋਣ ਦੇ ਬਾਵਜੂਦ ਬੇੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਕੀਤਾ ਪੇਸ਼, ਸਿੱਖ ਜੱਥੇਬੰਦੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਕੀਤੀ ਨਿਖੇਧੀ  

ਨਵੀਂ ਦਿੱਲੀ (18 ਅਕਤੂਬਰ, 2014): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਤਿਹਾੜ ਜੇਲ ‘ਚ ਸਜ਼ਾ ਕਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਕੇਸ ਦੀ ਪੇਸ਼ੀ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਤਾਂ ਉਹਨਾਂ ਨੂੰ ਬੇੜੀਆਂ ਵਿੱਚ ਜਕੜਿਆ ਹੋਇਆ ਸੀ ।

Jagtar-Singh-Hawara-e1413640991582
ਭਾਈ ਜਗਤਾਰ ਸਿੰਘ ਹਵਾਰਾ ਅਦਾਲਤ ਵਿੱਚ ਪੇਸ਼ ਹੋਣ ਸਮੇਂ

ਜ਼ਿਕਰਯੋਗ ਹੈ ਕਿ ਭਾਈ ਹਵਾਰਾ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ । ਭਾਈ ਹਵਾਰਾ ਨੂੰ ਰੀੜ੍ਹ ਦੀ ਹੱਡੀ ਦੀ ਤਕਲੀਫ ਹੋਣ ਦੇ ਬਾਵਜੂਦ ਵੀ ਬੇੜੀਆਂ ਵਿੱਚ ਜਕੜਿਆ ਹੋਇਆ ਸੀ ਤੇ ਉਹਨਾਂ ਨੂੰ ਚੱਲਣ ਵਿੱਚ ਮੁਸ਼ਕਿਲ ਆ ਰਹੀ ਸੀ । ਪਰ ਪੁਲਿਸ ਵੱਲੋਂ ਉਹਨਾਂ ਨੂੰ ਅਦਾਲਤ ਦੀਆਂ 50 ਪੌੜੀਆਂ ਚੜ੍ਹਨ ਲਈ ਮਜਬੂਰ ਕੀਤਾ ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਕੇਸ ਦੀ ਪੇਸ਼ੀ ਦੌਰਾਨ ਬੇੜੀਆਂ ਪਾ ਕੇ ਲਿਆਉਣ ਦਾ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਸ਼ ਸ਼ੁਰੂ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ 44 ਦਿੰਨ ਭੁੱਖ ਹੜਤਾਲ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਇਕ ਵਫ਼ਦ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਨਾਲ ਪੰਥਕ ਮਸਲਿਆਂ ਤੇ ਗੱਲਬਾਤ ਕਰਨ ਦੌਰਾਨ ਭਾਈ ਹਵਾਰਾ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦੇ ਹੋਏ ਦਿੱਲੀ ਪੁਲਿਸ ਵੱਲੋਂ ਬੇੜੀਆਂ ਪਾ ਕੇ ਕੋਰਟ ‘ਚ ਪੇਸ਼ ਕਰਨ ਦੇ ਖਿਲਾਫ ਅਗਲੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।

ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਜਿੱਥੇ ਦਿੱਲੀ ਪੁਲਿਸ ਦੀ ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸਾਂ ਦਾ ਉਲੰਘਣ ਕਰਾਰ ਦਿੱਤਾ ਉਥੇ ਹੀ ਭਾਈ ਹਵਾਰਾ ਦਾ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੇ ਏਮਸ ਹਸਪਤਾਲ ਵਿਖੇ ਰੀੜ ਦੀ ਹੱਡੀ ਦੇ ਚਲ ਰਹੇ ਇਲਾਜ ਦਾ ਵੀ ਹਵਾਲਾ ਦਿੱਤਾ।

 ਭਾਈ ਹਵਾਰਾ ਨੂੰ ਪਟਿਆਲਾ ਹਾਉਸ ਕੋਰਟ ਦੀਆਂ ਲਗਭਗ 50 ਪੌੜੀਆਂ ਰੀੜ ਦੀ ਹੱਡੀ ‘ਚ ਦਰਦ ਹੋਣ ਦੇ ਬਾਵਜੂਦ ਦਿੱਲੀ ਪੁਲਿਸ ਵੱਲੋਂ ਚੜਣ ਤੇ ਮਜਬੂਰ ਕਰਨ ਤੇ ਰਾਣਾ ਨੇ ਇਸ ਬਾਰੇ ਕਮੇਟੀ ਪ੍ਰਧਾਨ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮੀਸ਼ਨ ਨੂੰ ਚਿੱਠੀ ਲਿੱਖਣ ਦੀ ਵੀ ਜਾਣਕਾਰੀ ਦਿੱਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: