Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਬਾਦਲ-ਭਾਜਪਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ : ਛੋਟੇਪੁਰ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਬਾਦਲ-ਭਾਜਪਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ : ਛੋਟੇਪੁਰ

ਗੁਰਦਾਸਪੁਰ (20 ਜੂਨ ,2015):ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਸਥਾਪਨਾ ਦਿਵਸ ਮੌਕੇ ਸ਼ਾਮਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਗ੍ਰਹਿ ਮੰਤਰੀ ਰਾਜਨਾਥ ਵੱਲੋਂ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਹੋਰ ਕੀਤੀਆਂ ਸਾਰੀਆਂ ਗੱਲਾਂ ਹੀ ਬਨਾਵਟੀ ਸਨ।

ਆਪ’ ਆਗੂ ਸੁੱਚਾ ਸਿੰਘ ਛੋਟੇਪੁਰ ਆਪਣੇ ਸਮੱਰਥਕਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਆਪ’ ਆਗੂ ਸੁੱਚਾ ਸਿੰਘ ਛੋਟੇਪੁਰ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਬਾਦਲ-ਭਾਜਪਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ’ਚ ਅਕਾਲੀ ਲੀਡਰਾਂ ਦੇ ਚਹੇਤਿਆਂ ਦਾ ਹੀ ਕਥਿਤ ਹੱਥ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਆਗੂਆਂ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਦੁਹਾਈ ਹੀ ਪਾਈ ਅਤੇ ਪੰਜਾਬ ਦੇ ਅਸਲ ਮਸਲੇ ਜਿਵੇਂ ਕਿਸਾਨਾਂ ਦੀ ਮਾੜੀ ਆਰਥਿਕ ਦਸ਼ਾ, ਪੰਜਾਬ ਸਿਰ ਚੜ੍ਹੇ ਕਰਜ਼ ਅਤੇ ਤਬਾਹੀ ਕੰਢੇ ਖੜੇ ਉਦਯੋਗ ਨੂੰ ਹੱਲ ਕਰਨ ਦੀ ਕੋਈ ਗੱਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਤਬਾਹ ਹੋ ਚੁੱਕੀ ਇੰਡਸਟਰੀ ਨੂੰ ਹਿਮਾਚਲ ਅਤੇ ਜੰਮੂ-ਕਸਮੀਰ ਵਾਂਗ ਵਿਸ਼ੇਸ਼ ਪੈਕੇਜ ਦੇ ਕੇ ਪ੍ਰਫੂਲਿਤ ਕਰਨ ਬਾਰੇ ਕੁਝ ਨਹੀਂ ਕੀਤਾ ਹੈ।ਉਨ੍ਹਾਂ ਮੁੱਖ ਮੰਤਰੀ ਸ੍ ਬਾਦਲ ਉੱਤੇ ਵਰ੍ਹਦਿਆਂ ਕਿਹਾ ਕਿ ਬਾਦਲ ਨੂੰ ਪੰਥ ਜਾਂ ਪੰਜਾਬ ਦਾ ਨਹੀਂ ਸਿਰਫ਼ ਆਪਣੇ ਹੀ ਪਰਿਵਾਰ ਦਾ ਫਿਕਰ ਹੈ। ਪੰਜਾਬ ਪ੍ਰਤੀ ਵਰਤੀ ਜਾ ਰਹੀ ਨਿਰਾਸ਼ਾਜਨਕ ਕਾਰਗੁਜ਼ਾਰੀ ਦੇ ਕਾਰਨ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।

ਇਸ ਮੌਕੇ ਬੂਟਾ ਸਿੰਘ ਵਡਾਲਾ ਬਾਂਗਰ, ਰਜਿੰਦਰ ਸਿੰਘ ਭੰਗੂ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਵਿਪੁਨ ਕੁਮਾਰ ਨੰਬਰਦਾਰ, ਧੰਨਾ ਸਿੰਘ ਨੰਬਰਦਾਰ, ਅਮਨਦੀਪ ਸਿੰਘ ਕੋਟ, ਕਾਬਲ ਸਿੰਘ, ਫੌਜੀ ਸੁਰਿੰਦਰਪਾਲ ਸਿੰਘ ਭੰਡਵਾ, ਰਣਜੋਧ ਸਿੰਘ ਮਸਤਕੋਟ, ਰਣਜੀਤ ਸਿੰਘ ਖਾਲਸਾ, ਸੂਬੇਦਾਰ ਕੁਲਵੰਤ ਸਿੰਘ, ਅਮਰਜੀਤ ਸਿੰਘ ਠੇਕੇਦਾਰ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: