Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਵੱਲੋਂ ਦਿੱਲੀ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਅੱਜ ਕਿਰਨ ਬੇਦੀ ਦੇ ਨਾਂ ਦਾ ਐਲਾਨ ਹੋਣ ਦੀ ਸੰਭਾਵਨਾ

ਭਾਜਪਾ ਵੱਲੋਂ ਦਿੱਲੀ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਅੱਜ ਕਿਰਨ ਬੇਦੀ ਦੇ ਨਾਂ ਦਾ ਐਲਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ (19 ਜਨਵਰੀ, 2015): ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਸਿਖਰ ‘ਤੇ ਹਨ। ਇਸ ਵਾਰ ਦਿੱਲੀ ਵਿੱਚ ਮੁੱਖ ਟੱਕਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸੱਤਾ ‘ਤੇ ਕੱਬਜ਼ ਭਾਜਪਾ ਵਿੱਚ ਹੈ। ਦਿੱਲੀ ਵਿੱਚ ਲਗਾਤਾਰ ਪੰਦਰਾਂ ਸਾਲ ਰਾਜ ਕਰਨ ਵਾਲੀ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਤੀਜੀ ਥਾਂ ‘ਤੇ ਚਲੀ ਗਈ ਅਤੇ ਅਤੇ ਸਿੱਧੇ ਸ਼ਬਦਾਂ ਵਿੱਚ ਉਸਨੂੰ ਦਿੱਲੀ ਵਿੱਚ ਆਪਣੀ ਹੋਂਦ ਬਣਾਕੇ ਰੱਖਣਾ ਮੁਸ਼ਕਲ ਹੋ ਰਿਹਾ ਹੈ।

Kiran Bedi
ਕਿਰਨ ਬੇਦੀ

ਜਿੱਥੇ ਆਮ ਆਦਮੀ ਪਾਰਟੀ ਕੋਲ ਇਸ ਵੇਲੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਅਰਵਿੰਦ ਕੇਜਰੀਵਾਲ ਦੇ ਰੂਪ ਵਿੱਚ ਮਜਬੂਤ ਉਮਦਿਵਾਰ ਹੈ, ੳੱਥੇ ਅਜੇ ਤੱਕ ਭਾਜਪਾ ਇਸ ਮੁੱਦੇ ‘ਤੇ ਪੱਛੜਦੀ ਨਜ਼ਰ ਆ ਰਹੀ ਹੈ।

ਬੀਜੇਪੀ ਵੱਲੋਂ ਦਿੱਲੀ ਵਿੱਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਫੈਸਲਾ ਕਰਨ ਲਈ ਅੱਜ ਅਹਿਮ ਬੈਠਕ ਹੋਵੇਗੀ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਹਾਲ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਈ ਭਾਰਤ ਦੀ ਪਹਿਲੀ ਔਰਤ ਆਈਪੀਐਸ ਅਧਿਕਾਰੀ ਕਿਰਨ ਬੇਦੀ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤਾ ਜਾ ਸਕਦਾ ਹੈ। ਉੱਥੇ ਹੀ, ਦਿੱਲੀ ਚੋਣ ਲਈ ਭਾਜਪਾ ਉਮੀਦਵਾਰਾਂ ਦਾ ਵੀ ਐਲਾਨ ਅੱਜ ਹੋ ਸਕਦਾ ਹੈ।

ਭਾਜਪਾ ਦੀ ਕੇਂਦਰੀ ਚੋਣ ਕਮੇਟੀ ਤੇ ਸੰਸਦੀ ਬੋਰਡ ਦੀ ਬੈਠਕ ‘ਚ ਪਾਰਟੀ ਉਮੀਦਵਾਰਾਂ ‘ਤੇ ਫ਼ੈਸਲਾ ਕੀਤਾ ਜਾਵੇਗਾ ਤੇ ਇਸ ਸੰਸਦੀ ਬੋਰਡ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਿਲ ਹੋਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: