Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸੂਬੇ ਦੀ ਭਲਾਈ ਲਈ” ਇਕ ਵਾਰ ਫੇਰ ਸੂਬੇ ਦੀ ਕਮਾਨ ਸੰਭਾਲ ਸਕਦਾ ਹਾਂ: ਅਮਰਿੰਦਰ ਸਿੰਘ

“ਸੂਬੇ ਦੀ ਭਲਾਈ ਲਈ” ਇਕ ਵਾਰ ਫੇਰ ਸੂਬੇ ਦੀ ਕਮਾਨ ਸੰਭਾਲ ਸਕਦਾ ਹਾਂ: ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਪਹਿਲੇ ਦਿੱਤੇ ਬਿਆਨ ਤੋਂ ਉਲਟ “ਸੂਬੇ ਦੀ ਭਲਾਈ ਲਈ” ਲੰਬੀ ਸਿਆਸੀ ਪਾਰੀ ਖੇਡਣ ਦੀ ਇੱਛਾ ਜ਼ਾਹਿਰ ਕੀਤੀ ਹੈ। ਮੀਡੀਆ ਨਾਲ ਵੀਰਵਾਰ (16 ਨਵੰਬਰ, 2017) ਨੂੰ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸੂਬੇ ਨੂੰ “ਲੀਹਾਂ ’ਤੇ ਲਿਆਉਣ ਦੀ ਲੋੜ ਪਈ” ਤਾਂ ਉਹ ਇਕ ਵਾਰ ਫਿਰ ਸੂਬੇ ਦੀ ਕਮਾਨ ਸੰਭਾਲਣ ਲਈ ਤਿਆਰ ਰਹਿਣਗੇ। “ਮੇਰਾ ਕਾਰਜਕਾਲ ਜਦੋਂ ਮੁਕੇਗਾ ਤਾਂ ਮੈਂ 80ਵਿਆਂ ਦਾ ਢੁੱਕ ਜਾਵਾਂਗਾ। ਮੈਂ ਸੋਚਿਆ ਸੀ ਕਿ ਬਹੁਤ ਹੋ ਗਿਆ ਪਰ ਸੂਬੇ ਦੇ ਹਾਲਾਤ ਨੂੰ ਦੇਖਦਿਆਂ ਮੈਂ ਫ਼ੈਸਲਾ ਬਦਲ ਸਕਦਾ ਹਾਂ।”

ਅਮਰਿੰਦਰ ਸਿੰਘ (ਫਾਈਲ ਫੋਟੋ)
ਅਮਰਿੰਦਰ ਸਿੰਘ (ਫਾਈਲ ਫੋਟੋ)

ਚੋਣਾਂ ਦੌਰਾਨ ਸੂਬੇ ਦੇ ਮਾੜੇ ਹਾਲਾਤ ਦਾ ਉਨ੍ਹਾਂ ਨੂੰ ਪਤਾ ਨਹੀਂ ਸੀ। ‘ਅਸੀਂ ਲੋਕਾਂ ਨੂੰ ਆਖ ਰਹੇ ਸੀ ਕਿ ਸੂਬੇ ਸਿਰ 1.30 ਲੱਖ ਕਰੋੜ ਦਾ ਕਰਜ਼ਾ ਹੈ ਪਰ ਇਹ 2.08 ਲੱਖ ਕਰੋੜ ਦਾ ਨਿਕਲਿਆ। ਵਿੱਤੀ ਘਾਟਾ 34 ਹਜ਼ਾਰ ਕਰੋੜ ਅਤੇ ਮਾਲੀਆ ਘਾਟਾ 13 ਹਜ਼ਾਰ ਕਰੋੜ ਰੁਪਏ ਦਾ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਨੂੰ ਇਸ ਜ਼ਿੱਲਤ ’ਚੋਂ ਕੱਢਣ ਲਈ ਵਚਨਬੱਧ ਹਨ ਅਤੇ ਪਿਛਲੇ ਦਾਅਵੇ ਤੋਂ ਮੁਕਰਣ ਸਬੰਧੀ ਆਲੋਚਨਾ ਦਾ ਸਾਹਮਣਾ ਕਰਨ ਨੂੰ ਵੀ ਤਿਆਰ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਬਦਹਾਲੀ ਦੇ ਰਾਹ ’ਤੇ ਛੱਡ ਕੇ ਨਹੀਂ ਜਾਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: