Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤਾਂ ਦੇ ਜੱਥੇਦਾਰਾਂ ਸਬੰਧੀ ਨਿਯਮ ਬਣਾਉਣ ਲੱਗਿਆਂ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੀ ਰਾਇ ਜਰੂਰ ਲਈ ਜਾਵੇ

ਤਖਤਾਂ ਦੇ ਜੱਥੇਦਾਰਾਂ ਸਬੰਧੀ ਨਿਯਮ ਬਣਾਉਣ ਲੱਗਿਆਂ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੀ ਰਾਇ ਜਰੂਰ ਲਈ ਜਾਵੇ

ਅੰਮ੍ਰਿਤਸਰ (22 ਜਨਵਰੀ, 2015): ਤਖਤਾਂ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ਼ ਖੇਤਰ ਸਬੰਧੀ ਨਿਯਮ ਬਣਾਉਣ ਲਈ ਬਣੀ ਕਮੇਟੀ ਨਿਯਮ ਬਣਾਉਣ ਲਈ ਲੱਗਿਆਂ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੀ ਰਾਇ ਜਰੂਰ ਲਵੇ।ਵੱਖ-ਵੱਖ ਪੰਥਕ ਸ਼ਖਸੀਅਤਾਂ ਨੇ ਇਸ ਸਬੰਧੀ ਗੱਲ ਕਰਦਿਅ੍‍ਾਂ ਕਿਹਾ ਕਿ ਇਹ ਜਰੂਰੀ ਹੈ ਤਾਂ ਕਿ ਬਾਅਦ ਵਿੱਚ ਵਿਰੋਧ ਨਾ ਹੋਵੇ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਜਥੇਬੰਦੀ ਵਲੋਂ 12 ਸਾਲ ਪਹਿਲਾਂ ਇਸ ਸਬੰਧੀ ਇਕ ਖਰੜਾ ਤਿਆਰ ਕੀਤਾ ਗਿਆ ਸੀ, ਜੋ ਉਸ ਵੇਲੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਸੌਂਪਿਆ ਗਿਆ ਸੀ। ਉਨ੍ਹਾਂ ਆਖਿਆ ਕਿ ਇਹ ਖਰੜਾ ਪੰਜ ਮੈਂਬਰੀ ਕਮੇਟੀ ਨੂੰ ਵੀ ਸੌਂਪਿਆ ਜਾਵੇਗਾ ਤਾਂ ਜੋ ਕਮੇਟੀ ਇਸ ਖਰੜੇ ਦਾ ਵੀ ਅਧਿਐਨ ਕਰ ਸਕੇ।

ਇਸ ਸਬੰਧ ਕਮੇਟੀ ਮੈਂਬਰ ਤੇ ਸਿੱਖ ਵਿਦਵਾਨ ਬਾਬਾ ਬਲਵੰਤ ਸਿੰਘ ਢਿੱਲੋਂ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਤੈਨਾਤ ਹਨ, ਨੇ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਇਨ੍ਹਾਂ ਉਚ ਪਦਵੀਆਂ ‘ਤੇ ਤੈਨਾਤ ਸ਼ਖਸੀਅਤਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਆਦਿ ਬਾਰੇ ਨਿਯਮ ਹੋਣੇ ਚਾਹੀਦੇ ਹਨ, ਜਿਨ੍ਹਾਂ ਵਿੱਚ ਇਨ੍ਹਾਂ ਦੀ ਵਿਦਿਅਕ ਯੋਗਤਾ, ਤਜ਼ਰਬਾ, ਸੂਝ ਬੂਝ, ਕਿਰਦਾਰ, ਅਗਵਾਈ ਕਰਨ ਦੀ ਸਮਰੱਥਾ ਆਦਿ ਸ਼ਾਮਲ ਕੀਤੇ ਜਾਣ ਤੇ ਇਨ੍ਹਾਂ ਨਿਯਮਾਂ ਦੇ ਆਧਾਰ ‘ਤੇ ਹੀ ਭਵਿੱਖ ਵਿਚ ਇਨ੍ਹਾਂ ਉਚ ਪਦਵੀਆਂ ‘ਤੇ ਜਥੇਦਾਰਾਂ ਦੀ ਨਿਯੁਕਤੀ ਹੋਵੇ।

ਉਨ੍ਹਾਂ ਆਖਿਆ ਕਿ ਨਿਯਮ ਬਣਾਉਣ ਤੋਂ ਬਾਅਦ ਇਨ੍ਹਾਂ ਨੂੰ ਲਾਗੂ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਕਮੇਟੀ ਮੈਂਬਰ ਨਿਯੁਕਤ ਕਰਨ ਬਾਰੇ ਕੋਈ ਅਧਿਕਾਰਤ ਪੱਤਰ ਪ੍ਰਾਪਤ ਨਹੀਂ ਹੋਇਆ ਤੇ ਪੱਤਰ ਪ੍ਰਾਪਤ ਹੋਣ ਮਗਰੋਂ ਇਸ ਸਬੰਧੀ ਕਾਰਵਾਈ ਸ਼ੁਰੂ ਕਰਨਗੇ।

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਇਹ ਮਾਮਲਾ ਕੌਮ ਦੇ ਆਗੂ ਦੀ ਚੋਣ ਨਾਲ ਜੁੜਿਆ ਹੋਇਆ ਹੈ, ਇਸ ਲਈ ਨਿਯਮ ਤਹਿ ਕਰਨ ਸਮੇਂ ਸਿੱਖ ਜਥੇਬੰਦੀਆਂ ਤੇ ਵਿਦਵਾਨਾਂ ਦੀ ਸਹਿਮਤੀ ਵੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜਥੇਦਾਰਾਂ ਦੀ ਨਿਯੁਕਤੀ ਲਈ ਸਿਰਫ ਇਕੱਲੇ ਸ਼੍ਰੋਮਣੀ ਕਮੇਟੀ ਕੋਲ ਹੀ ਹੱਕ ਨਾ ਹੋਣ ਸਗੋਂ ਜਥੇਦਾਰਾਂ ਦੀ ਨਿਯੁਕਤੀ ਪੰਥਕ ਤਰੀਕੇ ਨਾਲ ਸਮੂਹ ਰਜ਼ਾਮੰਦੀ ਨਾਲ ਹੋਵੇ।

ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆ ਨੇ ਆਖਿਆ ਕਿ ਕਮੇਟੀ ਨਿਯਮਾਂ ਦਾ ਖਰੜਾ ਤਿਆਰ ਕਰੇ ਤੇ ਇਸਨੂੰ ਸਿੱਖ ਜਥੇਬੰਦੀਆਂ ਦੀ ਸਹਿਮਤੀ ਲੈਣ ਲਈ ਸਿੱਖ ਸੰਗਤ ਵਿਚ ਵੰਡ ਦਿੱਤਾ ਜਾਵੇ। ਇਹ ਖਰੜਾ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਤੱਕ ਪੁਚਾਇਆ ਜਾਵੇ ਤੇ ਸਹਿਮਤੀ ਲੈਣ ਮਗਰੋਂ ਇਸਨੂੰ ਅੰਤਿਮ ਰੂਪ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਦਾ ਫੈਸਲਾ ਸ਼ਲਾਘਾਯੋਗ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: