Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈਡਰੇਸ਼ਨ ਯੂਕੇ ਵੱਲੋਂ ਜਾਰੀ ਮੈਨੀਫੈਸਟੋ ‘ਤੇ ਕਰਵਾਈ ਜਾ ਰਹੀ ਹੈ ਚਰਚਾ

ਸਿੱਖ ਫੈਡਰੇਸ਼ਨ ਯੂਕੇ ਵੱਲੋਂ ਜਾਰੀ ਮੈਨੀਫੈਸਟੋ ‘ਤੇ ਕਰਵਾਈ ਜਾ ਰਹੀ ਹੈ ਚਰਚਾ

ਲੰਡਨ (16 ਫਰਵਰੀ, 2015): ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਸਿੱਖ ਚੋਣ ਮੈਨੀਫੈਸਟੋ ਨੂੰ ਲੈ ਕੇ ਇੰਗਲੈਂਡ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ ਅਤੇ ਜਿੱਥੇ ਸਿੱਖਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਹੀ ਵੱਖ-ਵੱਖ ਸਿਆਸੀ ਆਗੂ ਅਤੇ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਿੱਖ ਮੰਗਾਂ ਬਾਰੇ ਦੱਸਿਆ ਜਾ ਰਿਹਾ ਹੈ |

ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਮਈ 2015 ਦੀਆਂ ਚੋਣਾਂ ਸਬੰਧੀ ਸਿੱਖ ਮਸਲਿਆਂ ਨੂੰ ਲੈ ਕੇ ਤਿਆਰ ਕੀਤੇ ਸਿੱਖ ਚੋਣ ਮੈਨੀਫੈਸਟੋ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਦੀ ਖੂਬ ਚਰਚਾ ਹੋ ਰਹੀ ਹੈ |

ਸਿੱਖ ਫੈਡਰੇਸ਼ਨ ਯੂਕੇ ਵੱਲੋਂ ਜਾਰੀ ਮੈਨੀਫੈਸਟੋ ‘ਤੇ ਕਰਵਾਈ ਜਾ ਰਹੀ ਹੈ ਚਰਚਾ ਸਮੇਂ ਵੱਖ-ਵੱਖ ਸ਼ਹਿਰਾਂ ਤੋਂ ਪੁੱਜੇ ਸਿੱਖ ਅਤੇ ਯੁਕੇ ਦੇ ਸਿਆਸੀ ਆਗੂ
ਸਿੱਖ ਫੈਡਰੇਸ਼ਨ ਯੂਕੇ ਵੱਲੋਂ ਜਾਰੀ ਮੈਨੀਫੈਸਟੋ ‘ਤੇ ਕਰਵਾਈ ਜਾ ਰਹੀ ਹੈ ਚਰਚਾ ਸਮੇਂ ਵੱਖ-ਵੱਖ ਸ਼ਹਿਰਾਂ ਤੋਂ ਪੁੱਜੇ ਸਿੱਖ ਅਤੇ ਯੁਕੇ ਦੇ ਸਿਆਸੀ ਆਗੂ

 ਇਹ ਪ੍ਰਗਟਾਵਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਕੱਲ੍ਹ ਹੋਈ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪ੍ਰਗਟ ਕੀਤੇ |ਭਾਈ ਕੁਲਦੀਪ ਸਿੰਘ ਚਹੇੜੂ, ਮਲਕੀਤ ਸਿੰਘ ਤੇਹਿੰਗ ਆਦਿ ਨੇ ਇਸ ਮੌਕੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |

 ਭਾਈ ਅਮਰੀਕ ਸਿੰਘ ਗਿੱਲ ਨੇ ਇਸ ਸਬੰਧੀ ਦੱਸਿਆ ਕਿ ਚੋਣ ਮੈਨੀਫੈਸਟੋ ਰਾਹੀਂ ਸਿੱਖ ਮਾਮਲਿਆਂ ਬਾਰੇ ਸਿਆਸੀ ਪਾਰਟੀਆਂ ਨੂੰ ਜਾਣੂ ਕਰਵਾਉਣ ਦਾ ਇਹ ਤਰੀਕਾ ਭਾਵੇਂ ਪਹਿਲੀ ਵਾਰ ਕੀਤਾ ਗਿਆ ਹੈ, ਲੇਕਿਨ ਇਸ ਦਾ ਯੂ. ਕੇ. ਦੀਆਂ ਸਿਆਸੀ ਪਾਰਟੀਆਂ ਵਿਚ ਚੰਗਾ ਪ੍ਰਭਾਵ ਪੈ ਰਿਹਾ ਹੈ ਅਤੇ ਸਿਆਸਤਦਾਨਾਂ ਵੱਲੋਂ ਇਸ ਬਾਰੇ ਆਪਣੇ ਪ੍ਰਤੀਕਰਮ ਵੀ ਦਿੱਤੇ ਜਾ ਰਹੇ ਹਨ |

 ਉਨ੍ਹਾਂ ਦੱਸਿਆ ਕਿ ਇਸ ਚੋਣ ਮੈਨੀਫੈਸਟੋ ਬਾਰੇ ਲੇਬਰ ਪਾਰਟੀ ਦੇ ਆਗੂ ਏਡ ਮਿਲੀਬੈਂਡ ਨੇ ਕਿਹਾ ਹੈ ਬਿ੍ਟਿਸ਼ ਸਿੱਖ ਭਾਈਚਾਰੇ ਵੱਲੋਂ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਦਾ ਚੰਗਾ ਤਰੀਕਾ ਹੈ | ਇਸ ਰਾਹੀਂ ਬਰਤਾਨਵੀ ਸਿੱਖ ਇਥੋਂ ਦੀ ਸਿਆਸਤ ਵਿਚ ਸਰਗਰਮੀ ਨਾਲ ਦਾਖ਼ਲ ਹੋ ਰਹੇ ਹਨ |

ਉੱਪ ਪ੍ਰਧਾਨ ਮੰਤਰੀ ਨਿੱਕ ਕਲਿੱਗ ਨੇ ਕਿਹਾ ਹੈ ਕਿ ਬਰਤਾਨਵੀ ਸਿੱਖ ਭਾਈਚਾਰੇ ਦੀ ਬਰਤਾਨੀਆਂ ਨੂੰ ਹਰ ਪੱਖੋਂ ਬਹੁਤ ਦੇਣ ਹੈ, ਮੈਂ ਇਸ ਗੱਲ ਦਾ ਸਵਾਗਤ ਕਰਦਾ ਹਾਂ ਕਿ ਸਿੱਖ ਫੈਡਰੇਸ਼ਨ ਵੱਲੋਂ ਬਰਤਾਨਵੀ ਸਿੱਖ ਭਾਈਚਾਰੇ ਨੂੰ ਸਿਆਸਤ ਨਾਲ ਇਸ ਕਦਰ ਜੋੜ ਰਹੇ ਹਨ | ਫੈਡਰੇਸ਼ਨ ਦੀ ਸਖ਼ਤ ਮਿਹਨਤ ਨੂੰ ਵਧਾਈ ਦਿੰਦਾ ਹਾਂ |

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸਥਾਨਿਕ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਸੰਬੋਧਨ ਕਰਦਿਆਂ ਸਿੱਖ ਭਾਈਚਾਰੇ ਦੇ ਬਰਤਾਨੀਆਂ ਵਿਚਲੇ ਰੋਲ ਦੀ ਸ਼ਲਾਘਾ ਕੀਤੀ |

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: