
ਨਵੀਂ ਦਿੱਲੀ (1 ਨਵੰਬਰ, 2014 ): ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੋਦੀ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਅੱਜ 1984 ਸਿੱਖ ਕਤਲੇਆਮ ਦੇ ਮਾਮਲੇ ਦੀ ਐਸ.ਆਈ. ਟੀ. ਤੋਂ ਜਾਂਚ ਕਰਵਾਉਣ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਦਿਆਂ ਦਖ਼ਲ ਦੇਣ ਦੀ ਮੰਗ ਕੀਤੀ।
ਪੱਤਰ ‘ਚ ਸ੍ਰੀ ਕੇਜਰੀਵਾਲ ਨੇ ਨਰਿੰਦਰ ਮੋਦੀ ਵੱਲੋਂ ਸਿੱਖ ਪੀੜਤਾਂ ਨੂੰ 5-5 ਲੱਖ ਰੁਪਏ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਙ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਜੋ ਇਸ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਸੀ, ਉਸ ਨੂੰ ਸਰਕਾਰ ਲਾਗੂ ਕਰੇ ਙ ਉਨ੍ਹਾਂ ਕਿਹਾ ਕਿ ਕੇਵਲ ਮੁਆਵਜ਼ੇ ਨਾਲ ਪੀੜਤਾਂ ਨੂੰ ਇਨਸਾਫ ਨਹੀਂ ਮਿਲੇਗਾ ਬਲਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ।