Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ਅੰਮ੍ਰਿਤਸਰ ਜੇਲ ਤੋਂ ਹੋਏ ਰਿਹਾਅ

ਭਾਈ ਮੋਹਕਮ ਸਿੰਘ ਅੰਮ੍ਰਿਤਸਰ ਜੇਲ ਤੋਂ ਹੋਏ ਰਿਹਾਅ

ਅੰਮਿ੍ਤਸਰ ( ਮਾਰਚ, 2015): ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਹਿਮਾਇਤੀ ਭਾਈ ਮੋਹਕਮ ਸਿੰਘ ਅੱਜ ਅੰਮ੍ਰਿਤਸਰ ਦੀ ਕੇਦਰੀ ਜੇਲ ਤੋਂ ਰਿਹਾਅ ਹੋ ਗਏ ਹਨ।

ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਭਾਈ ਮੋਹਕਮ ਸਿੰਘ, ਭਾਈ ਬਲਵੰਤ ਸਿਮਘ ਗੋਪਾਲਾ ਅਤੇ ਹੋਰਾਂ ਨਾਲ
ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਭਾਈ ਮੋਹਕਮ ਸਿੰਘ, ਭਾਈ ਬਲਵੰਤ ਸਿਮਘ ਗੋਪਾਲਾ ਅਤੇ ਹੋਰਾਂ ਨਾਲ

ਕਰੀਬ 2 ਹਫ਼ਤੇ ਪਹਿਲਾ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਲੁਧਿਆਣਾ ਤੋਂ ਗਿ੍ਫ਼ਤਾਰ ਕੀਤਾ ਸੀ।ਬੰਦੀ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਸੰਘਰਸ਼ਸ਼ੀਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਸਮਰਥਨ ‘ਚ ਭਾਈ ਮੋਹਕਮ ਸਿੰਘ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ਸੀ, ਜਦੋਂ ਉਹ ਲੁਧਿਆਣਾ ‘ਚ ਉਨ੍ਹਾਂ ਦੇ ਸੰਘਰਸ਼ ‘ਚ ਕੁੱਦਣ ਲਈ ਜਾ ਰਹੇ ਸਨ।
ਅੱਜ ਜ਼ੇਲ੍ਹ ‘ਚੋਂ ਰਿਹਾਅ ਹੋਣ ਉਪਰੰਤ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਇਕ ਬਜ਼ੁਰਗ ਨਾਲ ਪੁਲਿਸ ਜ਼ਿਆਦਤੀ ਨਿੰਦਣਯੋਗ ਹੈ। ਜਦ ਕਿ ਬਾਪੂ ਸੂਰਤ ਦੇ ਪੁੱਤਰ ਰਵਿੰਦਰਪਾਲ ਸਿੰਘ ਗੋਗੀ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਇਸ ਮੌਕੇ ਜ਼ੇਲ੍ਹ ‘ਚੋਂ ਰਿਹਾਅ ਹੋਣ ‘ਤੇ ਉਨ੍ਹਾਂ ਨੂੰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਹਰੀ ਸਿੰਘ, ਸੁਖਦੀਪ ਸਿੰਘ ਤੇ ਜਸਬੀਰ ਸਿੰਘ ਮੰਡਿਆਲਾ ਆਦਿ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: