Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ: ਪਟੌਦੀ ਵਿੱਚ ਕਤਲ ਕੀਤੇ 17 ਸਿੱਖਾਂ ਦੇ ਮਾਮਲੇ ਦੀ ਜਾਂਚ ਲਈ ਹੋਈ ਸੁਣਵਾਈ

ਸਿੱਖ ਕਤਲੇਆਮ: ਪਟੌਦੀ ਵਿੱਚ ਕਤਲ ਕੀਤੇ 17 ਸਿੱਖਾਂ ਦੇ ਮਾਮਲੇ ਦੀ ਜਾਂਚ ਲਈ ਹੋਈ ਸੁਣਵਾਈ

ਜਲੰਧਰ (18 ਸਤੰਬਰ, 2015): 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਸਮੁੱਚੇ ਭਾਰਤ ਵਿੱਚ ਸਿੱਖ ਕਤਲੇਆਮ ਦੀ ਚੱਲੀ ਹਨੇਰੀ ਦੌਰਾਨ ਹਰਿਆਣਾ ਦੇ ਪਟੌਦੀ ਵਿੱਚ ਕਤਲ ਕੀਤੇ 17 ਸਿੱਖਾਂ ਦੇ ਮਾਮਲੇ ‘ਚ 47 ਪਟੀਸ਼ਨਾਂ ਦੀ ਜਿਰਾਹ ਹਿਸਾਰ ‘ਚ ਜਸਟਿਸ ਟੀ. ਪੀ. ਗਰਗ ਕਮਿਸ਼ਨ ਦੀ ਅਦਾਲਤ ਵਿਚ ਮੁਕੰਮਲ ਹੋ ਗਈ ।

ਨਵੰਬਰ 1984  ਸਿੱਖ ਨਸਲਕੁਸ਼ੀ
ਨਵੰਬਰ 1984 ਸਿੱਖ ਨਸਲਕੁਸ਼ੀ

ਦੋ ਘੰਟੇ ਚੱਲੀ ਸੁਣਵਾਈ ਦੌਰਾਨ ਚਰਨ ਸਿੰਘ ਐਗਰੀਕਲਚਰ ਇੰਪਲੀਮੈਂਟ ਦੇ ਮਾਲਕ ਗੁਰਜੀਤ ਸਿੰਘ, ਹਰੀ ਸਿੰਘ ਐਾਡ ਸੰਨਜ਼ ਦੇ ਮਾਲਕ ਦਲਜੀਤ ਸਿੰਘ ਅਤੇ ਗੁਰੂ ਨਾਨਕ ਐਗਰੀਕਲਚਰ ਇੰਪਲੀਮੈਂਟ ਦੇ ਮਾਲਕ ਮਹਿੰਦਰ ਸਿੰਘ ਨੇ ਜੱਜ ਸਾਹਮਣੇ ਆਪਣੀ ਗਵਾਹੀ ਦਿੱਤੀ ।

ਕਮਿਸ਼ਨ ਨੇ ਸਾਰਿਆਂ ਨੂੰ ਧਿਆਨ ਨਾਲ ਸੁਣਨ ਉਪਰੰਤ ਬਹਿਸ ਲਈ ਸਰਕਾਰੀ ਧਿਰ ਨੂੰ 16 ਅਕਤੂਬਰ ਦੀ ਤਰੀਕ ਨਿਸ਼ਚਿਤ ਕੀਤੀ ।

ਇਸ ਮੌਕੇ ਪੀੜਤਾਂ ਨੂੰ ਨਾਲ ਲੈ ਕੇ ਪੁਹੰਚੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ 30 ਸਤੰਬਰ ਨੂੰ ਖਤਮ ਹੋ ਰਹੀ ਕਮਿਸ਼ਨ ਦੀ ਮਿਆਦ 6 ਮਹੀਨੇ ਹੋਰ ਵਧਾਉਣ ਦੀ ਮੰਗ ਕਰਦੇ ਹੋਏ ਉਨ੍ਹਾਂ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਮਿਸ਼ਨ ਨੂੰ ਕੇਸਾਂ ਦੇ ਜਲਦ ਨਿਪਟਾਰੇ ਲਈ ਵੀ ਆਦੇਸ਼ ਜਾਰੀ ਕਰੇ ।

ਇਸ ਮੌਕੇ ਇਕਬਾਲ ਸਿੰਘ ਰਾਠੌਰ, ਲਖਵੀਰ ਸਿੰਘ ਰੰਡਿਆਲਾ, ਸੰਜੀਵ ਸਿੰਘ ਹਿਸਾਰ, ਗਿਆਨ ਸਿੰਘ ਖਾਲਸਾ ਤੇ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: