Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਦਾ ਰਿਮਾਂਡ ਲੈਣ ਲਈ ਚੰਡੀਗੜ੍ਹ ਪੁਲਿਸ ਪਹੁੰਚੀ ਹਾਈਕੋਰਟ

ਭਾਈ ਜਗਤਾਰ ਸਿੰਘ ਤਾਰਾ ਦਾ ਰਿਮਾਂਡ ਲੈਣ ਲਈ ਚੰਡੀਗੜ੍ਹ ਪੁਲਿਸ ਪਹੁੰਚੀ ਹਾਈਕੋਰਟ

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਚੰਡੀਗੜ੍ਹ (10 ਮਾਰਚ, 2015): ਭਾਈ ਜਗਤਾਰ ਸਿੰਘ ਤਾਰਾ ਦਾ ਦੋ ਪੁਲਿਸ ਰਿਮਾਂਡ ਲੈਣ  ਲਈ ਚੰਡੀਗੜ੍ਹ ਪੁਲਿਸ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਇਸਤੋਂ ਪਹਿਲਾਂ ਦੋ ਵਾਰ ਹੇਠਲੀ ਅਦਾਲਤ ਅਤੇ ਜਿਲਾ ਅਤੇ ਵਧੀਕ ਸ਼ੈਸ਼ਨ ਜੱਜ ਦੀ ਅਦਾਲਤ ਭਾਈ ਤਾਰਾ ਦੇ ਪੁਲਿਸ ਰਿਮਾਂਡ ਲਈ ਚੰਡੀਗੜ੍ਹ ਪੁਲਿਸ ਦੀ ਅਰਜ਼ੀ ਰੱਦ ਕਰ ਚੁੱਕੀ ਹੈ।

ਪੁਲਿਸ ਨੇ ਜ਼ਿਲਾ ਅਦਾਲਤ ਕੋਲੋਂ ਤਾਰੇ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਉਸ ਨੂੰ ਇਸ ਕੇਸ ‘ਚੋਂ ਜ਼ਮਾਨਤ ਦਿੰਦਿਆਂ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਸੀ।

ਭਾਈ ਤਾਰੇ ਦੇ ਵਕੀਲਾਂ ਦਾ ਤਰਕ ਹੈ ਕਿ ਜੇਲ੍ਹ ਬਰੇਕ ਕੇਸ ਵਿਚਲੀਆਂ ਗ਼ੈਰ-ਜ਼ਮਾਨਤੀ ਧਾਰਾਵਾਂ ਪਹਿਲਾਂ ਹੀ ਉਪਰਲੀ ਅਦਾਲਤ ਖਤਮ ਕਰ ਚੁੱਕੀਆਂ ਹਨ ਅਤੇ ਬਾਕੀ ਬਚਦੀ ਇਕ ਧਾਰਾ 224 ਜ਼ਮਾਨਤਯੋਗ ਹੈ।ਦੂਸਰੇ ਪਾਸੇ ਪੁਲੀਸ ਦੇ ਵਕੀਲ ਨੇ ਕਿਹਾ ਕਿ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਭਾਈ ਤਾਰਾ ਪਹਿਲੀ ਵਾਰ 17 ਫਰਵਰੀ 2015 ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਇਆ ਤੇ ਉਸ ਉਪਰ ਪਹਿਲੀਆਂ ਧਰਾਵਾਂ ਬਰਕਰਾਰ ਹਨ ।

ਉਸ ਦਿਨ ਬਹਿਸ ਮਗਰੋਂ ਅਦਾਲਤ ਨੇ ਜੇਲ੍ਹ ਬਰੇਕ ਕੇਸ ਵਿੱਚੋਂ ਭਾਈ ਤਾਰੇ ਨੂੰ ਜ਼ਮਾਨਤ ਦੇ ਦਿੱਤੀ ਅਤੇ ਇਸ ਸਬੰਧ ਵਿੱਚ ਇਕ ਲੱਖ ਰੁਪਏ ਦੇ ਬੌਾਡ ਨਾ ਭਰਨ ਕਾਰਨ ਉਸ ਨੂੰ ਬੁੜੈਲ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਪਰ ਚੰਡੀਗੜ੍ਹ ਪੁਲਿਸ ਉਸਦਾ ਤੋਂ ਹਿਰਾਸਤੀ ਪੁਛਗਿਛ ਦੀ ਗੱਲ ‘ਤੇ ਅੜੀ ਹੋਈ ਹੈ ।ਜਾਣਕਾਰੀ ਮੁਤਾਬਿਕ ਪੁਲੀਸ ਭਾਈ ਤਾਰੇ ਕੋਲੋਂ ਉਨ੍ਹਾਂ ਨਾਲ ਫਰਾਰ ਹੋਏ ਰਸੋਈਏ ਦੇਵੀ ਸਿੰਘ ਦਾ ਥਹੁ-ਪਤਾ ਲੈਣ ਦੀ ਵੀ ਤਾਕ ‘ਚ ਹੈ। ਅੱਜ ਹਾਈਕੋਰਟ ਵਿਚ ਜਸਟਿਸ ਪਰਮਜੀਤ ਸਿੰਘ ਵਲੋਂ ਇਸ ਕੇਸ ਦੀ ਸੁਣਵਾਈ ਆਉਂਦੀ 18 ਮਾਰਚ ‘ਤੇ ਪਾ ਦਿੱਤੀ ਗਈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: