Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਇਰਲੈਂਡ ਤੋਂ ਚੋਣ ਲੜ ਰਹੇ ਸਿੱਖ ਨੂੰ ਦੁਬਈ ਹਵਾਈ ਅੱਡੇ ‘ਤੇ ਕੜਾ ਪਾਇਆ ਹੋਣ ਕਰਕੇ ਰੋਕਿਆ

ਆਇਰਲੈਂਡ ਤੋਂ ਚੋਣ ਲੜ ਰਹੇ ਸਿੱਖ ਨੂੰ ਦੁਬਈ ਹਵਾਈ ਅੱਡੇ ‘ਤੇ ਕੜਾ ਪਾਇਆ ਹੋਣ ਕਰਕੇ ਰੋਕਿਆ

ਅਮਨਦੀਪ ਸਿੰਘ ਭੋਗਲ
ਅਮਨਦੀਪ ਸਿੰਘ ਭੋਗਲ

ਦੁਬਈ(4 ਮਈ, 2015): ਇੱਕ ਸਿੱਖ ਨੂੰ ਆਪਣੀ ਵੱਖਰੀ ਪਛਾਣ ਅਤੇ ਕਰਕੇ ਇੱਕ ਵਾਰ ਫਿਰ ਹਵਾਈ ਅੱਡੇ ‘ਤੇ ਪੁਲਿਸ ਅਧਿਕਾਰੀਆਂ ਦੀ ਜ਼ਿਆਦਤੀ ਦਾ ਸ਼ਿਕਾਰ ਹੋਣਾ ਪਿਆ। ਦੁਬਈ ਦੇ ਹਵਾਈ ਅੱਡੇ ‘ਤੇ ਬਰਤਾਨੀਆ ਦੀਆਂ ਆਮ ਚੋਣਾਂ ਵਿਚ ਉੱਤਰੀ ਆਇਰਲੈਂਡ ਤੋਂ ਚੋਣ ਲੜ ਰਹੇ ਪਹਿਲੇ ਸਿੱਖ ਉਮੀਦਵਾਰ ਅਮਨਦੀਪ ਸਿੰਘ ਭੋਗਲ ਨੂੰ ਸਿੱਖ ਕਕਾਰ ਕੜਾ ਲਾਹੁਣ ਲਈ ਮਜਬੂਰ ਕੀਤਾ ਗਿਆ।

ਅਮਨਦੀਪ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ “ਦੁਬਈ ਪੁਲਿਸ ਵੱਲੋਂ ਮੇਰੇ ਧਾਰਮਿਕ ਵਿਸ਼ਵਾਸ਼ ਨੂੰ ਸੱਟ ਮਾਰੀ ਗਈ ਹੈ ਦੁਬਈ ਪੁਲਿਸ ਨੇ ਕਿਹਾ ਕਿ ਜਿੰਨਾਂ ਚਿਰ ਮੈਂ ਕੜਾ ਨਹੀਂ ਉਤਾਰਦਾ ਮੈਨੂੰ ਜਾਣ ਨਹੀਂ ਦਿੱਤਾ ਜਾਵੇਗਾ।”

ਬਰਤਾਨੀਆ ਵਿਚ 7 ਮਈ ਨੂੰ ਹੋ ਰਹੀਆਂ ਚੋਣਾਂ ਵਿਟ ਕੰਜ਼ਰਵੇਟਿਵ ਪਾਰਟੀ ਦੇ ਸੰਸਦੀ ਉਮੀਦਵਾਰ ਸ. ਭੋਗਲ ਬੈਲਫਾਸਟ ਨੂੰ ਜਾ ਰਿਹਾ ਸੀ ਜਦੋਂ ਉਸ ਨੂੰ ਕੜਾ ਉਤਾਰਨ ਲਈ ਮਜਬੂਰ ਕੀਤਾ ਗਿਆ। ਕੰਜ਼ਰਵੇਟਿਵ ਪਾਰਟੀ ਦੇ ਅਧਿਕਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ ਕਿਉਂਕਿ ਬਰਤਾਨੀਆ ਦੇ ਅਧਿਕਾਰੀ ਸਥਿਤੀ ਨੂੰ ਹੱਲ ਕਰਨ ਵਿਚ ਲੱਗੇ ਹੋਏ ਹਨ।

ਜਲੰਧਰ ਦੇ ਜੰਮਪਲ ਸ. ਭੋਗਲ ਨੇ ਆਪਣੀ ਵਿਲੱਖਣ ਨੀਲੇ ਰੰਗ ਦੀ ਦਸਤਾਰ ਨਾਲ ਕੰਜ਼ਰਵੇਟਿਵ ਪਾਰਟੀ ਦੇ ਚੋਣ ਪ੍ਰਚਾਰ ‘ਚ ਆਪਣੀ ਛਾਪ ਛੱਡੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: