Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ-ਭਾਜਪਾ ਨੂੰ ਹੁਣ ਸਿੱਖਾਂ ਦੇ ਕੈਲੰਡਰ ‘ਤੇ ਵੀ ਇਤਰਾਜ਼

ਕਾਂਗਰਸ-ਭਾਜਪਾ ਨੂੰ ਹੁਣ ਸਿੱਖਾਂ ਦੇ ਕੈਲੰਡਰ ‘ਤੇ ਵੀ ਇਤਰਾਜ਼

ਨਵੀਂ ਦਿੱਲੀ(18 ਮਾਰਚ, 2015): ਪੰਜਾਬ ਦੀ ਧਰਤੀ ’ਤੇ ਸਿੱਖਾਂ ਨੂਮ ਖਾੜਕੂ ਲਹਿਰ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਵਾਲੇ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੇ ਹੁਣੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਕੈਲੰਡਰ ਦਾ ਵਿਰੋਧ ਕੀਤਾ ਹੈ।

ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ ...
ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਸੁਖਦੇਵ ਸਿੰਘ ਸੁੱਖਾ

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਇਸ ਕੈਲੰਡਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਏ. ਐਸ. ਵੈਦਿਆ ਨੂੰ ਮਾਰਨ ਵਾਲੇ ਸਿੱਖਾਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਨੂੰ ‘ਸ਼ਹਾਦਤ ਦਿਵਸ’ ਵਜੋਂ ਦਰਜ ਕਰਨ ਦੇ ਵਿਰੋਧ ਵਿੱਚ ਅੱਜ ਬੇਅੰਤ ਸਿੰਘ ਦੇ ਪੋਤੇ ਰਵਨਤੀ ਬਿੱਟੂ ਵੱਲੋਂ ਭੜਕਾਈ ਕਾਂਗਰਸ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੰਜਾਬ ਦੀ ਬਾਦਲ -ਭਾਜਪਾ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਿੱਖੀ ਆਲੋਚਨਾ ਕੀਤੀ।

ਸੰਸਦ ਵਿੱਚ ਹਾਜ਼ਰ ਬਾਦਲ ਦਲ ਦੇ ਨੁਮਾਂਇਦਿਆਂ ਨੇ ਕਿਹਾ ਕਿ ਉਨਾਂ ਦੀ ਪਾਰਟੀ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਾਂਗਰਸ ਦੇ ਮੈਂਬਰਾਂ ਨੇ ਇਹ ਮੁੱਦਾ ਦੋਵਾਂ ਸਦਨਾਂ ਵਿੱਚ ਉਠਾਇਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਹੁਕਮ ਦੇਣ ਕਿ ਸ਼੍ਰੋਮਣੀ ਕਮੇਟੀ ਇਹ ਕੈਲੰਡਰ ਵਾਪਸ ਲਏ।

ਭਾਜਪਾ ਦੀ ਕੇਂਦਰ ਸਰਕਾਰ ਨੇ ਵੀ ਕਾਂਗਰਸੀਆਂ ਦੀ ਸੁਰ ਵਿੱਚ ਸੁਰ ਮਿਲਾਉਦਿਆਂ ਕਿਹਾ ਹੈ ਕਿ ਉਹ ਅਜਿਹੀ ਕਿਸੇ ਵੀ ਯੋਜਨਾ ਦੇ ਖ਼ਿਲਾਫ਼ ਹੈ। ਰਾਜ ਸਭਾ ਵਿੱਚ ਸਿਫਰ ਕਾਲ ਦੌਰਾਨ ਕਾਂਗਰਸ ਦੇ ਅਸ਼ਵਨੀ ਕੁਮਾਰ ਨੇ ਇਹ ਮਾਮਲਾ ਉਠਾਇਆ ਸੀ।

ਦੂਜੇ ਪਾਸੇ ਲੋਕ ਸਭਾ ਵਿੱਚ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਨੇ ਮੁੱਦਾ ਚੁੱਕਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਕੈਲੰਡਰ ਨੂੰ ਗੈਰਕਾਨੂੰਨੀ ਕਰਾਰ ਦੇਵੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਗੱਠਜੋੜ ਸਰਕਾਰ ਵਿੱਚ ਭਾਜਪਾ ਭਾਈਵਾਲ ਹੈ ਤੇ ਉਸ ਦੀ ਸਹਿਮਤੀ ਬਗੈਰ ਕੈਲੰਡਰ ਜਾਰੀ ਨਹੀਂ ਹੋਇਆ ਹੋ ਸਕਦਾ।

ਇਸ ਮੌਕੇ ਕੇਂਦਰ ਸਰਕਾਰ ਵੱਲੋਂ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ, ‘‘ਇਹ ਬਹੁਤ ਗੰਭੀਰ ਮਾਮਲਾ ਹੈ ਤੇ ਨਾ ਭਾਜਪਾ ਤੇ ਨਾ ਹੀ ਕੇਂਦਰ ਸਰਕਾਰ ਅਜਿਹੇ ਲੋਕਾਂ ਨੂੰ ਆਪਣੀ ਮਨਜ਼ੂਰੀ ਦਿੰਦੀ ਹੈ। ਅਸੀਂ ਇਸ ਦੇ ਖ਼ਿਲਾਫ਼ ਹਾਂ।’’ ਇਸ ਮੌਕੇ ਰਾਜ ਸਭਾ ਵਿੱਚ ਕਾਂਗਰਸ ਤੇ ਸੱਤਾਧਾਰੀ ਮੈਂਬਰਾਂ ਵਿਚਾਲੇ ਤਿੱਖੀ ਝੱੜਪ ਹੋਈ। ਬਾਦਲ ਦਲ ਦੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ, ‘‘ਇਹ ਦੋਸ਼ ਸਰਾਸਰ ਗਲਤ ਹੈ ਕਿ ਸਾਡੀ ਪਾਰਟੀ ਅਜਿਹੇ ਕਿਸੇ ਕਦਮ ਨੂੰ ਉਤਸ਼ਾਹਤ ਕਰ ਰਹੀ ਹੈ। ਬਾਦਲ ਦਲ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: