
ਮਲੇਰਕੋਟਲਾ (4 ਦਸੰਬਰ, 2014): ਅੱਜ ਇੱਥੇ ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਕੇਵਲ ਸਿੰਘ ਭੋਗੀਵਾਲ ਤੇ ਉਪ ਚੇਅਰਮੈਨ ਅੇਡਵੋਕੇਟ ਸ਼ਮਸ਼ਾਦ ਅਲੀ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ 10 ਫ਼ੌਜੀ ਅਫ਼ਸਰਾਂ ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਸ਼ਾਮਲ ਹੋਣ ਲਈ ਪੁਰਸਕਾਰ ਦਿੱਤੇ ਹਨ ਜੋ ਵਾਪਸ ਲਏ ਜਾਣੇ ਚਾਹੀਦੇ ਹਨ ।
ਜੂਨ 1984 ਵਿੱਚ ਭਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਅਤੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਵਸ਼ੀਆਨਾ ਤਰੀਕੇ ਨਾਲ ਕਤਲੇਆਮ ਕਰਨ ਵਾਲੇ ਭਾਰਤੀ ਫੌਜੀਆਂ ਨੂੰ ਸਮੇਂ ਦੀ ਭਾਰਤ ਸਰਾਕਰ ਵੱਲੋਂ ਦਿੱਤੇ ਬਹਾਦਰੀ ਪੁਰਸਕਾਰਾਂ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਸਿੱਖਾਂ ਦੇ ਅੱਲੇ ਜ਼ਖਮਾਂ ‘ਤੇ ਲੂਣ ਛਿੜਕਣਾਂ ਦੱਸਿਆ।
ਇਸ ਬਾਰੇ ਉਨ੍ਹਾਂ ਨੇ ਰੱਖਿਆ ਮੰਤਰੀ ਮਨੋਹਰ ਪਾਰੇਕਰ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਸਾਰੇ ਸੈਨਿਕਾਂ ਤੋਂ ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸ ਸਬੰਧੀ ਸਿੱਖ ਆਗੂਆਂ ਦਾ ਵਫ਼ਦ ਰੱਖਿਆ ਮੰਤਰੀ ਨੂੰ ਮਿਲੇਗਾ।