Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭੁੱਖ ਹੜਤਾਲ ‘ਤੇ ਬੈਠੇ ਜਥੇਦਾਰ ਸੂਰਤ ਸਿੰਘ ਖਾਲਸਾ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਸਮਰਥਨ ਕਰਨ ਦਾ ਐਲਾਨ

ਭੁੱਖ ਹੜਤਾਲ ‘ਤੇ ਬੈਠੇ ਜਥੇਦਾਰ ਸੂਰਤ ਸਿੰਘ ਖਾਲਸਾ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਸਮਰਥਨ ਕਰਨ ਦਾ ਐਲਾਨ

ਲੰਡਨ(14 ਫਰਵਰੀ,2015): ਪਿਛਲੇ ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਥੇਦਾਰ ਸੂਰਤ ਸਿੰਘ ਖਾਲਸਾ ਦਾ ਬਰਤਾਨੀਆ ਦੀਆ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਡੱਟ ਕੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਮੀਡੀਆ ਕਮੇਟੀ ਮੈਂਬਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਕੁਲਵੰਤ ਸਿੰਘ ਢੇਸੀ ਵੱਲੋਂ ਜਾਰੀ ਪ੍ਰੈੱਸ ਬਿਆਨ ਵਿਚ ਜਥੇਦਾਰ ਸੂਰਤ ਸਿੰਘ ਦੇ ਸੰਘਰਸ਼ ਦੇ ਮੰਤਵ ਨੂੰ ਕੌਮੀ ਕਾਰਜ ਕਰਾਰ ਦਿੱਤਾ ਗਿਆ ਅਤੇ ਆਸ ਪ੍ਰਗਟਾਈ ਗਈ ਕਿ ਜਥੇਦਾਰ ਸੂਰਤ ਸਿੰਘ ਆਪਣੇ ਬਚਨਾਂ ‘ਤੇ ਪੂਰੇ ਉੱਤਰਨਗੇ।

Bapu-surat-Singh1-300x300ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ ਵਿਚ ਸ਼ਾਮਿਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ. ਕੇ. ਭਾਈ ਅਮਰੀਕ ਸਿੰਘ ਗਿੱਲ, ਅਖੰਡ ਕੀਰਤਨੀ ਜਥਾ ਯੂ. ਕੇ.ઠਭਾਈ ਬਲਬੀਰ ਸਿੰਘ ਜਥੇਦਾਰ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਯੂਨਾਈਟਿਡ ਖਾਲਸਾ ਦਲ ਯੂ. ਕੇ. ਭਾਈ ਨਿਰਮਲ ਸਿੰਘ ਸੰਧੂ, ਬ੍ਰਿਟਿਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾ ਭਾਈ ਚਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂ. ਕੇ.ਭਾਈ ਗੁਰਦੇਵ ਸਿੰਘ ਚੌਹਾਨ, ਦਲ ਖਾਲਸਾ ਯੂ. ਕੇ. ਭਾਈ ਮਨਮੋਹਣ ਸਿੰਘ ਖਾਲਸਾ, ਇੰਟਰਨੈਸ਼ਨਲ ਪੰਥਕ ਦਲ ਭਾਈ ਰਘਵੀਰ ਸਿੰਘ, ਇੰਟਰਨੈਸ਼ਨਲ ਖਾਲਸਾ ਆਰਗੇਨਾਈਜੇਸ਼ਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਭਾਈ ਮਹਿੰਦਰ ਸਿੰਘ ਰਾਠੌਰ ਨੇ ਆਖਿਆ ਕਿ ਜਿਹੜੀ ਧਿਰ ਅੱਜ ਪੰਜਾਬ ਦੇ ਰਾਜ ਕਰ ਰਹੀ ਹੈ ਇਹ ਇਨ੍ਹਾਂ ਵੱਲੋਂ ਹੀ 4 ਅਗਸਤ 1982 ਨੂੰ ਲਗਾਏ ਗਏ ਧਰਮ ਮੋਰਚੇ ਅਤੇ ਇਨ੍ਹਾਂ ਵਲੋਂ ਸਿੱਖ ਕੌਮ ਨੂੰ ਮੋਰਚੇ ਵਿਚ ਸਾਥ ਦੇਣ ਦੀਆਂ ਅਪੀਲਾਂ ਕਰਨ ਦੇ ਕਾਰਨ ਹੀઠਸਿੱਖ ਕੌਮ ਦੇ ਨੌਜਵਾਨਾਂ ਨੇ ਇਨ੍ਹਾਂ ਦਾ ਸਾਥ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: