Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਹਰਦੀਪ ਸਿੰਘ ਉੱਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ: ਪੰਚ ਪ੍ਰਧਾਨੀ

ਬਾਬਾ ਹਰਦੀਪ ਸਿੰਘ ਉੱਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ: ਪੰਚ ਪ੍ਰਧਾਨੀ

ਬਾਦਲ ਦਲ ਅਜਿਹੀਆਂ ਹਰਕਤਾਂ ਤੋਂ ਬਾਜ ਆਵੇ ਨਹੀਂ ਤਾਂ ਗੰਭੀਰ ਨਤੀਜੇ ਨਿਕਲਣਗੇ

ਲੁਧਿਆਣਾ (18 ਮਈ, 2015): ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਉੱਤੇ ਹੋਏ ਕਾਤਲਾਨਾ ਹਮਲੇ ਦੀ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਕੌਮੀ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਬਾਬਾ ਹਰਦੀਪ ਸਿੰਘ ਰਾਮਪੁਰਾ ਦੇ ਹਸਪਤਾਲ ਵਿੱਚ
ਬਾਬਾ ਹਰਦੀਪ ਸਿੰਘ ਰਾਮਪੁਰਾ ਦੇ ਹਸਪਤਾਲ ਵਿੱਚ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ 16 ਮਈ ਦੇਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਥਾਨਕ ਆਗੂਆਂ ਵਲੋਂ ਬਾਬਾ ਹਰਦੀਪ ਸਿੰਘ ਉੱਤੇ ਪਿੰਡ ਗੁਰੂਸਰ ਮਹਿਰਾਜ ਨੇੜੇ ਹਮਲਾ ਕਰਕੇ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਗਈਆਂ। ਹਮਲੇ ਮੌਕੇ ਬਾਬਾ ਹਰਦੀਪ ਸਿੰਘ ਆਪਣੀ ਗੱਡੀ ਵਿਚ ਸਨ ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ ਪਰ ਗੋਲੀਆਂ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਤੋੜ ਕੇ ਪਾਰ ਹੋ ਗਈਆਂ। ਇਸ ਘਟਨਾ ਬਾਰੇ ਪੁਲਿਸ ਨੇ ਸੱਤ ਵਿਅਕਤੀਆਂ ਵਿਰੁਧ ਮਾਮਲਾ ਦਰਜ਼ ਕੀਤਾ ਹੈ ਪਰ ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ।

ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਕੁਲਵੀਰ ਸਿੰਘ ਬੜਾਪਿੰਡ, ਪ੍ਰੀਜ਼ੀਡੀਅਮ ਮੈਂਬਰ ਹਰਪਾਲ ਸਿੰਘ ਚੀਮਾ, ਅਮਰੀਕ ਸਿੰਘ ਈਸੜੂ, ਬਲਦੇਵ ਸਿੰਘ ਸਿਰਸਾ, ਜਨਰਲ ਸਕੱਤਰ ਮਨਧੀਰ ਸਿੰਘ, ਜਸਵੀਰ ਸਿੰਘ ਖੰਡੂਰ, ਜਰਨੈਲ ਸਿੰਘ ਅਤੇ ਜਸਪਾਲ ਸਿੰਘ ਮਝੰਪੁਰ ਨੇ ਲੁਧਿਆਣਾ ਵਿਖੇ ਹੋਈ ਇਕੱਤਰਤਾ ਵਿਚ ਬਾਬਾ ਹਰਦੀਪ ਸਿੰਘ ਉੱਤੇ ਹੋਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਬਾਦਲ ਦਲ ਸਿਆਸੀ ਵਿਰੋਧ ਨੂੰ ਦਬਾਉਣਾ ਲਈ ਵੱਖਰੀ ਸਿਆਸੀ ਵਿਚਾਰਧਾਰਾ ਰੱਖਣ ਵਾਲੇ ਸਿੱਖ ਆਗੂਆਂ ਉੱਤੇ ਜਾਨਲੇਵਾ ਹਮਲੇ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਠਿੰਡਾ ਪੁਲਿਸ ਇਸ ਹਮਲੇ ਲਈ ਜ਼ਿੰਮੇਵਾਰ ਬਾਦਲ ਦਲ ਦੇ ਆਗੂਆਂ ਨੂੰ ਬਿਨਾ ਦੇਰੀ ਦੇ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕਰੇ ਅਤੇ ਬਾਬਾ ਹਰਦੀਪ ਸਿੰਘ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਆਗੂਆਂ ਨੇ ਕਿਹਾ ਕਿ ਜੇਕਰ ਹਾਕਮ ਧਿਰ ਵਲੋਂ ਅਜਿਹੀ ਗੁੰਡਾ-ਗਰਦੀ ਬੰਦ ਨਾ ਕੀਤੀ ਗਈ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਕਿਤਾਬ ਅੱਜ ਇਤਿਹਾਸਕ ਧਰਤੀ ਪੰਜਵੜ੍ਹ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਾਰੀ ਕੀਤੀ ਗਈ। ਇਹ ਕਿਤਾਬ ਬਲਜਿੰਦਰ ਸਿੰਘ ਕੋਟਭਾਰਾ ਨੇ ਲਿਖੀ ਹੈ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ
ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: