Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਦੀ ਕੈਨੇਡਾ ਫੇਰੀ: ਭਾਰਤੀ ਦੂਤਾਘਰ ਅਧਿਕਾਰੀਆਂ ਨੂੰ ਕੈਨੇਡਾ ‘ਚੋਂ ਬਾਹਰ ਕੱਢਿਆ ਜਾਵੇ

ਮੋਦੀ ਦੀ ਕੈਨੇਡਾ ਫੇਰੀ: ਭਾਰਤੀ ਦੂਤਾਘਰ ਅਧਿਕਾਰੀਆਂ ਨੂੰ ਕੈਨੇਡਾ ‘ਚੋਂ ਬਾਹਰ ਕੱਢਿਆ ਜਾਵੇ

ਟਰਾਂਟੋ, ਕੈਨੇਡਾ ( 2 ਅਪ੍ਰੈਲ, 2015): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਦੀ ਧਰਤੀ ‘ਤੇ ਆਮਦ ਨੂੰ ਲੈਕੇ ਉਸਦਾ ਵਿਰੋਧ ਕਰਨ ਲਈ ਕੈਨੇਡਾ ਦੇ ਸਿੱਖ, ਮਨੁੱਖੀ ਅਧਿਕਾਰਾਂ ਦੀ ਪੈਰਵੀ ਕਰਨ ਵਾਲੀ ਸਿੱਖ ਜੱਥੇਬੰਦੀ ” ਸਿੱਖਸ ਫਾਰ ਜਸਟਿਸ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ।

ਰੋਸ ਮੁਜ਼ਾਹਰੇ ਦੇ ਪ੍ਰਬੰਧਕਾਂ ਅਨੁਸਾਰ ਵੱਲੋਂ ਭਾਰਤੀ ਪ੍ਰਧਾਨ  ਮੰਤਰੀ ਵੱਲੋਂ ਪਿੱਛਲੇ ਸਮੇਂ ਵਿੱਚ ਮਨੁੱਖੀ ਅਧਿਕਾਰਾਂ ਦਾ ਬਹੁਤ ਘਾਣ ਕੀਤਾ ਗਿਆ ਹੈ ਅਤੇ ਉਸਦੀ ਅਗਵਾਈ ਵਾਲੀ ਭਾਰਤੀ ਸਰਕਾਰ ਕੱਟੜਪੰਥੀ ਹਿੰਦੂਤਵੀ ਜੱਥੇਬੰਦੀਆਂ ਵੱਲੋਂ ਚਲਾਈ ਜਾ ਰਹੀ ਹੈ, ਜਿਹੜੀਆਂ ਕਿ ਭਾਰਤ ਵਿੱਚ ਘੱਟ ਗਿਣਤੀਆਂ  ਖਾਸ ਕਰਕੇ ਮੁਸਲਮਾਨਾਂ ਅਤੇ ਈਸਾਈਆਂ ‘ਤੇ ਹੋ ਰਹੇ ਹਮਲਿਆਂ ਲਈ ਜਿਮੇਵਾਰ ਹਨ।

 ਸਿੱਖਸ ਫਾਰ ਜਸਟਿਸ ਨੇ ਕੈਨੇਡਾ ਵਿੱਚੋਂ ਭਾਰਤੀ ਦੂਤਾਘਰ ਅੀਧਕਾਰੀਆਂ ਨੂੰ ਕੱਢਣ ਦੀ ਮੰਗ ਕੀਤੀ

ਸਿੱਖਸ ਫਾਰ ਜਸਟਿਸ ਨੇ ਕੈਨੇਡਾ ਵਿੱਚੋਂ ਭਾਰਤੀ ਦੂਤਾਘਰ ਅੀਧਕਾਰੀਆਂ ਨੂੰ ਕੱਢਣ ਦੀ ਮੰਗ ਕੀਤੀ

ਤਾਜ਼ਾ ਮਿਲੀ ਜਾਣਕਾਰੀ ਅਨੁਸਾਰ “ਸਿੱਖਸ ਫਾਰ ਜਸਟਿਸ ਨੇ ਕੈਨੇਡਾ ਵਿੱਚ ਕੰਮ ਕਰ ਰਹੇ ਭਾਰਤੀ ਦੂਤਾਘਰ ਦੇ ਅਧਿਕਾਰੀਆਂ ਵੱਲੋਂ  ਉਨ੍ਹਾਂ ਦੇ ਅਧਿਕਾਰ ਖੇਤਰ ਦੀ ਉਲੰਘਣਾ ਕਰਨ ਦੀ ਨਿਖੇਧੀ ਕੀਤੀ ਹੈ।

“ਸਿੱਖ ਫਾਰ ਜਸਟਿਸ” ਨੇ ਕਿਹਾ ਕਿ ਕੈਨੇਡਾ ਵਿੱਚ ਨਿਯੁਕਤ ਭਾਰਤੀ ਕੂਟਨੀਤਕ ਅਧਿਕਾਰੀ ਕੂਟਨਤਿਕ ਸਬੰਧਾਂ ਲਈ ਵਿਆਨਾ ਕੰਨਵੈਨਸ਼ਨ 1961 ਦੀਆਂ ਮੱਦਾਂ ਦੀ ਉਲੰਘਣਾ ਕਰ ਰਹੇ ਹਨ।

 ਉਨ੍ਹਾਂ ਕਿਹਾ ਕਿ ਕੈਨੇਡਾ ਸਥਿਤ ਭਾਰਤੀ ਦੂਤਾਘਰ ਨੇ ਕੈਨੇਡਾ ਸਰਕਾਰ ਦੀ ਪ੍ਰਭੂਸੱਤਾ ਨੂੰ ਖੁੱਲੇਆਮ ਚੁਣੌਤੀ ਦਿੰਦਿਆਂ ਕੈਨੇਡਾ ਅੰਦਰ ਆਪਣਾ ਇੱਕ ਵੱਖਰਾ ਹੀ ਰਾਜ ਸਥਾਪਿਤ ਕੀਤਾ ਹੋਇਆ ਹੈ, ਜੋ ਕਿ ਕੈਨੇਡਾ ਦੇ ਅਤੇ ਕੌਮਾਂਤਰੀ ਕਾਨੂੰਨ ਦੀ ਸਰਾਸਰ ੳੇਲੰਘਣਾਂ ਹੈ।

ਭਾਰਤੀ ਮੁੱਖ ਦੂਤਾਘਰ ਅਧਿਕਾਰੀ ਵਿਸ਼ਨੂੰ ਪ੍ਰਕਾਸ਼ ਦੀ ਅਗਵਾਈ ਵਿੱਚ ਦੂਤਾਘਰ ਦੇ ਮੁੱਖ ਅਧਿਕਾਰੀ ਸਿੱਖ ਕੌਮ ਅਤੇ ਖਾਸ ਕਰਕੇ ਮੀਡੀਆ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਜਰਾਤ ਦੇ 2002 ਦੇ ਮੁਸਲਿਮ ਕਤਲੇਆਮ ਵਿੱਚ ਸਮੂਲੀਅਤ ‘ਤੇ ਚੁੱਪ ਸਾਧਣ ਲਈ ਡਰਾਉਣ ਧਮਕਾਉਣ ਦੀ ਇੱਕ ਮੁਹਿੰਮ ਚਲਾ ਰਹੇ ਹਨ।

ਸਿੱਖ ਜੱਥੇਬੰਦੀ ਨੇ ਕਿਹਾ ਕਿ ਭਾਰਤੀ ਦੂਤਾਘਰ ਦੀਆਂ ਇਹ ਕਾਰਵਾਈਆਂ ਬਰਦਾਸ਼ਿਤ ਕਰਨ ਯੋਗ ਨਹੀਂ ਹਨ ਅਤੇ ਭਾਰਤੀ ਦੂਤਾਘਰ ਅਧਿਕਾਰੀਆਂ ਨੂੰ ਕੈਨੇਡਾ ਦੀ ਧਰਤੀ ‘ਤੇ “ਨਾ-ਬਰਦਾਸ਼ਿਤ ਕਰਨ ਯੋਗ” ਐਲਾਨਿਆ ਜਾਵੇ ਅਤੇ ਇੱਥੋਂ ਬਾਹਰ ਕੱਢਿਆ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: