Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਤਨੇਮ ਕਰਨ ਨਾਲ ਰੂਹ ਨੂੰ ਸਕੂਨ ਮਿਲਦਾ ਹੈ: ਇਟਾਲੀਅਨ ਬੀਬੀ

ਨਿਤਨੇਮ ਕਰਨ ਨਾਲ ਰੂਹ ਨੂੰ ਸਕੂਨ ਮਿਲਦਾ ਹੈ: ਇਟਾਲੀਅਨ ਬੀਬੀ

ਵੀਨਸ (ਇਟਲੀ), 28 ਜਨਵਰੀ, 2015): ਸਿੱਖ ਗੁਰੂ ਸਹਿਬਾਨਾਂ ਵੱਲੋਂ ਦਰਸਾਇਆ ਗਿਆ ਸਿੱਖੀ ਮਾਰਗ ਅਜਿਾਹ ਮਾਰਗ ਹੈ ਜਿਸ ਵੱਲ ਜਿਸਨੇ ਵੀ ਇੱਕ ਕਦਮ ਅੱਗੇ ਵਧਿਆ, ਉਹ ਇਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਿਆ।ਜਿਸਨੇ ਵੀ ਇੱਕ ਵਾਰ ਰੂਹ ਨਾਲ ਇਸ ਮਾਰਗ ਵੱਲ ਵੇਖਿਆ, ਉਹ ੋਇਸ ਦਾ ਪਾਂਧੀ ਬਣ ਗਿਆ।

hargun kaurਅਜਿਹਾ ਹੀ ਇੱਕ ਇਟਾਲੀਅਨ ਬੀਬੀ ਜਿਸਨੇ ਅੰਮਿ੍ਤ ਛਕ ਕੇ ਸਿੱਖੀ ਵਿੱਚ ਪ੍ਰਵੇਸ਼ ਕਰਕੇ ਕਿ ਆਪਣਾ ਨਾਂਅ ਹਰਗੁਣ ਕੌਰ ਖਾਲਸਾ ਰੱਖ ਲਿਆ ਹੈ। ਉਸ ਨੇ ਬੀਤੇ ਦਿਨ ਦੱਸਿਆ ਕਿ ਗੁਰਬਾਣੀ ਦਾ ਨਿਤਨੇਮ ਕਰਨ ਨਾਲ ਉਸ ਦੀ ਰੂਹ ਨੂੰ ਸਕੂਨ ਮਿਲਦਾ ਹੈ ਅਤੇ ਉਹ ਇਕ ਅਜੀਬ ਪ੍ਰਕਾਰ ਦਾ ਅਨੁਭਵ ਮਹਿਸੂਸ ਕਰਦੀ ਹੈ।

ਹਰਗੁਣ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ-ਸ਼ਾਮ ਨਿਤਨੇਮ ਕਰਦੀ ਹੈ ਙ ਪੰਜ ਕਕਾਰ ਉਸ ਦੇ ਜੀਵਨ ਦਾ ਹਿੱਸਾ ਬਣ ਗਏ ਹਨ । ਸਿੱਖ ਧਰਮ ਵਿਚ ਸ਼ਾਮਿਲ ਹੋ ਕੇ ਉਸ ਨੂੰ ਇਸ ਪ੍ਰਕਾਰ ਜਾਪ ਰਿਹਾ ਹੈ, ਜਿਵੇਂ ਕਿ ਉਸ ਦੀ ਜ਼ਿੰਦਗੀ ਹੀ ਬਦਲ ਗਈ ਹੋਵੇ ।

ਉਸ ਨੇ ਕਿਹਾ ਕਿ ਸਿੱਖ ਧਰਮ ਸੱਚਮੁੱਚ ਹੀ ਇਕ ਅਤਿ-ਵਿਸ਼ਾਲ ਧਰਮ ਹੈ, ਜੋ ਕਿ ਸ਼ਹਾਦਤਾਂ ਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਹਰਗੁਣ ਕੌਰ ਖਾਲਸਾ ਨੇ ਅੱਗੇ ਕਿਹਾ ਕਿ ਉਸ ਦਾ ਸੁਪਨਾ ਹੈ ਕਿ ਹਰਿਮੰਦਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਾਂ।

ਉਸ ਨੇ ਕਿਹਾ ਕਿ ਸਿੱਖ ਧਰਮ ਨੂੰ ਅੱਗੇ ਲਿਜਾਣ ਲਈ ਹਰ ਇਕ ਪ੍ਰਾਣੀ ਨੂੰ ਅੰਮਿ੍ਤ ਛਕਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਸ ਨੇ ਆਪਣੀ ਸਹੇਲੀ ਹਰਮੀਤ ਕੌਰ ਅਤੇ ਨਵਪ੍ਰੀਤ ਕੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਕਿ ਉਸ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੋਈ ਸ਼੍ਰੋਮਣੀ ਕਮੇਟੀ ਵਲੋਂ ਹਮਾਇਤ ਪ੍ਰਾਪਤ ਪੰਜ ਸਿੰਘ ਸਾਹਿਬਾਨ ਦੀ ਇਕਤਰਤਾ ਨੇ ਅਹਿਮ ਫੈਸਲਾ ਲੈਂਦਿਆਂ ਜਿਥੇ ਇਟਲੀ ਸਰਕਾਰ ਵਲੋਂ ਸੁਝਾਏ ਕ੍ਰਿਪਾਨ ਦੇ ਨਵੇਂ ਰੂਪ
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਕ੍ਰਿਪਾਨ ਦੇ ਇਟਾਲੀਆਨ ਰੂਪ ਨੂੰ ਪ੍ਰਵਾਨ ਨਾ ਕੀਤਾ ਜਾਵੇ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੂਸਾਰ ਇਟਲੀ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਵਜੋਂ ਖਾਸ ਤਰਾਂ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਮਿਲ ਗਈ ਹੈ। ਅੱਜ ਇਸ ਸਬੰਧ ਵਿਚ ਸਿੱਖ ਆਗੂ ਸੁਖਦੇਵ
ਪਿਛਲੇ ਹਫਤੇ ਇਟਲੀ ਦੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਜਨਤਕ ਥਾਵਾਂ 'ਤੇ ਕਿਰਪਾਨ ਪਾਉਣ 'ਤੇ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਅਪੀਲ ਕਰਤਾ ਜਤਿੰਦਰ ਸਿੰਘ ਹੁਣ ਇਸ ਫੈਸਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: