Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਸਿੱਧੂ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੋ ਮੰਗੀ ਮੁਆਫੀ

ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਸਿੱਧੂ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੋ ਮੰਗੀ ਮੁਆਫੀ

ਅੰਮ੍ਰਿਤਸਰ (22 ਦਸੰਬਰ,2014): ਪਵਿੱਤਰ ਗੁਰਬਾਣੀ ਦੀਆਂ ਤੁਕਾਂ ਨੂੰ ਮਨਮਰਜ਼ੀ ਨਾਲ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਅੱਜ ਸਾਬਕਾ ਐੱਮ ਪੀ ਅਤੇ ਭਾਜਪਾ ਆਗੂ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੁਆਫੀ ਲਈ ਪੱਤਰ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੋਲ ਭੇਜਿਆ ਹੈ।ਇਹ ਪੱਤਰ ਸਿੱਧੂ ਦੇ ਸਮਰਥਕ ਸੁਖਦੇਵ ਸਿੰਘ ਚਾਹਲ ਅਤੇ ਅਮਨ ਸ਼ਰਮਾ ਵੱਲੋਂ ਦਿੱਤਾ ਗਿਆ।

ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਧੂ ਵੱਲੋਂ ਭੇਜੇ ਪੱਤਰ ਦੀ ਫੋਟੋ ਕਾਪੀ
ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਧੂ ਵੱਲੋਂ ਭੇਜੇ ਪੱਤਰ ਦੀ ਫੋਟੋ ਕਾਪੀ

ਪੱਤਰ ਵਿੱਚ ਸਿੱਧੂ ਨੇ ਲਿਖਿਆ ਹੈ,”ਉਹ ਨਿਮਰਤਾ ਸਹਿਤ ਨਿਮਾਣੇ ਸਿੱਖ ਵਜੋਂ ਬੇਨਤੀ ਕਰ ਰਿਹਾ ਹੈ ਕਿ ਜਾਣੇ ਅਣਜਾਣੇ ਵਿੱਚ ਲੋਕ ਸੇਵਾ ਵਿੱਚ ਵਿਚਰਦੇ ਹੋਏ ਉਸ ਕੋਲੋਂ ਕੁਝ ਕਿਹਾ ਗਿਆ ਸੀ, ਜਿਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪੁੱਜੀ ਹੈ। ਇਸ ਲਈ ਉਹ ਸਿੱਖ ਸੰਗਤ ਕੋਲੋਂ ਲੱਖ ਵਾਰੀ ਖਿਮਾ ਮੰਗਦਾ ਹੈ।”

ਉਨ੍ਹਾਂ ਲਿਖਿਆ ਹੈ ਕਿ ਉਹ ਧਰਮ ਵਿੱਚ ਆਸਥਾ ਰਖਦੇ ਹਨ ਹੈ ਅਤੇ ਗੁਰੂ ਗ੍ਰੰਥ ਸਾਹਿਬ ਤੋਂ ਜੀਵਨ ਜਾਚ ਲਈ ਸੇਧ ਲੈਂਦੇ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ ਅੰਮ੍ਰਿਤ ਵੇਲੇ ਉਠ ਕੇ ਗੁਰੂ ਅੱਗੇ ਝੁਕਦੇ ਹਨ ਅਤੇ ਅਕਾਲ ਤਖ਼ਤ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ। ਅੰਤ ਵਿੱਚ ਉਨ੍ਹਾਂ ਗੁਰਬਾਣੀ ਦੀ ਇਹ ਤੁਕ ‘ਭੁੱਲਣ ਅੰਦਰਿ ਸਭੁ ਕੋ, ਅਭੁਲ ਗੁਰੂ ਕਰਤਾਰ’ ਲਿਖ ਕੇ ਪੱਤਰ ਖ਼ਤਮ ਕੀਤਾ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਵੱਲੋਂ ਪਿਛਲੇ ਦਿਨੀਂ ਲੁਧਿਆਣਾ ਵਿੱਚ ਰੈਲੀ ਦੌਰਾਨ ਗੁਰਬਾਣੀ ਦੀ ਇਕ ਤੁਕ ਦੀ ਗ਼ਲਤ ਵਿਆਖਿਆ ਕੀਤੀ ਗਈ ਸੀ, ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਇਆ ਗਿਆ ਸੀ। ਸਿੱਖ ਜਥੇਬੰਦੀਆਂ ਸਿੱਧੂ ਨੂੰ ਅਕਾਲ ਤਖ਼ਤ ਤੇ ਤਲਬ ਕਰਨ ਅਤੇ ਪੰਥਕ ਕਾਰਵਾਈ ਕਰਨ ਲਈ ਮੰਗ ਕਰ ਰਹੀਆਂ ਸਨ। ਇਸੇ ਸਬੰਧ ਵਿੱਚ ਪਿਛਲੇ ਦਿਨੀਂ ਜੰਮੂ ਵਿੱਚ  ਸਿੱਧੂ ਦੇ ਵਾਹਨ ‘ਤੇ ਹਮਲਾ ਵੀ ਹੋਇਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: