Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1985 ਵਿੱਚ ਸਿੱਖਾਂ ਵੱਲੋਂ ਲੰਡਨ ਵਿੱਚ ਕਰਵਾਏ ਗਏ ਹਾਕੀ ਟੂਰਨਾਮੈਂਟ ਨੂੰ ਰੋਕਣਾ ਚਾਹੁੰਦੀ ਸੀ ਥੈਚਰ ਸਰਕਾਰ: ਗੁਪਤ ਸਰਕਾਰੀ ਦਸਤਾਵੇਜ਼

1985 ਵਿੱਚ ਸਿੱਖਾਂ ਵੱਲੋਂ ਲੰਡਨ ਵਿੱਚ ਕਰਵਾਏ ਗਏ ਹਾਕੀ ਟੂਰਨਾਮੈਂਟ ਨੂੰ ਰੋਕਣਾ ਚਾਹੁੰਦੀ ਸੀ ਥੈਚਰ ਸਰਕਾਰ: ਗੁਪਤ ਸਰਕਾਰੀ ਦਸਤਾਵੇਜ਼

ਲੰਡਨ,(8 ਜਨਵਰੀ,2014): ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਬਾਅਦ ਬਰਤਾਨੀਆ ਸਰਕਾਰ ਅੰਦਰਖਾਤੇ ਭਾਰਤ ਸਰਕਾਰ ਦੇ ਪ੍ਰਭਾਵ ਹੇਠ ਹੈ, ਜਿਸ ਤੋਂ ਦਿਨੋ-ਦਿਨ ਪਰਦਾ ਉੱਠਦਾ ਜਾ ਰਿਹਾ ਹੈ।

ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜੀ ਹਮਲੇ ਦੌਰਾਨ ਭਾਰਤ ਸਰਕਾਰ ਨੂੰ ਸਲਾਹ-ਮਸ਼ਵਰਾ ਦੇਣ, ਲੰਡਨ ਵਿਚ ਰੋਸ ਮੁਜ਼ਾਹਰਿਆਂ ‘ਤੇ ਸਖ਼ਤ ਨਿਗਰਾਨੀ ਰੱਖਣ ਅਤੇ ਬੰਦ ਕਰਵਾਉਣ ਦੀ ਕੋਸ਼ਿਸ਼, ਨਵੰਬਰ 1984 ਦਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ‘ਤੇ ਪਾਬੰਦੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਬ੍ਰਮਿੰਘਮ ਵਿਖੇ ਹੋਣ ਵਾਲੇ ਹਾਕੀ ਟੂਰਨਾਮੈਂਟਾਂ ਨੂੰ ਰੋਕਣ ਲਈ ਵੀ ਭਾਰਤੀ ਹਾਈ ਕਮਿਸ਼ਨ ਲੰਡਨ ਵੱਲੋਂ ਬਰਤਾਨੀਆ ਦੇ ਵਿਦੇਸ਼ ਮੰਤਰਾਲੇ ਨੂੰ ਬੰਦ ਕਰਵਾਉਣ ਲਈ ਕਿਹਾ ਗਿਆ ਸੀ।

ਕਿਉਂਕਿ ਇਹ ਟੂਰਨਾਮੈਂਟ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਸਿੱਖਾਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਬਾਈ ਕੇਹਰ ਸਿੰਘ ਨੂੰ ਸਮਰਪਿਤ ਸੀ ਅਤੇ ਸਰਕਾਰੀ ਦਸਤਾਵੇਜ਼ਾਂ ਅਨੁਸਾਰ ਕੈਬਨਿਟ ਮੰਤਰੀਆਂ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਸੀ ਕਿ ਭਾਵੇਂ ਇਹ ਖੇਡਾਂ ਬੰਦ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਬੀ. ਬੀ. ਸੀ. ਸਮੇਤ ਹੋਰ ਟੈਲੀਵੀਜ਼ਨ ਅਤੇ ਰੇਡੀਓ ਸ਼ਟੇਸ਼ਨਾਂ ਨੂੰ ਕਿਹਾ ਜਾਵੇ ਕਿ ਉਹ ਸਿੱਖ ਏਸ਼ੀਅਨ ਖੇਡਾਂ ਨੂੰ ਬਹੁਤੀ ਅਹਿਮੀਅਤ ਨਾ ਦੇਣ ।

ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਜਾਰੀ ਹੋਣ ਵਾਲੇ ਸਿੱਖ ਚੋਣ ਮੈਨੀਫੈਸਟੋ ਵਿਚ ਵੀ ਇਸ ਕਾਂਢ ਦੀ ਮੁਕੰਮਲ ਜਾਂਚ ਦੀ ਮੰਗ ਕੀਤੀ ਗਈ ਹੈ ।

 ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਵੱਲੋਂ ਕਰਵਾਈ ਜਾਂਚ ਨੂੰ ਸਿੱਖਾਂ ਨੇ ਮੁਢੋਂ ਹੀ ਰੱਦ ਕਰ ਦਿੱਤਾ ਸੀ। ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜੀ ਹਮਲੇ ਅਤੇ ਬਾਅਦ ਦੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਦੁਨੀਆਂ ਵਿਚ ਹੋਈਆਂ ਸ਼ਹੀਦੀਆਂ ਵਿਚ ਇਕ ਨਿਵੇਕਲਾ ਸਥਾਨ ਰੱਖਦੀ ਹੈ। ਇਹਨਾਂ ਸ਼ਹੀਦਾਂ ਨੇ ਕੌਮੀ ਘਰ ਲਈ ਆਪ ਫਾਂਸੀ ਦੇ
ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਦੁਨੀਆਂ ਵਿਚ ਹੋਈਆਂ ਸ਼ਹੀਦੀਆਂ ਵਿਚ ਇਕ ਨਿਵੇਕਲਾ ਸਥਾਨ ਰੱਖਦੀ ਹੈ। ਇਹਨਾਂ ਸ਼ਹੀਦਾਂ ਨੇ ਕੌਮੀ ਘਰ ਲਈ ਆਪ ਫਾਂਸੀ ਦੇ
ਸੰਤ ਜਰਨੈਲ ਸਿੰਘ ਦੀ ਰੂਹਾਨੀ ਛੋਹ ਤੋਂ ਉਪਜਿਆ ਮਾਹੌਲ ਨਿਰੋਲ ਗੁਰਸਿੱਖੀ ਰੰਗਣ ਵਾਲਾ ਸੀ। ਇਹ ਮਾਹੌਲ ਪੰਥ ਦੋਖੀਆਂ ਦੀਆਂ ਬੇਇਨਸਾਫੀਆ ਨੂੰ ਜਗ-ਜ਼ਾਹਰਾ ਕਰਨ ਲਈ ਅਤੇ ਪੰਥ ਦੀ ਨਿਆਰੀ ਹੋਂਦ ਦਾ
ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਦੇ ਹਮਲੇ ਦਾ ਸਾਕਾ 32 ਸਾਲ ਪਹਿਲਾਂ ਵਾਪਰਿਆ ਸੀ ਪਰ ਸਾਨੂੰ ਇਹ ਕੱਲ੍ਹ ਵਾਪਰਿਆ ਘਟਨਾਕ੍ਰਮ ਹੀ ਜਾਪਦਾ ਹੈ। ਦਿਲ, ਦਿਮਾਗ ਤੇ ਜਿਸਮ ਉਹੀ ਪੀੜਾ, ਉਹੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: