Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ 6 ਜੂਨ ਦੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪ੍ਰਚਾਰ ਮਹਿੰਮ ਆਰੰਭੀ

ਦਲ ਖਾਲਸਾ ਨੇ 6 ਜੂਨ ਦੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪ੍ਰਚਾਰ ਮਹਿੰਮ ਆਰੰਭੀ

ਅੰਮ੍ਰਿਤਸਰ ( 1 ਜੂਨ,2015): ਸਿੱਖਾਂ ਦੇ ਕੌਮੀ ਕਾਜ਼ ਨੂੰ ਸਮਰਪਿਤ ਸਿੱਖ ਜੱਥੇਬੰਦੀ ਦਲ ਖਾਲਸਾ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਡ ਮੌਕੇ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।ਇਸ ਸਬੰਧੀ ਜਨਤਕ ਹਮਾਇਤ ਹਾਸਲ ਕਰਨ ਲਈ ਦਲ ਖਾਲਸਾ ਵੱਲੋਂ ਪ੍ਰਚਾਰ ਮੁਹਿੰਮ ਆਰੰਭੀ ਹੋਈ ਹੈ ।

ਸਿੱਖ ਜਥੇਬੰਦੀਆਂ ਦੇ ਕਾਰਕੁਨ 6 ਜੂਨ ਦੇ ਬੰਦ ਸਬੰਧੀ ਪ੍ਰਚਾਰ ਕਰਦੇ ਹੋਏ
ਸਿੱਖ ਜਥੇਬੰਦੀਆਂ ਦੇ ਕਾਰਕੁਨ 6 ਜੂਨ ਦੇ ਬੰਦ ਸਬੰਧੀ ਪ੍ਰਚਾਰ ਕਰਦੇ ਹੋਏ

ਦਲ ਖਾਲਸਾ ਦੀਆਂ ਸਹਿਯੋਗੀ ਨੌਜਵਾਨ ਜਥੇਬੰਦੀਆਂ ਵਲੋਂ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿਚ ਪੋਸਟਰ ਅਤੇ ਪੈਂਫਲਟ ਵੰਡੇ ਗਏ ਹਨ, ਜਿਸ ਵਿਚ ਲੋਕਾਂ ਨੂੰ ਬੰਦ ਦੇ ਕਾਰਨਾਂ ਬਾਰੇ ਚਾਨਣਾ ਪਾਇਆ ਗਿਆ। ਜੱਥਾ ਨੀਲੀਆਂ ਫੌਜਾਂ ਨੇ ਦਰਬਾਰ ਸਾਹਿਬ ਸਮੂਹ ਦੇ ਬਾਹਰ ਸੰਗਤਾਂ ਵਿਚ ਪ੍ਰਚਾਰ ਕੀਤਾ, ਉਥੇ ‘ਸਿੱਖ ਯੂਥ ਆਫ ਪੰਜਾਬ’ ਦੇ ਕਾਰਕੁਨਾਂ ਨੇ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਬਾਜ਼ਾਰਾਂ ਵਿਚ ਘੁੰਮ ਕੇ ਲੋਕਾਂ ਨੂੰ 6 ਜੂਨ ਨੂੰ ਆਪਣੇ ਕਾਰੋਬਾਰੀ ਅਤੇ ਵਿਦਿਅਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ।

ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਬੇਹੁਰਮਤੀ, ਨਿਰਦੋਸ਼ਾਂ ਦੇ ਕਤਲੇਆਮ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵਡਮੁੱਲੇ ਖਜ਼ਾਨੇ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ ਅਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਨੂੰ ਸਿੱਖ ਪੀੜ ਨਾਲ ਆਪਣੀ ਸਾਂਝ ਪਾਉਣ ਦਾ ਸੱਦਾ ਦਿੱਤਾ।

ਸਿੱਖ ਯੂਥ ਆਫ ਪੰਜਾਬ
ਸਿੱਖ ਯੂਥ ਆਫ ਪੰਜਾਬ

ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸੰਯੁਕਤ ਅਕਾਲੀ ਦਲ ਵਲੋਂ ਇਸ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਹਾਸਿਲ ਹੈ।

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਹਮਲੇ ਦੀ 31ਵੀਂ ਵਰੇਗੰਢ ਮੌਕੇ 5 ਜੂਨ ਦੀ ਸ਼ਾਮ ਨੂੰ ਸਿੱਖ ਯੂਥ ਆਫ ਪੰਜਾਬ ਵਲੋਂ ਇਕ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਜੋ ਸ਼ਹਿਰ ਦੇ ਪ੍ਰਮੁੱਖ ਹਿੱਸਿਆਂ ਵਿਚੋਂ ਨਿਕਲਦਾ ਹੋਇਆ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਮਾਰਚ ਮੋਟਰ ਸਾਈਕਲ ਅਤੇ ਖੁੱਲ੍ਹੀਆਂ ਗੱਡੀਆਂ ਉਤੇ ਕੱਢਿਆ ਜਾਵੇਗਾ।

ਇਸ ਮੁਹਿੰਮ ਵਿਚ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ, ਅਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ ਮੰਡ, ਹਰਗਿਆਨ ਸਿੰਘ, ਅਮਨਪ੍ਰੀਤ ਸਿੰਘ, ਹਰਜੋਤ ਸਿੰਘ ਆਦਿ ਸ਼ਾਮਿਲ ਹੋਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: