Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਨੇ ਕਿਰਨ ਬੇਦੀ ਨੂੰ ਜਨਤਕ ਬਹਿਸ ਕਰਨ ਲਈ ਦਿੱਤੀ ਚੁਣੌਤੀ

ਕੇਜਰੀਵਾਲ ਨੇ ਕਿਰਨ ਬੇਦੀ ਨੂੰ ਜਨਤਕ ਬਹਿਸ ਕਰਨ ਲਈ ਦਿੱਤੀ ਚੁਣੌਤੀ

ਨਵੀਂ ਦਿੱਲੀ (20 ਜਨਵਰੀ, 2015): ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਮੈਦਾਨ ਭੱਖ ਚੁੱਕਾ ਹੈ। ਸਾਬਕਾ ਆਈਪੀਐੱਸ ਅਫਸਰ ਕਿਰਨ ਬੇਦੀ ਵੱਲੋਂ ਬਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਨੇ ਉਸਨੂੰ ਆਪਣੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ।

Kejriwal- kiran Bedi
ਅਰਵਿੰਦ ਕੇਜਰੀਵਾਲ ਅਤੇ ਕਿਰਨ ਬੇਦੀ (ਫਾਈਲ ਫੋਟੋ)

ਭਾਜਪਾ ਵੱਲੋਂ ਕਿਰਨ ਬੇਦੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਉਸਨੂੰ ਜਨਤਕ ਤੌਰ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।

ਕੇਜਰੀਵਾਲ ਨੇ ਕਿਰਨ ਬੇਦੀ ਨੂੰ ਸਰਵਜਨਕ ਬਹਿਸ ਦਾ ਨਿਓਤਾ ਦਿੰਦੇ ਹੋਏ ਕਿਹਾ ਕਿ ਇਸ ਬਹਿਸ ਦਾ ਪ੍ਰਸਾਰਨ ਹਰ ਸਥਾਨ ‘ਤੇ ਹੋਣਾ ਚਾਹੀਦਾ ਹੈ। ਨਾਲ ਹੀ ਇਹ ਬਹਿਸ ਇਕ ਨਿਰਪੱਖ ਵਿਅਕਤੀ ਦੇ ਸੰਚਾਲਨ ‘ਚ ਹੋਣੀ ਚਾਹੀਦੀ ਹੈ।

ਕੇਜਰੀਵਾਲ ਨੇ ਬੇਦੀ ਨੂੰ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਲਈ ਚੁਣੇ ਜਾਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਕਿਰਨ ਜੀ ਨੂੰ ਮੁੱਖ ਮੰਤਰੀ ਉਮੀਦਵਾਰ ਹੋਣ ਲਈ ਵਧਾਈ। ਉਨ੍ਹਾਂ ਨੇ ਲਿਖਿਆ ਕਿ ਉਹ ਕਿਰਨ ਬੇਦੀ ਨੂੰ ਜਨਤਾ ਦੇ ਸਾਹਮਣੇ ਬਹਿਸ ਲਈ ਚੁਣੌਤੀ ਦਿੰਦੇ ਹਨ। ਉਨ੍ਹਾਂ ਨੇ ਲਿਖਿਆ ਕਿ ਉਹ ਕਿਰਨ ਬੇਦੀ ਨੂੰ ਜਨਤਾ ਦੇ ਸਾਹਮਣੇ ਬਹਿਸ ਲਈ ਚੁਣੌਤੀ ਦਿੰਦੇ ਹਨ।

ਭਾਜਾਪ ਆਗੂ ਕਿਰਨ ਬੇਦੀ ਨੇ ਕਿਹਾ ਕਿ ਉਹ ਕੇਜਰੀਵਾਲ ਨਾਲ ਬਹਿਸ ਕਰਨ ਨੂੰ ਤਿਆਰ ਹੈ. ਪਰ ਉਹ ਅਸੈਬਲੀ ਵਿੱਚ ਬਹਿਸ ਕਰੇਗੀ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕਿਰਨ ਬੇਦੀ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਨਾਲ ਸਰਵਜਨਕ ਰੂਪ ਨਾਲ ਬਹਿਸ ਲਈ ਤਿਆਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: