Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਰਮਨਦੀਪ ਸਿੰਘ ਨੂੰ 13 ਨਵੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਰਮਨਦੀਪ ਸਿੰਘ ਨੂੰ 13 ਨਵੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਬਠਿੰਡਾ( 10 ਨਵੰਬਰ 2014): ਪਿੱਛਲੇ ਦਿਨੀ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਖਾਲਿਸਤਾਨ ਟਾਈਗਰ ਫੋਰਸ ਦੇ ਕਥਿਤ ਖਾੜਕੂ ਰਮਨਦੀਪ ਸਿੰਘ ਨੂੰ ਅੱਜ ਸੀ.ਜੀ.ਐਮ. ਕੋਰਟ ‘ਚ ਪੇਸ਼ ਕੀਤਾ ਗਿਆ, ਜਿਸ ਨੂੰ ਕੋਰਟ ਨੇ 13 ਨਵੰਬਰ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।

arrestਪੁਲਸ ਅਨੁਸਾਰ ਰਮਨਦੀਪ ਸਿੰਘ ਕੋਲੋਂ 32 ਬੋਰ ਰਿਵਾਲਵਰ ਅਤੇ ਬੰਬ ਬਣਾਉਣ ਦਾ ਸਾਮਾਨ ਬਰਾਮਦ ਹੋਇਆ ਸੀ ਅਤੇ ਪੁਲਿਸ ਉਸ ਤੋਂ ਹੋਰ ਖੁਲਾਸੇ ਕਰਨਾ ਚਾਹੁੰਦੀ ਹੈ।

ਪੁਲਸ ਅਨੁਸਾਰ ਰਮਨਦੀਪ ਸਿੰਘ ਉਰਫ ਸੰਨੀ ਦੇ ਸਬੰਧ ਖਾਲੀਸਤਾਨ ਟਾਈਗਰ ਫੋਰਸ ਦੇ ਮੁੱਖੀ ਜਗਤਾਰ ਸਿੰਘ ਉਰਫ ਤਾਰਾ ਨਾਲ ਸਨ। ਉਧਰ ਰਮਨਦੀਪ ਨੇ ਕਿਹਾ ਕਿ ਮੈਂ ਵਿਦੇਸ਼ ਤਾਂ ਜ਼ਰੂਰ ਗਿਆ ਸੀ ਪਰ ਮੈਂ ਆਪਣੀ ਸਾਰੀ ਗੱਲ ਕੋਰਟ ‘ਚ ਜੱਜ ਸਾਬ੍ਹ ਨੂੰ ਹੀ ਦੱਸਾਂਗਾ।

ਸੀ.ਆਈ.ਏ. ਸਟਾਫ ਦੇ ਐਸ.ਐਚ.ਓ. ਦਾ ਕਹਿਣਾ ਹੈ ਕਿ ਅਸੀਂ ਅੱਜ ਰਮਨਦੀਪ ਨੂੰ ਬਠਿੰਡਾ ਦੀ ਕੋਰਟ ‘ਚ ਪੇਸ਼ ਕੀਤਾ ਜਿਥੇ ਇਸ ਦਾ ਰਿਮਾਂਡ ਲਿਆ ਗਿਆ ਹੈ। ਅਸੀਂ ਜਾਂਚ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਅਦਾਲਤ ਦੀ ਸੁਣਵਾਈ ਦੌਰਾਨ
ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਾਲ ਸਬੰਧਿਤ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸੁਰੱਖਿਆ ਏਜ਼ੰਸੀਆਂ ਨੇ ਗ੍ਰਿਫਤਾਰ ਕਰ ਲ਼ਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: