Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਵਲੋਂ ਨਿਸ਼ਾਨਦੇਹੀ ਲਈ ਸਰਕਾਰੀ ਫੀਸ ‘ਚ ਕੀਤੇ ਵਾਧੇ ਦਾ ਆਮ ਆਦਮੀ ਪਾਰਟੀ ਵਲੋਂ ਵਿਰੋਧ

ਪੰਜਾਬ ਸਰਕਾਰ ਵਲੋਂ ਨਿਸ਼ਾਨਦੇਹੀ ਲਈ ਸਰਕਾਰੀ ਫੀਸ ‘ਚ ਕੀਤੇ ਵਾਧੇ ਦਾ ਆਮ ਆਦਮੀ ਪਾਰਟੀ ਵਲੋਂ ਵਿਰੋਧ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਤੋਂ ਨਿਸਾਨਦੇਹੀ ਲਈ ਸਰਕਾਰੀ ਫੀਸ ਵਿੱਚ ਕੀਤੇ ਭਾਰੀ ਵਾਧੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਇਸਨੂੰ ਕਿਸਾਨ ਵਰਗ ਉਪਰ ਜ਼ਬਰਦਸਤੀ ਥੋਪਿਆ ਜਜ਼ੀਆ ਕਰਾਰ ਦਿੱਤਾ ਹੈ।

‘ਆਪ’ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਮੀਤ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਨਾਜ਼ਰ ਸਿੰਘ ਮਾਨਸ਼ਾਹੀਆ, ਪ੍ਰਿੰਸੀਪਲ ਬੁੱਧ ਰਾਮ, ਜੈ ਕਿਸ਼ਨ ਸਿੰਘ ਰੋੜੀ, ਪਿਰਮਲ ਸਿੰਘ, ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਿਸਾਨ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਪੁੱਛਿਆ ਕਿ ਪਹਿਲਾਂ ਹੀ ਕਰਜ਼ ਅਤੇ ਲਾਗਤ ਦੇ ਮੁਕਾਬਲੇ ਵੱਧ ਖਰਚਿਆਂ ਕਾਰਨ ਟੁੱਟ ਚੁੱਕੇ ਕਿਸਾਨਾਂ ਉਪਰ ਕਰੋੜਾਂ ਰੁਪਏ ਦਾ ਵਾਧੂ ਭਾਰ ਪਾ ਕੇ ਕਾਂਗਰਸ ਸਰਕਾਰ ਕੀ ਸੰਦੇਸ਼ ਦੇਣਾ ਚਾਹੁੰਦੀ ਹੈ?

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

‘ਆਪ’ ਆਗੂਆਂ ਨੇ ਕਿਹਾ ਕਿ ਤਾਜਾ ਮੀਡੀਆ ਰਿਪੋਰਟਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਚੋਣਾਂ ਤੋਂ ਪਹਿਲਾਂ ਸਮੁੱਚੇ ਕਿਸਾਨੀ ਕਰਜ਼ਿਆਂ ਨੂੰ ਮਾਫ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮਾਫ ਕਰਨ ਤੋਂ ਵੀ ਮੁੱਕਰ ਚੁੱਕੀ ਹੈ। ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕਦਮ-ਕਦਮ ‘ਤੇ ਧੋਖਾ ਕਰਨ ਵਾਲੀ ਕੈਪਟਨ ਸਰਕਾਰ ਕਿਸਾਨਾਂ ਨੂੰ ਬਿਲਕੁਲ ਨਿਚੋੜਨ ‘ਤੇ ਉਤਰ ਆਈ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਵਲੋਂ ਜਾਰੀ ਜਜ਼ੀਆ ਫੁਰਮਾਨ ਅਨੁਸਾਰ 5 ਏਕੜ ਤੋਂ ਘੱਟ ਮਾਲਕੀ ਵਾਲੇ ਮਾਲਕਾਂ ਕੋਲੋਂ ਪ੍ਰਤੀ ਏਕੜ 500 ਰੁਪਏ ਫੀਸ ਵਸੂਲੀ ਜਾਵੇਗੀ, ਜਦਕਿ ਛੋਟੇ ਕਿਸਾਨਾਂ ਕੋਲ ਅੱਜ 100 ਰੁਪਏ ਦਾ ਵਾਧੂ ਵਿੱਤੀ ਭਾਰ ਝੱਲਣ ਦੀ ਗੁੰਜਾਇਸ਼ ‘ਚ ਨਹੀਂ ਹਨ। ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਗਰੀਬੀ ਅਤੇ ਭਾਰੀ ਕਰਜ਼ਿਆਂ ਥੱਲ੍ਹੇ ਪਿਸ ਰਹੇ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ। ਨਿਸ਼ਾਨਦੇਹੀ ਲਈ ਤਾਜ਼ਾ ਜਜ਼ੀਆ ਵਸੂਲੀ ਫਰਮਾਨ ਇਸ ਗੱਲ ਦੀ ਗਵਾਹੀ ਭਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: