Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਭਾਈ ਗੋਪੀ ਤੇ ਪੁਲਿਸ ਅੰਨ੍ਹਾ ਤਸ਼ੱਦਦ ਢਾਹ ਰਹੀ ਹੈ: ਡੱਲੇਵਾਲ

ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਭਾਈ ਗੋਪੀ ਤੇ ਪੁਲਿਸ ਅੰਨ੍ਹਾ ਤਸ਼ੱਦਦ ਢਾਹ ਰਹੀ ਹੈ: ਡੱਲੇਵਾਲ

ਲੰਡਨ ( 9 ਨਵੰਬਰ, 2014): ਇੰਗਲ਼ੈਂਡ ਦੀ ਜੱਥੇਬੰਦੀ ਯੂਨਾਈਟਿਡ ਖਾਲਸਾ ਦਲ ਯੂ,ਕੇ ਨੇ ਪ੍ਰੈਸ ਨੂੰ ਭੇਜੇ ਲਿਖਤੀ ਬਿਆਨ ਵਿੱਚ ਕਿਹਾ ਹੈ ਕਿ ਪਿੱਛਲੇ ਦਿਨੀ ਥਾਈਲੈਡ ਤੋਂ ਭਾਰਤ ਭੇਜੇ ਗਏ ਭਾਈ ਹਰਮਿੰਦਰ ਸਿੰਘ ਉਰਫ ਮਿੰਟੂ ਅਤੇ ਭਾਈ ਗੁਰਪ੍ਰੀਤ ਸਿੰਘ ਗੋਪੀ ‘ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਜਾ ਰਿਹਾ ਹੈ ।

Harminder-Singh-Mintoo-and-Gurpreet-Singh-Gopi-File-Photos-e1415513255980
ਭਾਈ ਹਰਮਿੰਦਰ ਸਿੰਘ ਉਰਫ ਮਿੰਟੂ ਅਤੇ ਭਾਈ ਗ੍ਰੁਪਰੀਤ ਸਿੰਘ ਗੋਪੀ

ਬਿਆਨ ਵਿੱਚ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਦੇ ਇਸ਼ਾਰੇ ਤੇ ਇਹਨਾਂ ਦੋਹਾਂ ਗੁਰਸਿੱਖਾਂ ਤੇ ਭਾਰੀ ਤਸੱਦਦ ਕੀਤਾ ਰਿਹਾ ਹੈ ਜਦਕਿ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਹਾਰਟ ਅਟੈਕ ਹੋਣ ਕਾਰਨ ਉਸਦਾ ਵੱਡੀ ਸਰਜਰੀ ਹੋ ਚੁੱਕੀ ਹੈ । ਜਿਸ ਕਾਰਨ ਉਸ ਦੀ ਜਾਨ ਨੂੰ ਭਾਰੀ ਖਤਰਾ ਹੈ ।

ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਪੱਤਰ ਭੇਜ ਕੇ ਭਾਈ ਮਿੰਟੂ ਦੀ ਪੁੱਛਗਿੱਛ ਮੌਕੇ ਡਾਕਟਰਾਂ ਦੀ ਟੀਮ ਮੌਜੂਣ ਰੱਖਣ ਅਤੇ ਉਸ ਨੂੰ ਡਾਕਰਟੀ ਸਹਾਇਤਾ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ ਹੈ।

ਮੀਡੀਆ ਵਿੱਚ ਪੰਜਾਬ ਪੁਲਿਸ ਦੇ ਗੁਪਤ ਸਰੋਤਾ ਦੇ ਹਵਾਲੇ ਨਾਲ ਛਪੀਆਂ ਖਬਰਾਂ ਵਿੱਚ ਪੁਲਿਸ ਨੇ ਦਾਅਵਾ ਹੈ ਕਿ ਗ੍ਰਿਫਤਾਰ ਖਾੜਕੂ ਹਰਮਿੰਦਰ ਸਿੰਘ ਉਰਫ ਮਿੰਟੂ ਨੇ ਜਲੰਧਰ ਦਿਹਾਤੀ ਪੁਲਿਸ ਦੁਆਰਾ ਕੀਤੀ ਪੁੱਛਗਿੱਛ ਵਿਚ ਅਹਿਮ ਇੰਕਸ਼ਾਫ ਕਰਦਿਆਂ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਥਾਈਲੈਂਡ ਤੇ ਬਰਮਾ ਦੀ ਸਰਹੱਦ ਉੱਪਰ ਪੈਂਦੇ ਮੀਸੌਟ ਦੇ ਖੇਤਰ ਵਿਚ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ. ਐਸ. ਆਈ. ਨੇ ਇਕ ਕੈਂਪ ਲਗਾਇਆ ਸੀ ਜਿਸ ਵਿਚ ਹਰਮਿੰਦਰ ਸਿੰਘ ਮਿੰਟੂ ਅਤੇ ਪੰਜਾਬ ਨਾਲ ਸੰਬੰਧਿਤ ਪੰਜ ਹੋਰ ਖਾੜਕੂਆਂ ਨੇ ਹਿੱਸਾ ਲਿਆ ਸੀ ਤੇ ਇਸ ਕੈਂਪ ਵਿਚ ਉਨ੍ਹਾਂ ਨੂੰ ਹਥਿਆਰਾਂ ਦੀ ਵਿਸ਼ੇਸ਼ ਟਰੇਨਿੰਗ ਦਿੱਤੀ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ
ਅਪ੍ਰੈਲ ਮਹੀਨੇ ਦੀ 29 ਤਰੀਕ ਨੂੰ ਦਮਦਮੀ ਟਕਸਾਲ ਦੇ ਚੌਧਵੇਂ ਜਥੇਦਾਰ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅੱਤ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ
"ਜਿਹੜਾ ਬੰਦਾ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਮੁੱਕਰ ਸਕਦਾ ਹੈ, ਜੋ ਆਪਣਾ ਵਾਅਦਾ ਨਹੀਂ ਨਿਭਾਅ ਸਕਿਆ ਉਹ ਬਰਗਾੜੀ ਵਿੱਚ ਆਪਣੇ ਕਿਸੇ ਕਰਿੰਦੇ ਨੂੰ ਭੇਜ ਕੇ ਇਨਸਾਫ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: