Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਸਮੇਤ ਦੋਸ਼ੀਆਂ ਵੱਲੋਂ ਅਦਾਲਤ ਬਦਲੀ ਲਈ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਸਮੇਤ ਦੋਸ਼ੀਆਂ ਵੱਲੋਂ ਅਦਾਲਤ ਬਦਲੀ ਲਈ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ( 3 ਫਰਵਰੀ, 2015): ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਸੱਜਣ ਕੁਮਾਰ ਸਮੇਤ ਤਿੰਨ ਦੋਸ਼ੀਆਂ ਵੱਲੋਂ ਅਦਾਲਤ ਦੇ ਅਧਿਕਾਰ ਖੇਤਰ ਦੇ ਆਧਾਰ ‘ਤੇ ਕੇਸ ਤਬਦੀਲ ਕੀਤੇ ਜਾਣ ਦੀ ਮੰਗ ਦੀਆਂ ਅਪੀਲਾਂ ‘ਤੇ ਅਦਾਲਤ ਨੇ ਆਪਣਾ ਫੈਸਲਾ 12 ਫਰਵਰੀ ਲਈ ਰਾਖਵਾਂ ਰੱਖ ਲਿਆ। ਇਹ ਤਿੰਨ ਮੁਲਜ਼ਮ ਕਾਂਗਰਸ ਦੇ ਆਗੂ ਸੱਜਣ ਕੁਮਾਰ ਸਮੇਤ ਇਸ ਕੇਸ ਵਿੱਚੋਂ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।

Sajjan-Kumar5
ਸਿੱਖ ਕਤਲੇਆਮ ਦਾ ਦੋਸ਼ੀ ਸੱਜਣ ਕੁਮਾਰ

ਦਿੱਲੀ ਅਦਾਲਤ ਦੇ ਜ਼ਿਲ੍ਹਾ ਜੱਜ ਰਾਕੇਸ਼ ਸਿਧਾਰਥ, ਜਿਨ੍ਹਾਂ ਨੇ ਹਾਲ ਹੀ ਵਿੱਚ ਅਹੁਦਾ ਸੰਭਾਲਿਆ ਹੈ, ਨੇ ਅਰਜ਼ੀਆਂ ਉੱਤੇ ਨਵੇਂ ਸਿਰਿਓਂ ਦਲੀਲਾਂ ਸੁਣੀਆਂ ਤੇ ਮਾਮਲੇ ਦੀ ਸੁਣਵਾਈ ਫੈਸਲਾ ਸੁਣਾਉਣ ਤੱਕ ਟਾਲ ਦਿੱਤੀ।

ਮੁਲਜ਼ਮਾਂ ਵੱਲੋਂ ਕੇਸ ਤਬਦੀਲ ਕੀਤੇ ਜਾਣ ਦੀ ਮੰਗ ਲਈ ਪਾਈ ਨਵੀਂ ਅਰਜ਼ੀ ‘ਤੇ ਅਦਾਲਤ ਨੇ ਮੁੜ ਦਲੀਲਾਂ ਸੁਣੀਆਂ ਤੇ ਕਿਹਾ ਕਿ ਇਸ ਬਾਰੇ ਫੈਸਲਾ 12 ਫਰਵਰੀ 2015 ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਜੱਜ ਤਲਵੰਤ ਸਿੰਘ ਨੇ ਇਸ ਮਾਮਲੇ ਬਾਰੇ ਫੈਸਲਾ 31 ਜਨਵਰੀ ਤੱਕ ਰਾਖਵਾਂ ਰੱਖ ਲਿਆ ਸੀ।

ਸੀ.ਬੀ.ਆਈ. ਦੇ ਵਕੀਲ ਡੀ.ਪੀ. ਸਿੰਘ ਨੇ ਮੁਲਜ਼ਮਾਂ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਫੌਜਦਾਰੀ ਕਾਨੂੰਨ ਤਹਿਤ ਜ਼ਿਲ੍ਹਾ ਜੱਜ ਕੋਲ ਆਪਣੀ ਡਵੀਜ਼ਨ ‘ਚੋਂ ਕੇਸ ਕਿਤੇ ਹੋਰ ਤਬਦੀਲ ਕਰਨ ਦੇ ਅਧਿਕਾਰ ਨਹੀਂ ਹਨ। ਇਹ ਅਧਿਕਾਰ ਕੇਵਲ ਹਾਈ ਕੋਰਟ ਕੋਲ ਹੈ।

ਸੱਜਨ ਕੁਮਾਰ, ਬ੍ਰਹਮਨੰਦ ਗੁਪਤਾ, ਪੀਰੀਆ ਤੇ ਵੇਦ ਪ੍ਰਕਾਸ਼, ਅਤਿਵਾਦ ਤੇ ਕਤਲਾਂ ਲਈ ਅਤੇ ਪੱਛਮੀ ਦਿੱਲੀ ਦੇ ਸੁਲਤਾਨਪੁਰੀ ਖੇਤਰ ਦੇ ਸੁਰਜੀਤ ਸਿੰਘ ਦੀ ਹੱਤਿਆ ਦੇ ਦੋਸ਼ ਹਨ। ਗੁਪਤਾ, ਪੀਰੀਆ ਤੇ ਵੇਦ ਪ੍ਰਕਾਸ਼ ਨੇ ਅਧਿਕਾਰ ਖੇਤਰ ਦੇ ਆਧਾਰ ‘ਤੇ ਇਹ ਕੇਸ ਕੜਕੜਦੂਮਾ ਜ਼ਿਲ੍ਹਾ ਅਦਾਲਤ ਤੋਂ ਰੋਹਿਨੀ ਜ਼ਿਲ੍ਹਾ ਅਦਾਲਤ ‘ਚ ਤਬਦੀਲ ਕਰਨ ਦੀ ਮੰਗ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: