Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਆਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਕਿਸਾਨ ਸੁਪਰੀਮ ਕੋਰਟ ‘ਚ ਦਾਇਰ ਕਰਨਗੇ ਤੀਜ਼ਾ ਹਲਫਨਾਮਾ

ਸੁਆਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਕਿਸਾਨ ਸੁਪਰੀਮ ਕੋਰਟ ‘ਚ ਦਾਇਰ ਕਰਨਗੇ ਤੀਜ਼ਾ ਹਲਫਨਾਮਾ

ਚੰਡੀਗੜ੍ਹ (23 ਫਰਵਰੀ, 2015): ਡਾ. ਐਮ. ਐਸ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਕਿਸਾਨ ਜਥੇਬੰਦੀ ਕੰਸਟੋਰੀਅਮ ਆਫ਼ ਇੰਡੀਅਨ ਫਾਰਮਰਜ਼ ਐਸੋਸੀਏਸ਼ਨਜ਼ ਵੱਲੋਂ ਜੋ ਸੁਪਰੀਮ ਕੋਰਟ ‘ਚ 2011 ‘ਚ ਰਿੱਟ ਦਾਇਰ ਕੀਤੀ ਹੋਈ ਹੈ, ਉਸ ਦੀ ਬੀਤੀ 20 ਫਰਵਰੀ ਨੂੰ ਸੁਣਵਾਈ ਮੌਕੇ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਹਲਫਨਾਮਾ ਦਾਇਰ ਕੀਤਾ ਹੈ ਕੀ ਉਹ ਵੀ ਇਸ ਤੋਂ ਪਹਿਲਾਂ ਮਨਮੋਹਨ ਸਿੰਘ ਸਰਕਾਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਵਾਂਗ ਝੂਠਾ ਹੈ?

ਕਿਉਂਕਿ ਮੌਜੂਦਾ ਹਲਫਨਾਮੇ ‘ਚ ਮੋਦੀ ਸਰਕਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਡਾ. ਸਵਾਮੀ ਨਾਥਨ ਦੀ ਰਿਪੋਰਟ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਹੈ, ਜਦਕਿ ਸਵਾਲ ਇਹ ਹੈ ਕਿ ਜੇਕਰ ਅਜਿਹਾ ਹੈ ਤਾਂ ਚੋਣਾਂ ਮੌਕੇ ਕਿਸਾਨਾਂ ਨਾਲ ਇਹ ਵਾਅਦਾ ਕਿਉਂ ਕੀਤਾ ਜਾ ਰਿਹਾ ਸੀ ਕਿ ਜੇਕਰ ਭਾਜਪਾ ਸਰਕਾਰ ਬਣੀ ਤਾਂ ਸਵਾਮੀ ਨਾਥਨ ਰਿਪੋਰਟ ਲਾਗੂ ਕਰ ਦਿੱਤੀ ਜਾਵੇਗੀ ਅਤੇ ਇਸ ਬਾਰੇ ਸੰਘਰਸ਼ ਚਲਾ ਰਹੇ ਕਿਸਾਨਾਂ ਨੂੰ ਸਰਕਾਰ ਕਿਉਂ ਨਹੀਂ ਸਬੂਤ ਦਿਖਾਉਂਦੀ ਕਿ ਕੇਂਦਰ ਸਰਕਾਰ ਨੇ ਇਹ ਰਿਪੋਰਟ ਜਿਉਂ ਦੀ ਤਿਉਂ ਲਾਗੂ ਕਰ ਦਿੱਤੀ ਹੈ?

ਸੁਪਰੀਮ ਕੋਰਟ ‘ਚ ਮਾਮਲੇ ਦੀ ਰਿੱਟ ਦਾਇਰ ਕਰਨ ਵਾਲੀ ਕਿਸਾਨ ਜਥੇਬੰਦੀ ਦੇ ਪ੍ਰਧਾਨ ਸ. ਸਤਨਾਮ ਸਿੰਘ ਬਹਿਰੂ ਨੇ ਇਸ ਬਾਰੇ ਦੱਸਿਆ ਕਿ ਕੇਂਦਰ ਸਰਕਾਰ ਨੇ ਤਾਂ ਆਪਣੇ ਹਲਫਨਾਮੇ ‘ਚ ਸਗੋਂ ਇੱਥੋਂ ਤੱਕ ਕਿਹਾ ਹੈ ਕਿ ਸਵਾਮੀ ਨਾਥਨ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀਆਂ ਕੀਮਤਾਂ 50 ਫੀਸਦੀ ਮੁਨਾਫਾ ਜੋੜ ਕੇ ਦਿੱਤੀਆਂ ਹੀ ਨਹੀਂ ਜਾ ਸਕਦੀਆਂ ਕਿਉਂਕਿ ਅਜਿਹਾ ਕਰਨ ਨਾਲ ਬਾਜ਼ਾਰ ‘ਚ ਉਥਲ-ਪੁੱਥਲ ਮੱਚ ਜਾਵੇਗੀ।

ਜਥੇਬੰਦੀ ਦੇ ਸਕੱਤਰ ਜਨਰਲ ਪੀ. ਚੇਂਗਲ ਰੈਡੀ ਅਨੁਸਾਰ ਇਸ ਤੋਂ ਪਹਿਲਾਂ ਮਨਮੋਹਨ ਸਿੰਘ ਦੀ ਕਾਂਗਰਸੀ ਸਰਕਾਰ ਨੇ ਸੁਪਰੀਮ ਕੋਰਟ ‘ਚ 2013 ‘ਚ ਝੂਠਾ ਹਲਫਨਾਮਾ ਦਿੱਤਾ ਸੀ ਦੇਸ਼ ‘ਚ ਕਿਸਾਨ ਆਰਥਿਕ ਤੰਗੀ ਦੁੱਖੋਂ ਨਹੀਂ ਬਲਕਿ ਪਰਿਵਾਰਕ ਕਲੇਸ਼ਾਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ।

ਜਿੱਥੋਂ ਤੱਕ ਫਸਲਾਂ ਦੀਆਂ ਕੀਮਤਾਂ ਤੈਅ ਕਰਨ ਦੀ ਗੱਲ ਹੈ ਉਹ ਕੇਂਦਰ ਸਰਕਾਰ ਨਹੀਂ ਬਲਕਿ ਰਾਜ ਸਰਕਾਰਾਂ ਕੀਮਤਾਂ ਤੈਅ ਕਰਦੀਆਂ ਹਨ ਨਾ ਕਿ ਕੇਂਦਰ ਸਰਕਾਰ, ਜਦਕਿ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਦਾ ਹੀ ਵਿਭਾਗ ”ਨੈਸ਼ਨਲ ਕਰਾਈਮ ਬਿਊਰੋ” ਰਿਪੋਰਟ ਦੇ ਰਿਹਾ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਹੁਣ ਤੱਕ 2 ਲੱਖ 60 ਹਜ਼ਾਰ ਕਿਸਾਨ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਪਰੀਮ ਕੋਰਟ ਵਲੋਂ ਪਟਾਕੇ ਆਤਿਸ਼ਬਾਜ਼ੀ 'ਤੇ ਪਾਬੰਦੀ ਦੇ ਬਾਵਜੂਦ ਦਿੱਲੀ 'ਚ ਹੋਈ ਆਤਿਸ਼ਬਾਜ਼ੀ ਤੋਂ ਬਾਅਦ ਅੱਜ (20 ਅਕਤੂਬਰ, 2017) ਸਵੇਰੇ ਦਿੱਲੀ ਪੂਰੀ ਤਰ੍ਹਾਂ ਧੁੰਦ 'ਚ ਡੁੱਬੀ ਨਜ਼ਰ ਆਈ। ਇੱਥੇ ਪ੍ਰਦੁਸ਼ਣ
ਮਾਲੇਗਾਉਂ ਬੰਬ ਧਮਾਕੇ ਮਾਮਲੇ ’ਚ ਸੁਪਰੀਮ ਕੋਰਟ ਨੇ ਸੋਮਵਾਰ (21 ਅਗਸਤ) ਨੂੰ ਲੈਫ਼ਟੀਨੈਂਟ ਕਰਨਲ ਸ਼੍ਰੀਕਾਂਤ ਪ੍ਰਸਾਦ ਪੁਰੋਹਿਤ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 29 ਸਤੰਬਰ 2008 'ਚ ਹੋਏ ਮਹਾਂਰਾਸ਼ਟਰ
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਇਕ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਰਮ, ਜਾਤ-ਪਾਤ, ਫ਼ਿਰਕੇ ਜਾਂ ਭਾਸ਼ਾ ਦੇ ਆਧਾਰ ’ਤੇ ਵੋਟਾਂ ਲਈ
ਭਾਰਤੀ ਹਵਾਈ ਸੈਨਾ ਦੇ ਮੁਸਲਮਾਨ ਕਰਮਚਾਰੀ ਮੁਹੰਮਦ ਜੁਬੈਰ ਅਤੇ ਅੰਸਾਰੀ ਆਫਤਾਬ ਵਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਹੁਕਮ ਸੁਣਾਇਆ ਹੈ ਕਿ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਧਾਰਮਿਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: