Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਦਿੱਲੀ ਵਿੱਚ ਪਾਬੰਦੀ ਲਾਉਣ ਲਈ ਕੇਜਰੀਵਾਲ ਨੇ ਉੱਪ ਰਾਜਪਾਲ ਨੂੰ ਲਿਖਿਆ ਪੱਤਰ

ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਦਿੱਲੀ ਵਿੱਚ ਪਾਬੰਦੀ ਲਾਉਣ ਲਈ ਕੇਜਰੀਵਾਲ ਨੇ ਉੱਪ ਰਾਜਪਾਲ ਨੂੰ ਲਿਖਿਆ ਪੱਤਰ

ਨਵੀਂ ਦਿੱਲੀ (16 ਅਪ੍ਰੈਲ, 2015): ਫਿਲਮ ਨਿਰਮਾਤਾ ਹਰਿੰਦਰ ਸਿੱਕਾਂ ਦੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ, ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਵਿਵਾਦਤ ਫਿਲਮ “ਨਾਨਕਸ਼ਾਹ ਫਕੀਰ” ‘ਤੇ ਪੱਬਮਦੀ ਲਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉੱਪ ਰਾਜਪਾਲ ਨਜ਼ੀਬ ਜੰਗ ਨੂੰ ਪੱਤਰ ਲਿਖਿਆ ਹੈ।

ਪੰਜਾਬ ਸਰਕਾਰ ਵੱਲੋਂ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੇ ਪ੍ਰਦਰਸ਼ਨ ‘ਤੇ ਰੋਕ ਲਾਉਣ ਤੋਂ ਬਾਅਦ ਹੁਣ ਦਿੱਲੀ ‘ਚ ਵੀ ਇਸ ਫ਼ਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਸਿੱਖ ਜਥੇਬੰਦੀਆਂ ਵੱਲੋਂ ਇਸ ਕਵਾਇਦ ਹੇਠ ਰਾਜੌਰੀ ਗਾਰਡਨ ਦੇ ਵਿਧਾਇਕ ਜਰਨੈਲ ਸਿੰਘ ਅਤੇ ਹਰੀ ਨਗਰ ਦੇ ਵਿਧਾਇਕ ਜਗਦੀਪ ਸਿੰਘ ਤੱਕ ਪਹੁੰਚ ਕੀਤੀ ਹੈ ।

ਫਿਲਮ "ਨਾਨਕ ਸ਼ਾਹ ਫਕੀਰ" 'ਤੇ ਰੋਕ ਲਾਉਣ ਲਈ ਮੀਟਿੰਗ ਅੱਜ
ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਰੋਕ ਲਾਉਣ ਲਈ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉੱਪ ਰਾਜਪਾਲ ਨਜ਼ੀਬ ਜੰਗ ਨੂੰ ਪੱਤਰ ਲਿਖਿਆ

ਮਾਮਲੇ ਦੀ ਨਜ਼ਾਕਤ ਸਮਝਦਿਆਂ ਦੋਵਾਂ ਵਿਧਾਇਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਇਸ ਸਬੰਧ ‘ਚ ਚਰਚਾ ਕੀਤੀ । ਜਿਸ ਤਰ੍ਹਾਂ ਕਿਸੇ ਰਾਜ ‘ਚ ਫ਼ਿਲਮ ਨੂੰ ਪ੍ਰਦਰਸ਼ਿਤ ਕਰਨ ਦਾ ਅਖ਼ਤਿਆਰ ਰਾਜ ਸਰਕਾਰ ਕੋਲ ਹੁੰਦਾ ਹੈ, ਉਸੇ ਤਰ੍ਹਾਂ’ ਦਿੱਲੀ ‘ਚ ਫ਼ਿਲਮ ਦੇ ਪ੍ਰਦਰਸ਼ਨ ਸਬੰਧੀ ਫ਼ੈਸਲਾ ਉਪ ਰਾਜਪਾਲ ਵੱਲੋਂ ਲਿਆ ਜਾਂਦਾ ਹੈ ।

ਅਰਵਿੰਦ ਕੇਜਰੀਵਾਲ ਨੇ ਇਸ ਸਬੰਧ ‘ਚ ਉਪ ਰਾਜਪਾਲ ਨਜ਼ੀਬ ਜੰਗ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਸਿਨੇਮੈਟੋਗ੍ਰਾਫ਼ੀ ਕਾਨੂੰਨ ਦੀ ਧਾਰਾ 13 ਤਹਿਤ ਫ਼ੈਸਲਾ ਲੈਣ ਨੂੰ ਕਿਹਾ । ਇਸ ਧਾਰਾ ਤਹਿਤ ਜਿਥੇ ਫ਼ਿਲਮ ਦੇ ਪ੍ਰਦਰਸ਼ਨ ਤੋਂ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੋਵੇ, ਉਸ ਦੇ ਪ੍ਰਦਰਸ਼ਨ ਨੂੰ ਰੋਕਿਆ ਜਾ ਸਕਦਾ ਹੈ । ਆਪ ਵਿਧਾਇਕ ਜਰਨੈਲ ਸਿੰਘ ਨੇ ਇਸ ਮੁੱਦੇ ਨੂੰ ਸੰਵੇਦਨਸ਼ੀਲ ਕਰਾਰ ਦਿੰ ਦਿਆਂ ਕਿਹਾ ਕਿ ਫ਼ਿਲਮ ਨਾਲ ਧਾਰਮਿਕ ਭਾਵਨਾਵਾਂ ਜੁੜੀਆਂ ਹੋਣ ਕਾਰਨ ਇਸ ‘ਚੋਂ ਇਤਰਾਜ਼ਯੋਗ ਸੀਨ ਹਟਾਉਣ ਤੋਂ ਬਾਅਦ ਹੀ ਪ੍ਰਦਰਸ਼ਿਤ ਕੀਤਾ ਜਾਣਾ ਚਾਹੀਦਾ ਹੈ ।

ਜ਼ਿਕਰਯੋਗ ਹੈ ਕਿ ਸਿੱਖ ਧਰਮ ਵਿੱਚ ਗੁਰੂ ਦਾ ਸੰਕਲਪ ਬੜਾ ਮਹਾਨ ਹੈ, ਸਿੱਖ ਦਾ ਸਭ ਕੁਝ ਗੁਰੂ ਦੇ ਆਸਰੇ ਹੀ ਹੈ। ਸਿੱਖ ਗੁਰੂ ਸਾਹਿਬਾਨ ਨੇ ਸਰੀਰਕ ਰੂਪ ਵਿੱਚ ਬਿਰਾਜਮਾਨ ਹੁੰਦਿਆਂ ਹੋਇਆ, ਗੁਰੂ ਜੋਤ ਨੂੰ ਮਹੱਤਤਾ ਦਿੱਤੀ ਸੀ। ਇਸੇ ਕਰਕੇ ਗੁਰੂ ਨਾਨਕ ਸਾਹਿਬ ਗੁਰਤਾ ਗੱਦੀ ਦੀ ਸੌਂਪਣਾ ਕਰਕੇ ਉਨ੍ਹਾਂ ਨੂੰ ਭਾਵ ਗੁਰੂ ਜੋਤ ਨੂੰ ਸੀਸ ਝੁਕਾਇਆ ਸੀ।ਸਿੱਖ ਕੌਮ ਦੇ ਬਨਿਆਦੀ ਸਿਧਾਂਤਾਂ ਅਨੁਸਾਰ ਸਿੱਖ ਗੁਰੂ ਸਾਹਿਬਾਨਾਂ ਅਤੇ ਉਨ੍ਹਾਂ ਨਾਲ ਸਬੰਧਿਤ ਸਤਿਕਾਰਤ ਸ਼ਖਸ਼ੀਅਤਾਂ, ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਰੁਪ ਵਿੱਚ ਦ੍ਰਿਸ਼ਮਾਨ ਕਰਨ ਦੀ ਸਖ਼ਤ ਮਨਾਹੀ ਹੈ।

ਸਿੱਖ ਨੁਕਤਾ ਨਜ਼ਰ ਤੋਂ ਫਿਲਮ ਵਿੱਚ ਗੁਰੂ ਸਾਹਿਬ ਦਾ ਰੋਲ ਭਾਂਵੇ ਜਿਊਂਦੇ ਬੰਦੇ ਨੇ ਕੀਤਾ ਹੋਵੇ ਤੇ ਭਾਂਵੇ ਉਹਨਾਂ ਦੇ ਸਰੀਰ ਨੂੰ ਕੰਪਿਊਟਰੀ ਰੇਖਾ-ਚਿੱਤਰ ਦੇ ਨਾਲ ਤਿਆਰ ਕੀਤਾ ਗਿਆ ਹੋਵੇ, ਦੋਵੇਂ ਢੰਗਾਂ ਨਾਲ ਸਿੱਖ ਧਰਮ ਦੇ ਸਿਧਾਂਤਾਂ ਦੀ ਉਲੰਘਣਾ ਹੈ ਅਤੇ ਕੌਮ ਲਈ ਇੱਕੋ ਜਿੰਨੇ ਘਾਤਕ ਹਨ। ਸਿੱਖ ਸਿਧਾਂਤਾਂ ਅਨੁਸਾਰ ਕੋਈ ਵੀ ਵਿਅਕਤੀ ਗੁਰੂ ਸਾਹਿਬਾਨ ਅਤੇ ਗੁਰੂ-ਪਰਿਵਾਰ ਨੂੰ ਕਿਸੇ ਵੀ ਮਾਧਿਅਮ ਜਾਂ ਢੰਗ ਰਾਹੀਂ ਦ੍ਰਿਸ਼ਮਾਨ ਨਹੀ ਸਕਦਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਸਿੱਖ ਧਰਮ ਦੇ ਅਸੂਲਾਂ ਅਤੇ ਸਿਧਾਂਤਾਂ ਨਾਲ ਖਿਲਵਾੜ ਕਰ ਰਿਹਾ ਹੁੰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: