Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਾਮਿਲ ਨਾਗਰਿਕਾਂ ਦੇ ਕਤਲੇਆਮ ਵਿਰੁੱਧ ਜਾਂਚ ਲਈ ਕੌਮਾਂਤਰੀ ਕਮਿਸ਼ਨ ਦੀ ਤਰਜ਼ ’ਤੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਕੌਮਾਂ ਨਾਲ ਵਾਪਰੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਕਾਇਮ ਕੀਤਾ ਜਾਵੇ

ਤਾਮਿਲ ਨਾਗਰਿਕਾਂ ਦੇ ਕਤਲੇਆਮ ਵਿਰੁੱਧ ਜਾਂਚ ਲਈ ਕੌਮਾਂਤਰੀ ਕਮਿਸ਼ਨ ਦੀ ਤਰਜ਼ ’ਤੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਕੌਮਾਂ ਨਾਲ ਵਾਪਰੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਕਾਇਮ ਕੀਤਾ ਜਾਵੇ

ਹੁਸ਼ਿਆਰਪੁਰ (8 ਨਵੰਬਰ, 2014): ਦਲ ਖ਼ਾਲਸਾ ਵੱਲੋਂ 3 ਨਵੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤੀ ‘ਹੱਕ ਤੇ ਇਨਸਾਫ ਰੈਲੀਬਾਰੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਆਪੋ-ਆਪਣੀ ਕੌਮ ਦੀ ਆਜ਼ਾਦੀ ਲਈ ਜੱਦੋ-ਜਹਿਦ ਕਰ ਰਹੀਆਂ ਘੱਟ-ਗਿਣਤੀਆਂ ਨਾਲ ਸਬੰਧਿਤ ਸੰਘਰਸ਼ੀਲ ਧਿਰਾਂ ਇਕ ਸਟੇਜ ‘ਤੇ ਇਕੱਠੀਆਂ ਹੋਈਆਂ ਹਨ।

ਦਲ ਖਾਲਸਾ ਆਗੂ ਨੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ‘ਤੇ ਇਹ ਪਹਿਲੀ ਵਾਰ ਹੋਇਆ ਕਿ ਸਿੱਖਾਂ ਨੇ ਆਪਣੀ ਗੱਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚਾਉਣ ਲਈ ਨਵੇਂ ਢੰਗ ਤਰੀਕੇ ਅਖਤਿਆਰ ਕੀਤੇ ਤੇ ਕੌਮਾਂਤਰੀ ਸੰਸਥਾਂ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਵੀ ਕਿਊਬਿਕ ਤੇ ਸਕਾਟਲੈਂਡ ਦੀ ਤਰਜ ‘ਤੇ ਸਵੈ-ਨਿਰਣੈ ਦਾ ਅਧਿਕਾਰ ਦਿੱਤਾ ਜਾਵੇ।

ਦਲ ਖਾਲਸਾ, ਪੰਚ ਪ੍ਰਧਾਨੀ ਅਤੇ ਹੋਰ ਘੱਟ ਗਿਣਤੀਆਂ ਦੇ ਆਗੂ ਯੂ. ਐੱਨ. ੳ ਦਿੱਲੀ ਦੇ ਦਫਤਰ ਵਿੱਚ ਮੰਗ ਪੱਤਰ ਸੌਂਪਕੇ ਬਾਹਰ ਆਉਦੇਂ ਹੋਏ
ਦਲ ਖਾਲਸਾ, ਪੰਚ ਪ੍ਰਧਾਨੀ ਅਤੇ ਹੋਰ ਘੱਟ ਗਿਣਤੀਆਂ ਦੇ ਆਗੂ ਯੂ. ਐੱਨ. ੳ ਦਿੱਲੀ ਦੇ ਦਫਤਰ ਵਿੱਚ ਮੰਗ ਪੱਤਰ ਸੌਂਪਕੇ ਬਾਹਰ ਆਉਦੇਂ ਹੋਏ

ਯੂ.ਐਨ.ਓ. ਦੇ ਦਿੱਲੀ ਦਫ਼ਤਰ ਵਿਖੇ ਮੁੱਖ ਸੂਚਨਾ ਸਕੱਤਰ ਨੂੰ ਦਿੱਤੇ ਮੰਗ ਪੱਤਰ ‘ਚ ਕਿਹਾ ਕਿ ਘੱਟ ਗਿਣਤੀਆਂ ਨੂੰ ਮੁਕੰਮਲ ਇਨਸਾਫ ਦਿਵਾਉਣ ਦਾ ਇਕੋ ਇਕ ਢੰਗ ਹੈ ਕਿ ਉਨਾਂ ਕੌਮਾਂ ਨੂੰ ਆਪਣੇ ਭਵਿੱਖ ਦੇ ਫੈਸਲੇ ਖੁਦ ਕਰਨ ਦਾ ਅਧਿਕਾਰ ਦਿੱਤਾ ਜਾਵੇ।

ਮੰਗ ਪੱਤਰ ਦੇਣ ਵਾਲੇ ਵਫ਼ਦ ਵਿੱਚ ਦਲ ਖ਼ਾਲਸਾ ਦੇ ਕੰਵਰਪਾਲ ਸਿੰਘ, ਕਸ਼ਮੀਰੀ ਆਗੂ ਪ੍ਰੋ. ਐਸ.ਆਰ. ਗਿਲਾਨੀ, ਅਕਾਲੀ ਦਲ ਪੰਚ ਪ੍ਰਧਾਨੀ ਦੇ ਹਰਪਾਲ ਸਿੰਘ ਚੀਮਾ, ਤਾਮਿਲਨਾਡੂ ਤੋਂ ਨਾਮ ਤਾਮਿਲ ਕਚੀ ਪਾਰਟੀ ਦੇ ਆਗੂ ਸ੍ਰੀ ਮੀਮਾਨ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਯਾਦ ਪੱਤਰ ਵਿੱਚ ਪੰਜਾਬ, ਕਸ਼ਮੀਰ, ਨਾਗਾਲੈਂਡ, ਤਾਮਿਲਨਾਡੂ ਲਈ ਸਵੈ-ਨਿਰਣੈ ਦੀ ਮੰਗ ਰੱਖੀ ਗਈ ਹੈ।ਯੂ.ਐਨ.ਓ. ਦੇ ਸਕੱਤਰ ਜਨਰਲ ਬਾਨ ਕੀ ਮੂਨ ਦੇ ਨਾਮ ਲਿਖੇ ਇਸ ਪੱਤਰ ਵਿੱਚ ਦਲ ਖ਼ਾਲਸਾ ਨੇ ਕਿਹਾ ਕਿ ਜਿਵੇਂ ਸੰਯੁਕਤ ਰਾਸ਼ਟਰ ਨੇ ਸ੍ਰੀਲੰਕਾ ਸਰਕਾਰ ਵੱਲੋਂ ਆਪਣੇ ਤਾਮਿਲ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਕਤਲੇਆਮ ਵਿਰੁਧ ਜਾਂਚ ਲਈ ਕੌਮਾਂਤਰੀ ਕਮਿਸ਼ਨ ਕਾਇਮ ਕੀਤਾ ਹੈ, ਉਸੇ ਤਰਜ਼ ’ਤੇ 1984 ਵਿੱਚ ਸਿੱਖਾਂ ਅਤੇ ਉਸ ਤੋਂ ਬਾਅਦ ਹੋਰ ਘੱਟ ਗਿਣਤੀ ਕੌਮਾਂ ਨਾਲ ਵਾਪਰੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲਿਆਂ ਦੀ ਜਾਂਚ ਲਈ ਕੌਮਾਂਤਰੀ ਜਾਂਚ ਕਮਿਸ਼ਨ ਕਾਇਮ ਕਰਕੇ ਕਾਰਵਾਈ ਕੀਤੀ ਜਾਵੇ।

ਵਫ਼ਦ ਵੱਲੋਂ ਦਿੱਤੇ ਗਏ ਮੈਮੋਰੰਡਮ ਵਿੱਚ ਕਿਹਾ ਗਿਆ ਕਿ ਭਾਰਤ ਵਿੱਚ ਵਸਦੇ ਘੱਟ ਗਿਣਤੀ ਭਾਈਚਾਰਿਆਂ ’ਤੇ ਵਾਰ ਵਾਰ ਹੋ ਰਹੇ ਘਾਣ ਨੂੰ ਰੋਕਣ ਲਈ ਜੱਦੋ-ਜਹਿਦ ਕਰ ਰਹੀਆਂ ਕੌਮਾਂ ਨੂੰ ਸਵੈ ਨਿਰਣੈ ਦਾ ਹੱਕ ਦਿੱਤਾ ਜਾਵੇ। 1984 ਦੇ ਕਤਲੇਆਮ ਅਤੇ ਪੰਜਾਬ ਵਿੱਚ ਇੱਕ ਦਹਾਕਾ ਹੋਏ ਸਰਕਾਰੀ ਕਤਲੇਆਮ, ਪਾਣੀਆਂ ਦੀ ਲੱੁਟ, ਗੁਜਰਾਤ ਵਿੱਚ ਘੱਟ ਗਿਣਤੀ ਮੁਸਲਮਾਨਾਂ ਦਾ ਕਤਲੇਆਮ, ਉੜੀਸਾ ਵਿੱਚ ਈਸਾਈਆਂ ਦੇ ਕਤਲੇਆਮ ਬਾਰੇ ਜਾਣਕਾਰੀ ਦਿੱਤੀ।ਵਫ਼ਦ ਨੇ ਯੂ.ਐਨ.ਓ. ਅਧਿਕਾਰੀ ਤੋਂ ਮੰਗ ਕੀਤੀ ਕਿ ਉਹ ਘੱਟ ਗਿਣਤੀਆਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਉਣ।

ਰੈਲੀ ਨੂੰ ਹਰਚਰਨਜੀਤ ਸਿੰਘ ਧਾਮੀ, ਗਿਆਨੀ ਕੇਵਲ ਸਿੰਘ, ਰਾਜਿੰਦਰ ਸਿੰਘ, ਡਾ. ਗੁਰਦਰਸ਼ਨ ਸਿੰਘ ਢਿਲੋਂ, ਸਾਬਕਾ ਪੁਲੀਸ ਮੁਖੀ ਸ਼ਸ਼ੀ ਕਾਂਤ, ਨਾਗਾਲੈਂਡ ਦੇ ਆਗੂ ਐਨ ਵੀਨੂੰ, ਸ਼੍ਰੋਮਣੀ ਕਮੇਟੀ ਆਗੂ ਕਰਨੈਲ ਸਿੰਘ ਪੰਜੋਲੀ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਡਾ. ਮਨਜਿੰਦਰ ਸਿੰਘ ਜੰਡੀ, ਰਣਬੀਰ ਸਿੰਘ, ਸਰਬਜੀਤ ਸਿੰਘ ਘੁਮਾਣ ਆਦਿ ਨੇ ਸੰਬੋਧਨ ਕੀਤਾ ਸੀ।ਰੈਲੀ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ, ਜਿਸ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵੀ ਸ਼ਿਰਕਤ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: