Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਭਾਰਤ ਦੀ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਸਕਦੀ ਹੈ: ਜਸਟਿਸ ਸੋਢੀ

ਪੰਜਾਬ ਸਰਕਾਰ ਭਾਰਤ ਦੀ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਸਕਦੀ ਹੈ: ਜਸਟਿਸ ਸੋਢੀ

ਨਵੀਂ ਦਿੱਲੀ (23 ਜੁਲਾਈ, 2015): ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਇਸ ਸਮੇਂ ਪੰਜਾਬ ਦੀ, ਖ਼ਾਸ ਕਰਕੇ ਸਿੱਖ ਰਾਜਨੀਤੀ, ਸਿੱਖ ਹਲਕਿਆਂ ਵਿੱਚ ਭਖਵਾਂ ਮਸਲਾ ਬਣਿਆ ਹੋਇਆ ਹੈ। ਇਸ ਸਬੰਧੀ ਭਾਰਤੀ ਸੁਪਰੀਮ ਕੋਰਟ ਨੇ ਅੰਤ੍ਰਿਮ ਫੈਸਲਾ ਦਿੰਦਿਆਂ ਰਾਜ ਸਰਕਾਰਾਂ ਨੂੰ ਕੁਝ ਸ਼ਰਤਾਂ ਤਹਿਤ ਉਮਰ ਕੈਦੀਆਂ ਨੂੰ ਰਿਹਾਅ ਕਰਨ ਦੇ ਅਧਿਕਾਰਾਂ ਤੋਂ ਪਾਬੰਦੀ ਹਟਾ ਲਈ ਹੈ।ਪਰ ਕੇਦਰ ਸਰਕਾਰ ਦੇ ਅਜਿਹੇ ਅੀਧਕਾਰਾਂ ‘ਤੇ ਕੋਈ ਸ਼ਰਤ ਜਾਂ ਪਾਬੰਦੀ ਨਹੀ, ਕੇਂਦਰ ਟਾਡਾ ਜਾਂ ਸੀਬੀਆਈ ਜਾਂਚ ਨਾਲ ਸਬੰਧਿਤ ਮਾਮਲਿਆਂ ਦੇ ਉਮਰ ਕੈਦੀਆਂ ਨੂੰ ਵੀ ਰਿਹਾਅ ਕਰ ਸਕਦਾ ਹੈ।

Sikh-Prisoners-not-being-released-from-Jails-205x300
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ

ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ਬਾਰੇ ਵਿਚਾਰ ਪ੍ਰਗਟ ਕਰਦੇ ਹੋਏ ਹਾਈਕੋਰਟ ਦੇ ਸਾਬਕਾ ਜੱਜ ਆਰ. ਐਸ. ਸੋਢੀ ਨੇ ਕਿਹਾ ਕਿ ਜੇ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਆਪਣੀ ਪੂਰੀ ਸਜ਼ਾ ਭੁਗਤ ਚੁੱਕੇ ਹੋਣ ਦੇ ਬਾਵਜੂਦ ਰਿਹਾਅ ਕੀਤੇ ਜਾਣੇ ਦੇ ਸਰਕਾਰਾਂ ਦੇ ਅਧਿਕਾਰ ‘ਤੇ ਰੋਕ ਲਾਈ ਹੋਈ ਹੈ, ਤਾਂ ਰਾਜ ਸਰਕਾਰਾਂ ਜੇ ਚਾਹੁਣ ਤਾਂ ਉਹ ਕੁਝ ਵਿਸ਼ੇਸ਼ ਬੰਦੀਆਂ ਨੂੰ ਰਿਹਾ ਕਰਨ ਦੀ ਇੱਛਾ ਨੂੰ ਪੂਰਿਆਂ ਕਰਨ ਲਈ ਸੁਪਰੀਮ ਕੋਰਟ ਤਕ ਪਹੁੰਚ ਕਰਕੇ ਦਲੀਲ ਸਹਿਤ ਆਪਣਾ ਪੱਖ ਪੇਸ਼ ਕਰ ਸਕਦੀਆਂ ਹਨ ਤੇ ਆਪਣੀ ਪੂਰੀ ਸਜ਼ਾ ਭੁਗਤ ਚੁਕੇ ਕੈਦੀਆਂ ਦੀ ਰਿਹਾਈ ਨਿਸ਼ਚਿਤ ਕਰਵਾ ਸਕਦੀਆਂ ਹਨ ।

ਜਸਟਿਸ ਸੋਢੀ ਨੇ ਹੋਰ ਦੱਸਿਆ ਕਿ ਸੁਪਰੀਮ ਕੋਰਟ ਨੇ ਆਦੇਸ਼ ਰਾਹੀਂ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਰਾਜ ਸਰਕਾਰਾਂ ਦੇ ਅਧਿਕਾਰ ‘ਤੇ ਰੋਕ ਲਈ ਗਈ ਹੈ, ਜਦਕਿ ਕੇਂਦਰ ਸਰਕਾਰ ਦੇ ਅਧਿਕਾਰ ‘ਤੇ ਕੋਈ ਰੋਕ ਨਹੀਂ । ਜੇ ਪੰਜਾਬ ਸਰਕਾਰ ਚਾਹੇ ਤਾਂ ਉਹ ਕੇਂਦਰ ਸਰਕਾਰ, ਜਿਸ ਵਿਚ ਉਹ ਆਪ ਭਾਈਵਾਲ ਹੈ, ਤੱਕ ਪਹੁੰਚ ਕਰਕੇ ਸਿੱਖ ਬੰਦੀਆਂ ਦੀ ਰਿਹਾਈ ਵਿਚ ਮੁੱਖ ਭੂਮਿਕਾ ਅਦਾ ਕਰ ਸਕਦੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: