Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਵਲੋਂ ਇਕ ਲੱਖ ਕਾਰਜਕਰਤਾਵਾਂ ਦਾ ‘ਲੋਕਰਾਜ ਸ਼ਕਤੀ ਦਲ’ ਸਥਾਪਿਤ ਕਰਕੇ ਗ੍ਰਿਫਤਾਰੀਆਂ ਦੇਣ ਦਾ ਐਲਾਨ

ਸੁਖਬੀਰ ਬਾਦਲ ਵਲੋਂ ਇਕ ਲੱਖ ਕਾਰਜਕਰਤਾਵਾਂ ਦਾ ‘ਲੋਕਰਾਜ ਸ਼ਕਤੀ ਦਲ’ ਸਥਾਪਿਤ ਕਰਕੇ ਗ੍ਰਿਫਤਾਰੀਆਂ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬਾਦਲ ਦਲ ਦੇ ਸੀਨੀਅਰ ਆਗੂਆਂ ਖਿਲਾਫ ਦਰਜ ਪਰਚਿਆਂ ਨੂੰ ਲੈ ਕੇ ਕੱਲ੍ਹ (10 ਦਸੰਬਰ) ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੋਰ ਕਮੇਟੀ ਦੀ ਬੈਠਕ ‘ਚ ਐਲਾਨ ਕੀਤਾ ਕਿ ਦਲ ਵਲੋਂ ਪੰਜਾਬ ਦੇ ਪਿੰਡਾਂ ‘ਚ ਸਵਾ ਲੱਖ ਕਾਰਜਕਰਤਾਵਾਂ ਦੀ ਫ਼ੌਜ ਖੜ੍ਹੀ ਕੀਤੀ ਜਾਵੇਗੀ ਜੋ ਕਿ ਬਾਦਲ ਦਲ ਦੀਆਂ ਨੀਤੀਆਂ ਲਈ ਸੰਘਰਸ਼ ਕਰੇਗੀ। ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ‘ਚ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਮਗਰੋਂ ਮੀਡੀਆ ਨੂੰ ਸੰਬੋਧਤ ਹੁੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਜੇ ਉਸ ‘ਚ ਹਿੰਮਤ ਹੈ ਤਾਂ ਸਾਨੂੰ ਕਿਧਰੇ ਵੀ ਅਤੇ ਕਿਸੇ ਵੇਲੇ ਵੀ ਗ੍ਰਿਫਤਾਰ ਕਰ ਕੇ ਦਿਖਾਵੇ, ਅਸੀਂ ਇਕ ਲੱਖ ਗ੍ਰਿਫਤਾਰੀਆਂ ਦੇਵਾਂਗੇ।

ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ

ਬੈਠਕ ‘ਚ ਬਾਦਲ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਾਡੇ ਆਗੂਆਂ ਅਤੇ ਕਾਰਜਕਰਤਾਵਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਅਤੇ ਜੋ ਧੱਕੇਸ਼ਾਹੀਆਂ ਕੀਤੀਆਂ ਗਈਆਂ ਅਸੀਂ ਉਸ ਖਿਲਾਫ ਪੁਖ਼ਤਾ ਸਬੂਤਾਂ ਸਮੇਤ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਾਂਗੇ ਤੇ ਅਦਾਲਤ ਤੋਂ ਮੰਗ ਕਰਾਂਗੇ ਕਿ ਸਮੁੱਚੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਬਾਦਲ ਦਲ ਦੇ ਆਗੂਆਂ ਨੇ ਕਿਹਾ ਜਿਹੜੇ ਪੁਲਿਸ ਅਧਿਕਾਰੀ ਬਾਦਲ ਦਲ ਦੇ ਕਾਰਜਕਰਤਾਵਾਂ ਖਿਲਾਫ ਧੱਕੇਸ਼ਾਹੀਆਂ ਕਰ ਰਹੇ ਹਨ ਉਨ੍ਹਾਂ ਅਧਿਕਾਰੀਆਂ ਦਾ ਰਿਕਾਰਡ ਰੱਖਿਆ ਜਾਵੇ।

ਬੈਠਕ ‘ਚ ਅਜਿਹੀਆਂ ਅਮਰਿੰਦਰ ਸਿੰਘ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਜਾਣ ਦਾ ਫ਼ੈਸਲਾ ਕੀਤਾ ਗਿਆ। ਕੋਰ ਕਮੇਟੀ ਆਗੂਆਂ ਦੀ ਮੌਜੂਦਗੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ‘ਚ ਬਾਦਲ-ਭਾਜਪਾ ਦੀ ਸਰਕਾਰ ਬਣੇਗੀ ਤਾਂ ਸਾਡੀ ਸਰਕਾਰ ਵਲੋਂ ਬਾਦਲ ਦਲ ਦੇ ਆਗੂਆਂ ਤੇ ਕਾਰਜਕਰਤਾਵਾਂ ਖਿਲਾਫ ਦਰਜ ਕੇਸਾਂ ਦੀ ਇਕ ਸੇਵਾ-ਅਧੀਨ ਜੱਜ ਤੋਂ ਜਾਂਚ ਕਰਵਾਈ ਜਾਵੇਗੀ ਅਤੇ 6 ਮਹੀਨਿਆਂ ‘ਚ ਜਾਂਚ ਰਿਪੋਰਟ ਲੈ ਕੇ ਜ਼ਿੰਮੇਵਾਰਾਂ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਹਰ ਪਿੰਡ ‘ਚ ਘੱਟੋ-ਘੱਟ 10 ਨਿਸ਼ਕਾਮ ਸੇਵਕ ਤਿਆਰ ਕਰਕੇ ਸਮੁੱਚੇ ਪੰਜਾਬ ‘ਚ 1 ਲੱਖ 20 ਹਜ਼ਾਰ ਕਾਰਜਕਰਤਾਵਾਂ ਦਾ ‘ਲੋਕਰਾਜ ਸ਼ਕਤੀ ਦਲ’ (ਫੋਰਸ ਫ਼ਾਰ ਡੈਮੋਕਰੇਸੀ) ਸਥਾਪਿਤ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: