Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਟਲ ਦੀ ਸੰਗਤ ਵੱਲੋਂ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਭਾਰੀ ਸਮਰਥਨ

ਸਿਆਟਲ ਦੀ ਸੰਗਤ ਵੱਲੋਂ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਭਾਰੀ ਸਮਰਥਨ

ਬਾਪੂ ਸੂਰਤ ਸਿੰਘ ਖ਼ਾਲਸਾ
ਬਾਪੂ ਸੂਰਤ ਸਿੰਘ ਖ਼ਾਲਸਾ

ਸਿਆਟਲ (31 ਮਾਰਚ, 2015): ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਣ ਉਪਰੰਤ ਵੀ ਜੇਲਾਂ ਵਿੱਚ ਬੰਦ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਵਿੱਢੇ ਸੰਘਰਸ਼ ਦਾ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ ।

ਸਿਆਟਲ ਦੇ ਸਮੂਹ ਗੁਰਦੁਆਰਿਆਂ, ਗੁਰਦੁਆਰਾ ਸੱਚਾ ਮਾਰਗ ਐਬਰਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਗੁਰਦੁਆਰਾ ਕੈਂਟ, ਗੁਰਦੁਆਰਾ ਬੋਥਲ ਆਦਿ ਦੀਆਂ ਸੰਗਤਾਂ ਵੱਲੋਂ ਮਿਲ ਕੇ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਸੰਘਰਸ਼ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨਜਿੱਠਣ ਲਈ ਜੇਲ੍ਹਾਂ ‘ਚ ਬੰਦ ਰਾਜਸੀ ਸਿੱਖਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ ।

ਲੁਧਿਆਣਾ ਦੇ ਪਿੰਡ ਹਸਨਪੁਰ ਦੇ ਜੰਮਪਲ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਸਿਆਟਲ ਨਿਵਾਸੀ ਲੜਕੀ ਰੁਪਿੰਦਰ ਕੌਰ ਨਾਗਰਾ ਨੇ ਦੱ ਸਿਆ ਕਿ ਬਾਪੂ ਜੀ ਦੀ ਸਿਹਤ ਨਾਜ਼ੁਕ ਦੌਰ ‘ਚੋਂ ਲੰਘ ਰਹੀ ਹੈ । ਪਰ ਉਹ ਆਪਣੇ ਦਿ੍ੜ੍ਹ ਇਰਾਦੇ ਨਾਲ ਮੰਗਾਂ ਮੰਨਵਾਉਣ ਲਈ ਜ਼ਿੰਦਗੀ ਮੌਤ ਤੱਕ ਸੰਘਰਸ਼ ਜਾਰੀ ਰੱਖਣਗੇ ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਬਾਪੂ ਸੂਰਤ ਸਿੰਘ ਦੇ ਅਮਰੀਕਨ ਸਿਟੀਜ਼ਨ ਸਪੁੱਤਰ ਰਵਿੰਦਰਜੀਤ ਸਿੰਘ ਨੂੰ ਵੀ ਧਾਰਾ 107, 151 ਦੇ ਤਹਿਤ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: