Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Bhai Jagtar Singh Hawara

ਭਾਈ ਹਵਾਰਾ ਦੇ ਜਨਮ ਦਿਹਾੜੇ ‘ਤੇ ਤਿਹਾੜ ਜੇਲ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਭਾਈ ਹਵਾਰਾ ਦੇ ਜਨਮ ਦਿਹਾੜੇ ‘ਤੇ ਤਿਹਾੜ ਜੇਲ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਨਵੀਂ ਦਿੱਲੀ( 17 ਮਈ, 2015): ਅੱਜ ਦਿੱਲੀ ਦੀ ਤਿਹਾੜ ਜੇਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਜ਼ਰਬੰਦ ਸਿੱਖ ਸੰਘਰਸ਼ ਦੇ ਲਾਸਾਨੀ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ‘ਤੇ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਇਕੱਠੈ ਹੋ ਕੇ ਤਿਹਾੜ ਜੇਲ ਸਾਹਮਣੇ ਬੰਦੀ ਸਿੰਘ ਦੀ ਰਿਹਾਈ ਲਈ ਅਰਦਾਸ ਕੀਤੀ।

ਭਾਈ ਹਵਾਰਾ ਦੇ ਜਨਮ ਦਿਹਾੜੇ ‘ਤੇ ਤਿਹਾੜ ਜੇਲ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ
ਭਾਈ ਹਵਾਰਾ ਦੇ ਜਨਮ ਦਿਹਾੜੇ ‘ਤੇ ਤਿਹਾੜ ਜੇਲ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਜ਼ਿਕਰਯੋਗ ਹੈ ਕਿ ਭਾਰਤੀ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਸਿੱਖ ਸੰਘਰਸ਼ ਨਾਲ ਸਬੰਧਿਤ ਇਨ੍ਹਾਂ ਰਾਜਸੀ ਨਜ਼ਰਬੰਦਾਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਰਿਹਾਅ ਕਰਨ ਤੋਂ ਕੰਨੀ ਕਤਰਾ ਰਹੀ ਹੈ।

ਸਰਕਾਰ ਦੇ ਰਾਜਸੀ ਸਿੱਖ ਨਜ਼ਰਬੰਦਾਂ ਪ੍ਰਤੀ ਕੁਰੱਖਤ ਰਵੱਈਏ ਤੋਂ ਨਿਰਾਸ ਸਿੱਖ ਕੌਮ ਇਨਾਂ ਸਿੰਘਾਂ ਦੀ ਰਿਹਾਈ ਲਈ ਆਪਣੇ ਪੱਧਰ ‘ਤੇ ਯਤਨ ਕਰ ਰਹੀ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਸਮੇਂ ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ। ਇੱਕ ਵਾਰ ਤਾਂ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਬਾਪੂ ਸੂਰਤ ਸਿੰਘ ਨੂੰ ਪੰਜਾਬ ਪੁਲਿਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਜਬਰੀ ਗ੍ਰਿਫਤਾਰ ਕਰਕੇ ਦਾਖਲ ਕਰਵ ਦਿੱਤਾ ਸੀ ਅਤੇ ਉਨ੍ਹਾਂ ਨੂੰ ਨਾਲੀ ਰਾਹੀਂ ਜਬਰੀ ਖੁਰਾਕ ਦਿੱਤੀ ਜਾਂਦੀ ਰਹੀ ਸੀ।ਪਰ ਬਾਅਦ ਵਿੱਚ ਬਾਪੂ ਖਾਲਸਾ ਦੀ ਨਾਜ਼ੁਕ ਹਾਲਤ ਤੋਂ ਡਰਦਿਆਂ ਪੁਲਿਸ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ।

ਇਸ ਸਮੇਂ ਵੱਖ-ਵੱਖ ਸਿੱਖ ਜੱਥੇਬੰਦੀਆਂ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਸੰਘਰਸ਼ ਨੂੰ ਅੱਗੇ ਵਧਾ ਰਹੀਆਂ ਹਨ।

ਕੱਲ ਇਸ ਸਿਲਸਲੇ ਵਿੱਚ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਫਤਿਹਗੜ੍ਹ ਸਾਹਿਬ ਦੇ ਗੁਰਦੂਆਰਾ ਸਾਹਿਬ ਤੋਂ ਅਰਦਾਸ ਕਰਕੇ ਪਹਿਲਾ ਜੱਥਾ ਤੁਰਿਆ ਸੀ, ਜਿਸਨੂੰ ਪੰਜਾਬ ਪੁਲਿਸ ਨੇ ਫਤਿਹਗੜ੍ਹ ਸਾਹਿਬ ਤੋਂ ਬਾਹਰ ਨਿਕਲਦਿਆਂ ਹੀ ਗ੍ਰਿਫਤਾਰ ਕਰ ਲਿਆ ਸੀ।ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋਜਹਿਦ ਕਰ ਰਹੀਆਂ ਸਿੱਖ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਤੱਕ ਗ੍ਰਿਫਤਾਰੀਆਂ ਦਾ ਸਿਲਸਲਾ ਜਾਰੀ ਰਹੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: