Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸਿੱਖ ਹਿੰਦੂ ਨਹੀਂ ਹਨ” ਪਟੀਸ਼ਨ ‘ਤੇ ਦਸਤਖਤ ਕਰਨ ਲਈ ਸਿੱਖਾਂ ਵਿੱਚ ਭਾਰੀ ਉਤਸ਼ਾਹ

“ਸਿੱਖ ਹਿੰਦੂ ਨਹੀਂ ਹਨ” ਪਟੀਸ਼ਨ ‘ਤੇ ਦਸਤਖਤ ਕਰਨ ਲਈ ਸਿੱਖਾਂ ਵਿੱਚ ਭਾਰੀ ਉਤਸ਼ਾਹ

ਵੀਨਸ (ਇਟਲੀ), (25 ਦਸੰਬਰ, 2014): “ਸਿੱਖ ਹਿੰਦੂ ਨਹੀਂ ਹਨ” ਪਟੀਸ਼ਨ ‘ਤੇ ਚੱਲ ਰਹੀ ਦਸਤਖਤੀ ਮੁਹਿੰਮ ਨੂੰ ਸਿੱਖ ਜਗਤ ਵੱਲੋਂ ਭਰਵਾਂ ਹੁਂੰਗਾਰਾ ਮਿਲ ਰਿਹਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 25(ਬੀ) ਨੂੰ ਤੁੜਵਾਉਣ ਲਈ ‘ਸਿੱਖਜ਼ ਫਾਰ ਜਸਟਿਸ’ ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਇਟਲੀ ਵਿਚ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ। ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ‘ਸਿੱਖ ਹਿੰਦੂ ਧਰਮ ਦਾ ਹਿੱਸਾ ਨਹੀ’ ਪਟੀਸ਼ਨ ‘ਤੇ ਦਸਤਖ਼ਤਾਂ ਲਈ ਸੰਗਤਾਂ ਦੀਆਂ ਭੀੜਾਂ ਉਮੜ ਰਹੀਆਂ ਹਨ ।

ਸਿੱਖ ਪਟੀਸ਼ਨ ਦੀਆਂ ਦਰਖਾਸਤਾਂ ਨੂੰ ਆਨਲਾਈਨ ਕਰਦੇ ਹੋਏ ਪ੍ਰਬੰਧਕ
ਸਿੱਖ ਪਟੀਸ਼ਨ ਦੀਆਂ ਦਰਖਾਸਤਾਂ ਨੂੰ ਆਨਲਾਈਨ ਕਰਦੇ ਹੋਏ ਪ੍ਰਬੰਧਕ

ਲੋੜੀਂਦੇ ਇਕ ਲੱਖ ਦਸਤਖ਼ਤਾਂ ਦੇ ਟੀਚਾ ਪ੍ਰਾਪਤ ਕਰਨ ਤੋਂ ਬਾਅਦ ਵੀ ਇਸ ਪਟੀਸ਼ਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਵੀ ਦਿਖਾਈ ਦੇ ਰਿਹਾ ਹੈ ।

ਇਟਲੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵਿਖੇ ਵੀ ਪਿਛਲੇ ਦਿਨ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੁਆਰਾ ਆਪਣੇ ਦਸਤਖ਼ਤ ਕਰਕੇ ਆਨਲਾਈਨ ਈਮੇਲਾਂ ਭੇਜੀਆਂ ਗਈਆਂ । ਮੁੱਖ ਪ੍ਰਬੰਧਕ ਭਾਈ ਜਤਿੰਦਰ ਸਿੰਘ ਕਰੇਮੋਨਾ ਨੇ ਕਿਹਾ ਕਿ ‘ਮਿੱਥੇ ਟੀਚੇ ਤੋਂ ਅਸੀਂ ਥੋੜ੍ਹਾ ਜਿਹਾ ਹੀ ਪਿੱਛੇ ਹਾਂ । ਇਸ ਲਈ ਇਸ ਪਟੀਸ਼ਨ ਮੁਹਿੰਮ ‘ਤੇ ਦਸਤਖ਼ਤ ਕਰਨੇ ਹਰੇਕ ਸਿੱਖ ਦਾ ਫ਼ਰਜ਼ ਬਣਦਾ ਹੈ ।

ਜ਼ਿਕਰਯੋਗ ਹੈ ਕਿ ਇਸ ਪਟੀਸ਼ਨ ਤਹਿਤ ਸਿੱਖਜ਼ ਫਾਰ ਜਸਟਿਸ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਉਬਾਮਾ ਦੇ ਵਾਇਟ ਹਾਊਸ ਦਫ਼ਤਰ ਨੂੰ ਵੱਧ ਤੋਂ ਵੱਧ ਵਿਅਕਤੀਆਂ ਦੇ ਦਸਤਖ਼ਤਾਂ ਵਾਲੀ ਇਹ ਪਟੀਸ਼ਨ ਦਾਇਰ ਕਰਕੇ ਉਬਾਮਾ ਰਾਹੀਂ ਭਾਰਤ ਸਰਕਾਰ ਕੋਲ ਆਵਾਜ਼ ਬੁਲੰਦ ਕਰਕੇ ਭਾਰਤੀ ਸੰਵਿਧਾਨ ਦੀ ਧਾਰਾ 25 ਨੂੰ ਤੁੜਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ
ਭਾਰਤੀ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਉੱਤੇ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਨਵੰਬਰ ਵਿੱਚ ਸ੍ਰੀ ਗੁਰੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: