Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦਾ ਸਖਤ ਵਿਰੋਧ

ਸਿੱਖ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦਾ ਸਖਤ ਵਿਰੋਧ

ਲੰਡਨ (7 ਅਪ੍ਰੈਲ 2015): ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਦਾ ਯੂ,ਕੇ ਦੀਆਂ ਪੰਥਕ ਜਥੇਬੰਦੀਆਂ ਵਲੋਂ ਸਖਤ ਵਿਰੋਧ ਕਰਦਿਆਂ ਯੂਨੈਸਕੋ ਦੇ ਚੇਅਰਪਰਸਨ ਪ੍ਰੈਫਸਰ ਮਾਰੀਆ ਬੋਮਰ ਪੱਤਰ ਲਿਖਿਆ ਗਿਆ ਹੈ ।ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਰਵਉੱਚ ਰਾਜਨੀਤਕ ਅਸਥਾਨ ਹੈ ਜਿੱਥੋਂ ਸਿੱਖ ਕੌਮ ਦੇ ਫੈਸਲੇ ਲਏ ਜਾਂਦੇ ਹਨ ।

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਪੱਤਰ ਵਿੱਚ ਕਿਹਾ ਕਿ ਇਸ ਨੂੰ ਕਿਸੇ ਵੀ ਤਰਾਂ ਸੈਰ ਸਪਾਟਾ ਜਾਂ ਸੱਭਿਆਚਾਰਕ ਕੇਂਦਰ ਸਮਝਦਿਆਂ ਵਿਰਾਸਤੀ ਦਰਜਾ ਨਹੀਂ ਦਿੱਤਾ ਜਾ ਸਕਦਾ ਅਤੇ ਨਾ ਹੀ ਇਸ ਦਾ ਪ੍ਰਬੰਧ ਕਿਸੇ ਗੈਰ ਸਿੱਖ ਸੰਸਥਾ ਦੇ ਅਧੀਨ ਕੀਤਾ ਜਾ ਸਕਦਾ ਹੈ ।

ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ,ਧਰਮਯੁੱਧ ਜਥਾ ਦਮਦਮੀ ਟਕਸਾਲ ਦੇ ਆਗੂ ਸ੍ਰ, ਬਲਵਿੰਦਰ ਸਿੰਘ ਚਹੇੜੂ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਆਗੂ ਭਾਈ ਰਘਬੀਰ ਸਿੰਘ ਵਲੋਂ ਸਿੱਖ ਕੌਮ ਨੂੰ ਸੱਦਾ ਦਿੱਤਾ ਗਿਆ ਕਿ ਯੂਨੈਸਕੋ ਦੇ ਮੁਖੀ ਨੂੰ ਵੱਧ ਤੋਂ ਵੱਧ ਈ ਪੱਤਰਾਂ ਰਾਹੀਂ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਦੀ ਮਹਾਨਤਾ ਬਾਰੇ ਜਾਣੂ ਕਰਵਾਉਂਦਿਆਂ ਸੰਭਾਵੀ ਕਾਰਵਾਈ ਮਨਸੂਖ ਕਰਨ ਲਈ ਆਖਿਆ ਜਾਵੇ।

ਯੂਨੈਸਕੋ ਦੀ ਵੈਬ ਸਾਈਟ ਅਨੁਸਾਰ ਭਾਰਤ ਸਰਕਾਰ ਵਲੋਂ ਚੁੱਪ ਚਪੀਤੇ ਪਿਛਲੇ ਸਾਲ ਐੱਪਰੈਲ ਵਿੱਚ ਇਸ ਬਾਰੇ ਅਰਜ਼ੀ ਦਿੱਤੀ ਜਾ ਚੁੱਕੀ ਹੈ ਜਦਕਿ ਇਸ ਬਾਰੇ ਖੁਲਾਸਾ ਇਸ ਸਾਲ ਕੀਤਾ ਗਿਆ ਹੈ ।ਸਿੱਖ ਜਥੇਬੰਦੀਆਂ ਵਲੋਂ ਇਸ ਨੂੰ ਕੌਮ ਲਈ ਬਹੁਤ ਹੀ ਚਿੰਤਾਜਨਕ ਵਰਤਾਰਾ ਅਤੇ ਭਾਰਤ ਸਰਕਾਰ ਦਾ ਮਾਰੂ ਹਮਲਾ ਕਰਾਰ ਦਿੱਤਾ ਗਿਆ ਹੈ । ਜਿਸ ਨਾਲ ਸਿੱਖ ਕੌਮ ਧਾਰਮਿਕ ਤੌਰ ਤੇ ਸਦਾ ਵਾਸਤੇ ਗੁਲਾਮ ਹੋ ਜਾਵੇਗੀ ।ਪਰ ਸਿੱਖ ਕੌਮ ਅਜਿਹਾ ਕਦੀ ਨਹੀਂ ਹੋਣ ਦੇਵੇਗੀ ।ਇਸ ਬਾਰੇ ਲੋਕਲ ਪਾਰਲੀਮੈਂਟ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਪੰਥਕ ਸਮਾਗਮ ਕਰਨ ਦੀ ਤਜਵੀਜ਼ ਹੈ ।

ਵਰਨਣਯੋਗ ਹੈ ਕਿ ਦਸ ਕੁ ਸਾਲ ਪਹਿਲਾਂ ਵੀ ਇਹ ਗੱਲ ਚੱਲੀ ਸੀ ਪਰ ਵਿਦੇਸ਼ਾਂ ਵਿੱਚਲੀਆਂ ਸਿੱਖ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਇਸ ਬਾਰੇ ਦਿੱਤੀ ਗਈ ਅਰਜੀ ਵਾਪਸ ਹੋ ਗਈ ਸੀ । ਬ੍ਰਿਟਿਸ਼ ਮੰਤਰੀ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਯੂਨੈਸਕੋ ਨੂੰ ਲਿਖਿਆ ਸੀ ਕਿ ਅਜਿਹਾ ਹੋਣ ਨਾਲ ਸਾਡੇ ਦੇਸ਼ ਵਿੱਚ ਵਸਦੇ ਸਿੱਖਾਂ ਦੀ ਖੁਦਮੁਖਤਾਰੀ ਖਤਮ ਹੋ ਜਾਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: