Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ 50ਵੇਂ ਦਿਨ ‘ਚ ਦਾਖਲ, ਅੱਜ ਤੋਂ ਪਾਣੀ ਵੀ ਬੰਦ ਕਰਨ ਦਾ ਐਲਾਨ

ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ 50ਵੇਂ ਦਿਨ ‘ਚ ਦਾਖਲ, ਅੱਜ ਤੋਂ ਪਾਣੀ ਵੀ ਬੰਦ ਕਰਨ ਦਾ ਐਲਾਨ

Bhai Gurbaksh Singh
ਭਾਈ ਗੁਰਬਖਸ਼ ਸਿੰਘ ਖ਼ਾਲਸਾ

ਅੰਬਾਲਾ, (2 ਜਨਵਰੀ, 2015): ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ 50 ਦਿਨਾਂ ਤੋਂ ਗੁਰਦੁਆਰਾ ਲਖਨੌਰ  ਸਾਹਿਬ ਵਿਖੇ ਭੁੱਖ ਹੜਤਾਲ ’ਤੇ ਬੈਠੇ ਗੁਰਬਖਸ਼ ਸਿੰਘ ਖ਼ਾਲਸਾ ਦੀ ਸਿਹਤ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ। ਡਾਕਟਰਾਂ ਅਤੇ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਹਿਣ ’ਤੇ ਵੀ ਉਨ੍ਹਾਂ ਨੇ ਹਸਪਤਾਲ ਜਾਣ ਤੋਂ ਸਾਫ ਮਨ੍ਹਾ ਕਰ ਦਿੱਤਾ ਹੈ।

ਉਨ੍ਹਾਂ ਦੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ  ਉਨ੍ਹਾਂ ਨੇ 3 ਜਨਵਰੀ ਤੋਂ ਪਾਣੀ ਬੰਦ ਕਰਨ ਦੀ ਗੱਲ ਆਖੀ ਹੋਈ ਹੈ ਅਤੇ ਉਹ ਆਪਣੀ  ਗੱਲ ਉੱਤੇ ਪੂਰੀ ਤਰ੍ਹਾਂ ਕਾਇਮ ਹਨ ਜਦ ਕਿ ਸੰਗਤ ਉਨ੍ਹਾਂ ਨੂੰ ਮਿਲ ਕੇ ਅਜਿਹਾ ਨਾ ਕਰਨ ਲਈ ਕਹਿ ਰਹੀ ਹੈ।

ਅੱਜ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਮਿਲਣ ਲਈ ਪੰਜਾਬ ਤੋਂ ‘ਆਪ’ ਦੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਗੁਰਦੁਆਰਾ  ਲਖਨੌਰ ਸਾਹਿਬ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰਬਖ਼ਸ਼ ਸਿੰਘ ਆਪਣਾ ਸੰਘਰਸ਼ ਪੰਜਾਬ ਵਿੱਚ ਜਾ ਕੇ ਚਲਾਉਣ। ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਲੈ ਕੇ ਜਾਣ ਲਈ ਹਰ ਸੰਭਵ ਯਤਨ ਕਰਨਗੇ।

ਸ੍ਰੀ ਗੁਰੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਦੀ ਕਮੇਟੀ ਨੂੰ ਗੁਰਬਖ਼ਸ਼ ਸਿੰਘ ਦਾ ਸਾਥ ਦੇਣ ਕਰਕੇ ਫਿਰ ਤੋਂ ਪ੍ਰਸ਼ਾਸਨ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅੱਜ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਰੰਜਨ ਸਿੰਘ ਨੂੰ ਥਾਣਾ ਸਦਰ ਅੰਬਾਲਾ ਸ਼ਹਿਰ ਦੇ ਐਸ.ਐਚ.ਓ. ਨੇ ਫੋਨ ਕਰਕੇ ਡੀ.ਸੀ. ਦਫਤਰ ਸੱਦਿਆ ਸੀ।

ਪ੍ਰਧਾਨ ਨੇ ਗੁਰਦੁਆਰੇ ਦੇ ਮੈਨੇਜਰ ਸ਼ਮਸ਼ੇਰ ਸਿੰਘ ਨੂੰ ਅੰਬਾਲਾ ਸ਼ਹਿਰ ਭੇਜਿਆ ਤਾਂ ਉਥੇ ਡੀ.ਸੀ ,ਐਸ.ਪੀ. ਅਤੇ  ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਧਮਕਾਇਆ ਕਿ ਜੇ ਕਮੇਟੀ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚੋਂ ਨਾ ਉਠਾਇਆ ਤਾਂ ਕਮੇਟੀ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਬਾਬਾ ਹਰਬੰਸ ਸਿੰਘ ਰਵਾਲੋਂ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਦੀਪ ਸਿੰਘ ਭਾਨੋਖੇੜੀ ਨੂੰ ਵੀ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ  ਧਮਕਾਇਆ ਜਾ ਰਿਹਾ ਹੈ।

ਅੱਜ ਦੇਰ ਸ਼ਾਮ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਵੀ ਗੁਰਬਖ਼ਸ਼ ਸਿੰਘ ਨੂੰ ਮਿਲਣ ਲਈ ਪਹੁੰਚੇ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।

ਜਥੇਦਾਰ ਮਹਿਲ ਸਿੰਘ ਦੀ ਅਗਵਾਈ ਵਿਚ ਲੁਧਿਆਣਾ ਤੋਂ ਇਕ ਮਾਰਚ ਅਤੇ ਸਿਆਟਲ (ਯੂ.ਐਸ.ਏ) ਤੋਂ ਖ਼ਾਲਸਾ ਦੇ ਸਮਰਥਨ ਵਿਚ ਇਕ ਜਥਾ ਗੁਰਦੁਆਰਾ ਲਖਨੌਰ ਸਾਹਿਬ ਪਹੁੰਚਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: