Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫਾਰ ਜਸਟਿਸ ਨੇ ਅਮਰੀਕਾ ਕੋਲੋ ਮੋਦੀ ਦੇ ਵੀਜੇ ਸਬੰਧੀ ਜਾਣਕਾਰੀ ਲੈਣ ਲਈ ਪਾਈ ਪਟੀਸ਼ਨ

ਸਿੱਖ ਫਾਰ ਜਸਟਿਸ ਨੇ ਅਮਰੀਕਾ ਕੋਲੋ ਮੋਦੀ ਦੇ ਵੀਜੇ ਸਬੰਧੀ ਜਾਣਕਾਰੀ ਲੈਣ ਲਈ ਪਾਈ ਪਟੀਸ਼ਨ

ਸਿੱਖ ਫਾਰ ਜਸਟਿਸ
ਸਿੱਖ ਫਾਰ ਜਸਟਿਸ

ਨਿਊਯਾਰਕ (4 ਸਤੰਬਰ , 2015): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਭਾਰਤ ਦੇ ਚੋਟੀ ਦੇ ਸਿਆਸਤਦਾਨਾਂ ਨੂੰ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਮਾਮਲੇ ਵਿੱਚ ਕਾਨੂੰਨੀ ਘੇਰਾਬੰਦੀ ਕਰਨ ਵਾਲੀ ਮਨੁੱਖੀ ਅਧਿਕਾਰਾਂ ‘ਤੇ ਕੰਮ ਕਰਨ ਵਾਲੀ ਜੱਥੇਬੰਦੀ “ਸਿੱਖਸ ਫਾਰ ਜਸਟਿਸ” ਨੇ ਅਮਰੀਕਾ ਦੇ ਵਿਦੇਸ਼ ਵਿਭਾਗ ਵਿਰੁੱਧ ਪਟੀਸ਼ਨ ਪਾਈ ਹੈ ਜਿਸ ਵਿਚ ਬੇਨਤੀ ਕੀਤੀ ਗਈ ਹੈ ਕਿ ਉਬਾਮਾ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵੀਜ਼ਾ ਪਾਬੰਦੀ ਹਟਾਉਣ ਸਬੰਧੀ ਨਿਰਨੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕੀਤੇ ਜਾਣ ਜਿਸ ਤੋਂ ਬਾਅਦ ਪਿਛਲੇ ਸਾਲ ਮੋਦੀ ਦਾ ਅਮਰੀਕਾ ਦੌਰਾ ਸੰਭਵ ਹੋਇਆ ਸੀ ।

ਸਿੱਖਸ ਫਾਰ ਜਸਟਿਸ ਨੇ ਪਾਈ ਪਟੀਸ਼ਨ ਵਿਚ ਜਾਣਕਾਰੀ ਦੇ ਅਧਿਕਾਰ ਸਬੰਧੀ ਕਾਨੂੰਨ ਤਹਿਤ ਕੀਤੀ ਬੇਨਤੀ ‘ਤੇ ਦਸਤਾਵੇਜ਼ ਨਾ ਪੇਸ਼ ਕਰਨ ‘ਚ ਵਿਦੇਸ਼ ਵਿਭਾਗ ਦੀ ਅਸਫਲਤਾ ਨੂੰ ਚੁਣੌਤੀ ਦਿੱਤੀ ਹੈ । ਸਿਖਸ ਫਾਰ ਜਸਟਿਸ ਜੂਨ 2013 ਤੋਂ ਵੀਜ਼ੇ ਤੇ ਮੋਦੀ ਦੇ ਅਮਰੀਕਾ ਵਿਚ ਦਾਖਲੇ ਸਬੰਧੀ ਰਿਕਾਰਡ ਮੰਗ ਰਿਹਾ ਹੈ । ਪਟੀਸ਼ਨ ਦਾ ਜਵਾਬ ਦੇਣ ਲਈ ਵਿਦੇਸ਼ ਵਿਭਾਗ ਕੋਲ ਅਗਲੇ 60 ਦਿਨਾਂ ਦਾ ਸਮਾਂ ਹੈ ।


ਇਹ ਖਬਰ ਅੰਗਰੇਜ਼ੀ ਵਿਚ ਪੜ੍ਹਨ ਲਈ ਵੇਖੋ ~

Sikhs For Justice seeks info on visa to Narendra Modi for US visit


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਮਨੁੱਖੀ ਅਧਿਕਾਰਾਂ ਦੇ ਘਾਣ ਲਈ ਜ਼ਿਮੇਵਾਰ ਭਾਰਤੀ ਸਿਆਸਤਦਾਨਾਂ ਅਤੇ ਭਾਰਤ ਦੇ ਮੱਖ ਅਹੁਦਿਆਂ ‘ਤੇ ਬਰਾਜ਼ਮਾਨ ਵਿਅਕਤੀਆਂ ਖਿਲਾਫ ਸ਼ਿਕਾਇਤਾਂ ਦਰਜ਼ ਕਰਵਾ ਚੁੱਕਿਆਂ ਹੈ। ਜਿੰਨਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ  ਪ੍ਰਧਾਨ ਸੋਨੀਆ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਨਾਂਅ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: