Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਮਨਦੀਪ ਸਿੰਘ ਦੋ ਦਿਨਾਂ ਪੁਲਿਸ ਰਿਮਾਂਡ ‘ਤੇ, ਸਿੱਖ ਨੌਜਵਾਨ ਨੂੰ ਸਾਜਿਅ ਤਹਿਤ ਫਸਾਇਆ ਗਿਆ; ਸਿੱਖ ਜੱਥੇਬੰਦੀਆਂ

ਰਮਨਦੀਪ ਸਿੰਘ ਦੋ ਦਿਨਾਂ ਪੁਲਿਸ ਰਿਮਾਂਡ ‘ਤੇ, ਸਿੱਖ ਨੌਜਵਾਨ ਨੂੰ ਸਾਜਿਅ ਤਹਿਤ ਫਸਾਇਆ ਗਿਆ; ਸਿੱਖ ਜੱਥੇਬੰਦੀਆਂ

ਬਠਿੰਡਾ(13 ਨਵੰਬਰ, 2014):ਪਿੱਛਲੇ ਦਿਨੀ ਖਾੜਕੂ ਗਤੀਵਿਧੀਆਂ ਦੇ ਦੋਸ਼ ਵਿੱਚ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਰਮਨਦੀਪ ਸਿੰਘ ਨੂੰ ਤਿੰਨ ਦਿਨਾ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਪਿਛੋਂ ਅੱਜ ਬਠਿੰਡਾ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੈਡਮ ਮੇਘਾ ਸ਼ਰਮਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਪੁੱਛਗਿੱਛ ਲਈ 2 ਦਿਨ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ।

Arrest-300x187ਰਮਨਦੀਪ ਸਿੰਘ ਦੀ ਪੇਸ਼ੀ ਮੌਕੇ ਪੰਥਕ ਜਥੇਬੰਦੀਆਂ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਏਕਨੂਰ ਖਲਸਾ ਦੇ ਬਲਜਿੰਦਰ ਸਿੰਘ, ਰਜਿੰਦਰ ਸਿੰਘ, ਜਗਸੀਰ ਸਿੰਘ ਤੇ ਕਈ ਹੋਰ ਪੰਥਕ ਜਥੇਬੰਦੀਆਂ ਦੇ ਆਗੂ ਸੀਨੀਅਰ ਵਕੀਲ ਐਚ. ਐਲ. ਖਾਰਾ ਤੇ ਐਚ. ਐਸ. ਆਕਲੀਆ ਨੂੰ ਨਾਲ ਲੈ ਕੇ ਅਦਾਲਤ ‘ਚ ਪੇਸ਼ ਹੋਏ।

ਪੁਲਿਸ ਵੱਲੋਂ ਅਦਾਲਤ ਤੋਂ ਰਮਨਦੀਪ ਸਿੰਘ ਕੋਲੋਂ ਪੁੱਛ ਪੜ੍ਹਤਾਲ ਲਈ 14 ਦਿਨਾਂ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀ ਸੁਣਵਾਈ ਪਿਛੋਂ ਰਮਨਦੀਪ ਸਿੰਘ ਨੂੰ ਦੋ ਦਿਨ ਹੋਰ ਰਿਮਾਂਡ ‘ਤੇ ਭੇਜਣ ਦੇ ਹੁਕਮ ਸੁਣਾਏ ਹਨ।

ਪੰਥਕ ਧਿਰਾਂ ਦੇ ਆਗੂਆਂ ਨੇ ਪੁਲਿਸ ਵੱਲੋਂ ਉਕਤ ਨੌਜਵਾਨ ‘ਤੇ ਦਰਜ ਕੀਤੇ ਮਾਮਲੇ ਨੂੰ ਮਨਘੜ੍ਹਤ ਕਹਾਣੀ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਨੌਜਵਾਨ ਨੂੰ ਜਾਣ ਬੁੱਝ ਕੇ ਸਾਜ਼ਿਸ ਤਹਿਤ ਫਸਾਇਆ ਜਾ ਰਿਹਾ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਤੋਂ ਨਾ ਤਾਂ ਕੁਝ ਬਰਾਮਦ ਹੋਇਆ ਹੈ ਤੇ ਨਾ ਹੀ ਉਸ ਵਿਰੁੱਧ ਕੋਈ ਸ਼ਿਕਾਇਤ ਹੈ ।ਸਭ ਕੁਝ ਪੁਲਿਸ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: