Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੱਤਰਕਾਰ ਛਤਰਪਤੀ ਅਤੇ ਰਣਜੀਤ ਕਤਲ ਕੇਸ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਪੱਤਰਕਾਰ ਛਤਰਪਤੀ ਅਤੇ ਰਣਜੀਤ ਕਤਲ ਕੇਸ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਪੰਚਕੂਲਾ (4 ਜੁਲਾਈ, 2015): ਸਿਰਸਾ ਸਥਿਤ ਵਿਵਾਦਤ ਡੇਰਾ ਸੌਦਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਡੇਰੇ ਦੇ ਸਾਬਕਾ ਮੈਨੇਜ਼ਰ ਰਣਜੀਤ ਸਿੰਘ ਅਤੇ ਸਿਰਸਾ ਦੇ ਪੂਰਾ ਸੱਚ ਅਖਬਾਰ ਦੇ ਸੰਪਾਦਕ (ਪੱਤਰਕਾਰ) ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਸੀਬੀਆਈ ਅਦਲਾਤ ਪੰਚਕੂਲਾ ਵਿੱਚ ਵੀਡੀਓੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ।

ਰਾਮ ਰਹੀਮ
ਰਾਮ ਰਹੀਮ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਸਾਧਵੀ ਯੋਨ ਸੋਸ਼ਣ, ਛਤਰਪਤੀ ਤੇ ਰਣਜੀਤ ਹੱਤਿਆ ਮਾਮਲੇ ‘ਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ‘ਚ ਸੁਣਵਾਈ ਹੋਈ, ਜਿਸ ‘ਚ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਸਾਧਵੀ ਯੋਨ ਸੋਸ਼ਣ ਮਾਮਲੇ ‘ਚ ਹਾਈਕੋਰਟ ‘ਚ 6 ਅਗਸਤ ਤੱਕ ਮਾਮਲਾ ਲੰਬਿਤ ਹੋਣ ਕਾਰਨ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ ।

ਅਦਾਲਤ ‘ਚ ਰਣਜੀਤ ਹੱਤਿਆ ਮਾਮਲੇ ‘ਚ ਸ਼ਾਹ ਸਤਨਾਮ ਸਿੰਘ ਸਕੂਲ ਦੀ ਪਿ੍ੰਸੀਪਲ ਸ਼ੀਲਾ ਪੁਨਿਆ ਦੀ ਗਵਾਹੀ ਹੋਈ ਤੇ ਅਗਲੀ ਤਰੀਕ ਲਈ ਚਾਰ ਗਵਾਹਾਂ ਨੂੰ ਸੰਮਨ ਭੇਜੇ ਗਏ । ਛਤਰਪਤੀ ਹੱਤਿਆ ਮਾਮਲੇ ‘ਚ ਕੋਈ ਗਵਾਹੀ ਨਹੀਂ ਹੋਈ ਤੇ ਦੋਨਾਂ ਮਾਮਲਿਆਂ ‘ਚ ਅਗਲੀ ਪੇਸ਼ੀ 18 ਜੁਲਾਈ ‘ਤੇ ਅੱਗੇ ਪੈ ਗਈ ਹੈ । ਪੇਸ਼ੀ ਦੌਰਾਨ ਪੁਲੀਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਡੇਰਾ ਪ੍ਰੇਮੀ ਵੱਡੀ ਗਿਣਤੀ ਵਿੱਚ ਅਦਾਲਤ ਦੇ ਬਾਹਰ ਅਤੇ ਅਦਾਲਤ ਨੂੰ ਜਾਣ ਵਾਲੀ ਸੜਕ ’ਤੇ ਪੇਸ਼ੀ ਭੁਗਤਣ ਤੱਕ ਤਾਇਨਾਤ ਰਹੇ।

ਸੌਦਾ ਸਾਧ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਪੇਸ਼ੀਆਂ ਸਿਰਸਾ ਦੀ ਅਦਾਲਤ ਵਿੱਚ ਬਣੇ ਇੱਕ ਵਿਸ਼ੇਸ਼ ਵੀਡੀਓ ਕਾਨਫਰੰਸਿੰਗ ਰੂਮ ਜ਼ਰੀਏ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਭੁਗਤੀਆਂ ਜਾ ਰਹੀਆਂ ਹਨ। ਪੇਸ਼ੀ ਦੌਰਾਨ ਜਿੱਥੇ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਉੱਥੇ ਹੀ ਡੇਰਾ ਪ੍ਰੇਮੀ ਵੀ ਵੱਡੀ ਗਿਣਤੀ ਵਿੱਚ ਅਦਾਲਤ ਦੇ ਬਾਹਰ ਬਰਨਾਲਾ ਰੋਡ ਤੇ ਅਦਾਲਤ ਨੂੰ ਜਾਣ ਵਾਲੇ ਰਾਹ ’ਤੇ ਤਾਇਨਾਤ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: