Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਨੇ ਅਣਸੁਖਾਵੀ ਘਟਨਾ ਰੋਕਣ ਲਈ ਕੀਤੇ ਸਖਤ ਪ੍ਰਬੰਧ

ਘੱਲੂਘਾਰਾ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਨੇ ਅਣਸੁਖਾਵੀ ਘਟਨਾ ਰੋਕਣ ਲਈ ਕੀਤੇ ਸਖਤ ਪ੍ਰਬੰਧ

ਅੰਮ੍ਰਿਤਸਰ (3 ਜੂਨ, 2015): ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਨੂੰ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹੋ ਰਹੇ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਸਖ਼ਤ ਪ੍ਰਬੰਧ ਕਰਨ ਦੀ ਯੋਜਨਾ ਹੈ, ਜਿਸ ਤਹਿਤ ਵਧੇਰੇ ਟਾਸਕ ਫੋਰਸ ਤੇ ਕਰਮਚਾਰੀ ਤੈਨਾਤ ਹੋਣਗੇ ਅਤੇ ਕਿਰਪਾਨ ਨੂੰ ਛੱਡ ਹੋਰ ਤੇਜ਼ਧਾਰ ਹਥਿਆਰ ਸਮਾਗਮ ਸਮੇਂ ਅੰਦਰ ਲੈ ਜਾਣ ਤੋਂ ਰੋਕਿਆ ਜਾ ਸਕਦਾ ਹੈ।

Akal Takhat Sahib after June 1984ਪ੍ਰਧਾਨ ਅਵਤਾਰ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਿਰਪਾਨ ਸਿੱਖ ਕਕਾਰਾਂ ਦਾ ਹਿੱਸਾ ਹੈ ਅਤੇ ਇਸ ਨੂੰ ਕਿਸੇ ਸਿੱਖ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਲੇਕਿਨ ਇਸ ਸੰਵੇਦਨਸ਼ੀਲ ਸਮਾਗਮ ਸਮੇਂ ਕਿਰਪਾਨ ਨੂੰ ਛੱਡ ਹੋਰ ਹਥਿਆਰਾਂ ਨੂੰ ਅੰਦਰ ਲੈ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਗੲੀ ਹੈ ਕਿ ਉਹ ਇਸ ਅਰਦਾਸ ਸਮਾਗਮ ਸਮੇਂ ਸ਼ਹੀਦਾਂ ਨੂੰ ਸ਼ਾਂਤਮਈ ਢੰਗ ਨਾਲ ਸ਼ਰਧਾਂਜਲੀ ਭੇਂਟ ਕਰਨ। ਇਸ ਸਮਾਗਮ ਦੀ ਸੰਵੇਦਨਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਪਿਛਲੇ ਵਰ੍ਹੇ ਵਾਪਰੀ ਹਿੰਸਕ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਅਤੇ ਧਰਮ ਅਸਥਾਨ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ, ਜਿਸ ਤਹਿਤ ਟਾਸਕ ਫੋਰਸ ਵਧੇਰੇ ਕਰਮਚਾਰੀ ਤਾਇਨਾਤ ਹੋਣਗੇ, ਜੋ ਸਮਾਗਮ ਦੌਰਾਨ ਨਿਗਾਹ ਰੱਖਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਹੋਰਨਾਂ ਧਰਮ ਅਸਥਾਨਾਂ ’ਤੇ ਤਾਇਨਾਤ ਕਰਮਚਾਰੀਆਂ ਦੀ ਡਿਊਟੀ ਉਸ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈ ਜਾਵੇਗੀ।

ਬੀਤੇ ਵਰ੍ਹੇ ਘੱਲੂਘਾਰਾ ਸਮਾਗਮ ਮੌਕੇ ਹਿੰਸਕ ਘਟਨਾ ਵਾਪਰੀ ਸੀ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਿਚਾਲੇ ਹਿੰਸਕ ਝੜਪ ਹੋ ਗਈ ਸੀ। ਇਹ ਝੜਪ ਮਾਮੂਲੀ ਮਾਮਲੇ ਨੂੰ ਲੈ ਕੇ ਹੋਈ ਸੀ ਅਤੇ ਹਿੰਸਕ ਝੜਪ ਦੌਰਾਨ ਕਿਰਪਾਨਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਕੁਝ ਕਰਮਚਾਰੀ ਵੀ ਜ਼ਖਮੀ ਹੋਏ ਸਨ। ਮਗਰੋਂ ਇਸ ਮਾਮਲੇ ਵਿਚ 21 ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਿੱਖ ਧਿਰਾਂ ਵਿਚਾਲੇ ਵਾਪਰੀ ਇਸ ਹਿੰਸਕ ਘਟਨਾ ਕਾਰਨ ਵਿਸ਼ਵ ਪੱਧਰ ’ਤੇ ਸਿੱਖ ਭਾਈਚਾਰੇ ਦੇ ਅਕਸ ’ਤੇ ਮਾੜਾ ਅਸਰ ਪਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: