Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅੰਤ ਸਿੰਘ ਕਤਲ ਕੇਸ: ਬੰਦੀ ਸਿੰਘਾਂ ਦੀ ਰਿਹਾਈ ਦੇ ਕੇਸ ਦੀ ਸੁਣਵਾਈ 20 ਮਾਰਚ ‘ਤੇ ਪਈ

ਬੇਅੰਤ ਸਿੰਘ ਕਤਲ ਕੇਸ: ਬੰਦੀ ਸਿੰਘਾਂ ਦੀ ਰਿਹਾਈ ਦੇ ਕੇਸ ਦੀ ਸੁਣਵਾਈ 20 ਮਾਰਚ ‘ਤੇ ਪਈ

Sikh Prisonerਚੰਡੀਗੜ੍ਹ (11 ਫ਼ਰਵਰੀ, 2015): ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਵੇਲੇ ਪਿਛਲੇ ਕਰੀਬ 18 ਸਾਲਾਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਬੰਦ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ (ਬੇਅੰਤ ਸਿੰਘ ਹੱਤਿਆ ਕੇਸ) ਦੀ ਪੱਕੀ ਰਿਹਾਈ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਅਤੇ ਅਗਲੀ ਕਾਰਵਾਈ ਇੱਕ ਵਾਰ ਫਿਰ ਇਹ ਕਹਿੰਦਿਆਂ ਅੱਗੇ ਪਾ ਦਿੱਤੀ ਹੈ ਕਿ ਕਤਲ ਕੇਸਾਂ ਦੇ ਕੈਦੀਆਂ ਨੂੰ ਸਜ਼ਾ ਮੁਆਫ਼ੀ ਬਾਰੇ ਮਾਮਲਾ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ।

ਭਾਰਤ ਦੇ ਸਾਬਕਾ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਦੇ ਮੁਲਜ਼ਮਾਂ ਨੂੰ ਰਾਹਤ ਦੇਣ ਵਿਰੁੱਧ ਭਾਰਤੀ ਸੁਪਰੀਮ ਕੋਰਟ ਦੁਆਰਾ ਸਮੂਹ ਰਾਜਾਂ ਬਾਰੇ ਅੰਤਰਿਮ ਰੋਕ ਦੇ ਹੁਕਮ ਦਿੱਤੇ ਹੋਏ ਹਨ, ਜਿਨ੍ਹਾਂ ਦਾ ਅਸਰ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ‘ਤੇ ਲਗਾਤਾਰ ਪੈ ਰਿਹਾ ਹੈ।

ਕਾਬਲੇਗੌਰ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸ਼ਮਸ਼ੇਰ ਸਿੰਘ ਤੇ ਗੁਰਮੀਤ ਸਿੰਘ ਦੀਆਂ ਅਪੀਲਾਂ ‘ਤੇ 28 ਅਗਸਤ ਅਤੇ 11 ਨਵੰਬਰ 2014 ਵਾਲੀਆਂ ਸੁਣਵਾਈਆਂ ਦੌਰਾਨ ਸੁਪਰੀਮ ਕੋਰਟ ਦੇ ਉਕਤ ਹੁਕਮਾਂ ਦਾ ਹਵਾਲਾ ਲੈਂਦਿਆਂ ਹੀ ਸੁਣਵਾਈ ਪਹਿਲਾਂ ਹੀ ਕਰੀਬ ਢਾਈ-ਢਾਈ ਮਹੀਨੇ ਦੇ ਵਕਫ਼ੇ ‘ਤੇ ਦੋ ਵਾਰ ਅੱਗੇ ਪਾਈ ਜਾ ਚੁੱਕੀ ਹੈ।

ਇਹਨਾਂ ਦਾ ਕੇਸ ਲੜ ਰਹੇ ਐਡਵੋਕੇਟ ਹਰਨਾਮ ਸਿੰਘ ਭੁੱਲਰ ਮੁਤਾਬਿਕ ਬੀਤੀ 11 ਨਵੰਬਰ ਵਾਲੀ ਸੁਣਵਾਈ ਮੌਕੇ ਮੁਰੂਗਨ ਕੇਸ ਦੇ ਹਵਾਲੇ ਨਾਲ ਹੀ ਹਾਈਕੋਰਟ ਨੇ ਸੁਣਵਾਈ 9 ਫਰਵਰੀ 2015 ਤੱਕ ਅੱਗੇ ਪਾ ਦਿੱਤੀ।

ਸੁਣਵਾਈ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਆਸ਼ੂਤੋਸ਼ ਮੋਹੰਤਾ ਅਤੇ ਜਸਟਿਸ ਰਾਜ ਰਾਹੁਲ ਗਰਗ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਵੱਲੋਂ ਯੂ.ਟੀ. ਦੇ ਸਰਕਾਰੀ ਵਕੀਲ ਦੀ ਅਪੀਲ ‘ਤੇ ਇਨਾਂ ਪਟੀਸ਼ਨਾਂ ‘ਤੇ ਸੁਣਵਾਈ ਆਉਂਦੀ 20 ਮਾਰਚ ਤੱਕ ਅੱਗੇ ਪਾ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: