Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ: ਗਾਂਧੀ

ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ: ਗਾਂਧੀ

ਦੇਵੀਗੜ੍ਹ (8 ਮਾਰਚ, 2015): ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਖਿਆ ਕਿ ਪਾਰਟੀ (ਆਪ) ਪੰਜਾਬ ਵਿੱਚ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ‘ਆਪ’ ਦੀ ਹੋਵੇਗੀ।

ਸ੍ਰੀ ਗਾਂਧੀ ਨੇ ਆਖਿਆ ਕਿ ਪੰਜਾਬ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੋਸਤਾਨਾ ਮੈਚ ਖੇਡ ਰਹੇ ਹਨ। ਇੱਕ ਵਾਰ ਪੰਜਾਬ ਨੂੰ ਕਾਂਗਰਸ ਪਾਰਟੀ ਲੁੱਟ ਲੈਂਦੀ ਹੈ ਅਤੇ ਇੱਕ ਵਾਰ ਅਕਾਲੀ ਦਲ ਲੁੱਟ ਲੈਂਦਾ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੈ, ਇਥੇ ਸਰਕਾਰੀ ਦਫਤਰਾਂ ਵਿੱਚ ਰਿਸ਼ਵਤ ਦੇਣ ਤੋਂ ਬਿਨਾਂ ਲੋਕਾਂ ਦੇ ਕੰਮ ਹੀ ਨਹੀਂ ਹੁੰਦੇ।

ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇਵੀਗਡ਼੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ।
ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇਵੀਗਡ਼੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਨੌਜਵਾਨਾਂ ਨੇ ਕੁਰਬਾਨੀਆਂ ਦਿੱਤੀਆਂ ਸਨ, ਤਾਂ ਕਿ ਲੋਕਾਂ ਨੂੰ ਅੰਗਰੇਜ਼ਾਂ ਨਾਲੋਂ ਚੰਗੀਆਂ ਸਹੂਲਤਾਂ ਮਿਲਣ ਸਕਣ ਪਰ ਕੁਝ ਸਿਆਸੀ ਪਾਰਟੀਆਂ ਅੰਗਰੇਜ਼ਾਂ ਨਾਲੋਂ ਵੀ ਅੱਗੇ ਹਨ। ਇਹ ਸਿਆਸੀ ਪਾਰਟੀਆਂ ਅਮੀਰਾਂ ਤੇ ਗਰੀਬਾਂ ਨੂੰ ਵੱਖ ਵੱਖ ਸਹੂਲਤਾਂ ਦੇ ਰਹੀਆਂ ਹਨ। ਅਜਿਹੇ ਕਾਰਨਾਂ ਕਰਕੇ ਅਮੀਰਾਂ ਤੇ ਗਰੀਬਾਂ ਵਿੱਚ ਪਾੜਾ ਵੱਧਦਾ ਜਾ ਰਿਹਾ ਹੈ। ਅੱਜ ਅਮੀਰਾਂ ਤੇ ਗਰੀਬਾਂ ਦੇ ਹਸਪਤਾਲ ਤੇ ਸਕੂਲ ਵੀ ਵੱਖ-ਵੱਖ ਹਨ। ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਵਿਚ ਨਾ ਮਾਸਟਰ ਹਨ ਅਤੇ ਨਾ ਹੀ ਡਾਕਟਰ ਹਨ।

ਇਸ ਤੋਂ ਇਲਾਵਾ ਕਿਸਾਨਾਂ ਦੇ ਵੀ ਦੋ ਗਰੁੱਪ ਬਣੇ ਹੋਏ ਹਨ, ਇੱਕ ਉਹ ਕਿਸਾਨ ਹਨ, ਜੋ ਖੁਦ ਮਿਹਨਤ ਕਰਦੇ ਹਨ ਅਤੇ ਦੂਜੇ ਉਹ ਜੋ ਨੌਕਰਾਂ ਤੋਂ ਖੇਤੀ ਕਰਵਾਉਂਦੇ ਹਨ। ਨਾਲ ਹੀ ਉਹ ਵਪਾਰੀ ਅਤੇ ਕਾਰਖਾਨਿਆਂ ਦੇ ਮਾਲਕ ਵੀ ਹਨ। ੳੁਨ੍ਹਾਂ ‘ਆਪ’ ਨੂੰ ਗਰੀਬਾਂ ਦੀ ਪਾਰਟੀ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਗਰੀਬ ਲੋਕਾਂ ਦੀ ਸੋਚ ਬਦਲਣ ਲੱਗੀ ਹੈ ਅਤੇ ਲੋਕ ਇਸ ਪਾਰਟੀ ਨਾਲ ਜੁੜਨ ਲੱਗ ਪਏ ਹਨ, ਜੋ ਕਿ ਦੇਸ਼ ਦੀ ਸੋਚ ਬਦਲ ਦੇਣਗੇ।

ਇਸ ਮੌਕੇ ਗੁਰਬੰਸ ਸਿੰਘ ਪੂਨੀਆ, ਮੋਹਨਜੀਤ ਕੌਰ ਟਿਵਾਣਾ, ਕੁਲਵਿੰਦਰ ਸਿੰਘ ਢੀਂਡਸਾ, ਜਰਨੈਲ ਸਿੰਘ ਤੇ ਹੋਰ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: