Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਵਲੋਂ ਵੱਡੇ ਸ਼ਹਿਰਾਂ ‘ਚ ਪੈਦਲ ਪੈਟਰੋਲਿੰਗ ਸ਼ੁਰੂ ਕਰਨ ਦਾ ਐਲਾਨ

ਪੰਜਾਬ ਪੁਲਿਸ ਵਲੋਂ ਵੱਡੇ ਸ਼ਹਿਰਾਂ ‘ਚ ਪੈਦਲ ਪੈਟਰੋਲਿੰਗ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ‘ਬੀਟ ਫੁੱਟ ਪੈਟਰੋਲਿੰਗ ਪ੍ਰਣਾਲੀ’ ਸ਼ੁਰੂ ਕੀਤੀ ਹੈ। ਜਿਸਦੇ ਤਹਿਤ ਅੰਮ੍ਰਿਤਸਰ, ਜਲੰਧਰ, ਮੋਹਾਲੀ ਆਦਿ ਸ਼ਹਿਰਾਂ ‘ਚ ਪੈਦਲ ਗਸ਼ਤ ਕੀਤੀ ਗਈ।

ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਬੀਟ ਫੁੱਟ ਪੈਟਰੋਲਿੰਗ ਸ਼ੁਰੂ ਕੀਤੇ ਜਾਣ ਦਾ ਦ੍ਰਿਸ਼
ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਬੀਟ ਫੁੱਟ ਪੈਟਰੋਲਿੰਗ ਸ਼ੁਰੂ ਕੀਤੇ ਜਾਣ ਦਾ ਦ੍ਰਿਸ਼

ਇਸ ਨਵੀਂ ਪ੍ਰਣਾਲੀ ਦਾ ਉਦਘਾਟਨ ਬਾਰਡਰ ਰੇਂਜ ਦੇ ਆਈਜੀ ਅਤੇ ਕਾਰਜਕਾਰੀ ਪੁਲਿਸ ਕਮਿਸ਼ਨਰ ਸੁਰਿੰਦਰਪਾਲ ਸਿੰਘ ਪਰਮਾਰ ਨੇ ਬੀਤੇ ਕੱਲ੍ਹ 16 ਅਕਤੂਬਰ, 2017 (ਸੋਮਵਾਰ ਨੂੰ) ਕੀਤਾ। ਦਰਬਾਰ ਸਾਹਿਬ ਨੇੜੇ ਇਲਾਕੇ ਵਿਚ ਇਸ ਪ੍ਰਣਾਲੀ ਦੀ ਸ਼ੁਰੂਆਤ ਵੇਲੇ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੀਟ ਫੁੱਟ ਪੈਟਰੋਲਿੰਗ ਪ੍ਰਣਾਲੀ ਤਹਿਤ ਸ਼ਹਿਰ ਨੂੰ ਦੋ ਜ਼ੋਨਾਂ ਵਿਚ ਵੰਡਿਆ ਗਿਆ ਹੈ, ਜਿਥੇ ਮੁਢਲੇ ਤੌਰ ‘ਤੇ ਪੰਜ ਬੀਟਾਂ ਬਣਾਈਆਂ ਗਈਆਂ ਹਨ। ਇਨ੍ਹਾਂ ਵਿਚ ਲਗਭਗ 30 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚ ਦਸ ਔਰਤ ਮੁਲਾਜ਼ਮ ਵੀ ਸ਼ਾਮਲ ਹਨ।

ਪੁਲਿਸ ਦੇ ਡਿਪਟੀ ਕਮਿਸ਼ਨਰ ਅਮਰੀਕ ਸਿੰਘ ਪਵਾਰ ਨੇ ਦਾਅਵਾ ਕੀਤਾ ਕਿ ਇਸ ਨਵੀਂ ਪ੍ਰਣਾਲੀ ਦੇ ਲਾਗੂ ਹੋਣ ਨਾਲ ਸ਼ਹਿਰਾਂ ਵਿਚ ਅਪਰਾਧ ਦਰ ‘ਚ ਕਮੀ ਆਏਗੀ।

ਰੋਪੜ ਰੇਂਜ ਦੇ ਡੀ.ਆਈ.ਜੀ. ਬਾਬੂ ਲਾਲ ਮੀਣਾ 'ਬੀਟ ਫੁੱਟ ਪੈਟਰੋਲਿੰਗ' ਦੀ ਸ਼ੁਰੂਆਤ ਕਰਦੇ ਹੋਏ
ਰੋਪੜ ਰੇਂਜ ਦੇ ਡੀ.ਆਈ.ਜੀ. ਬਾਬੂ ਲਾਲ ਮੀਣਾ ‘ਬੀਟ ਫੁੱਟ ਪੈਟਰੋਲਿੰਗ’ ਦੀ ਸ਼ੁਰੂਆਤ ਕਰਦੇ ਹੋਏ

ਇਸੇ ਦੌਰਾਨ ਜਲੰਧਰ ਸ਼ਹਿਰ ਵਿਚ ਵੀ ਕਮਿਸ਼ਨਰੇਟ ਪੁਲਿਸ ਨੇ ਸਿਟੀ ਪੈਟਰੋਲਿੰਗ ਸ਼ੁਰੂ ਕੀਤੀ ਹੈ। ਇਸ ਦੀ ਸ਼ੁਰੂਆਤ ਮਾਡਲ ਟਾਊਨ ਤੋਂ ਕਰਦਿਆਂ ਪੁਲਿਸ ਕਮਿਸ਼ਨਰ ਪੀ.ਕੇ. ਸਿਨਹਾ ਨੇ ਦਾਅਵਾ ਕੀਤਾ ਕਿ ਇਸ ਨਾਲ ਅਪਰਾਧ ਰੋਕਣ ‘ਚ ਕਾਮਯਾਬੀ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਰਦ ਅਤੇ ਔਰਤ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 12 ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਇਹ ਟੀਮਾਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ, ਬਜ਼ਾਰਾਂ ਆਦਿ ਵਿੱਚ ਤੁਰ ਕੇ ਗਸ਼ਤ ਕਰਨਗੀਆਂ। ਉਨਾਂ ਦੱਸਿਆ ਕਿ ਸੰਕਟ ਦੀ ਸਥਿਤੀਆਂ ਨਾਲ ਤੁਰੰਤ ਨਿਪਟਣ ਲਈ ਇਨ੍ਹਾਂ ਟੀਮਾਂ ਨੂੰ ਆਧੁਨਿਕ ਸੰਚਾਰ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਏ ਗਏ ਹਨ। ਪੁਲਿਸ ਕਮਿਸ਼ਨਰ ਨੇ ਮੀਡੀਆ ਨੂੰ ਦੱਸਿਆ ਕਿ ‘ਸਿਟੀ ਪੈਟਰੋਲਿੰਗ ਅਤੇ ਬੀਟ ਪੈਟਰੋਲਿੰਗ’ ਪੁਰਾਣੀ ਪੁਲਿਸ ਵਿਵਸਥਾ ਦਾ ਅਹਿਮ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸ਼ਹਿਰੀ ਖੇਤਰਾਂ ਵਿੱਚ ਪੁਲਿਸ ਦੀ ਨਿਗਰਾਨੀ ਵਿੱਚ ਵੱਡਾ ਵਾਧਾ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡੀ ਸੁਡਰਵਿਜ਼ੀ, ਸਹਾਇਕ ਕਮਿਸ਼ਨਰ ਪੁਲਿਸ ਦੀਪਿਕਾ ਸਿੰਘ, ਹਰਵਿੰਦਰ ਸਿੰਘ, ਸਮੀਰ ਵਰਮਾ, ਪਰਮਿੰਦਰ ਸਿੰਘ, ਕੈਲਾਸ਼ ਚੰਦਰ ਹਾਜ਼ਰ ਸੀ।

ਮੋਹਾਲੀ ਵਿਖੇ ਪੀਸੀਏ ਸਟੇਡੀਅਮ ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਬਾਬੂ ਲਾਲ ਮੀਨਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੋਹਾਲੀ ਸ਼ਹਿਰ ਲਈ 5 ਟੀਮਾਂ ਬਣਾਈਆਂ ਗਈਆਂ ਹਨ। ਹਰੇਕ ਥਾਣੇ ’ਚੋਂ 1-1 ਟੀਮ ਬਣਾਈ ਗਈ ਹੈ। ਇੱਕ ਟੀਮ ਵਿੱਚ 5 ਪੁਲਿਸ ਕਰਮਚਾਰੀ ਸ਼ਾਮਲ ਕੀਤੇ ਗਏ ਹਨ ਅਤੇ ਟੀਮ ਦਾ ਇੰਚਾਰਜ ਏ.ਐਸ.ਆਈ ਰੈਂਕ ਦਾ ਅਫ਼ਸਰ ਹੋਵੇਗਾ। ਡੀਆਈਜੀ ਮੀਣਾ ਨੇ ਦੱਸਿਆ ਕਿ ਮੋਹਾਲੀ ਵਿੱਚ ਟੀਮਾਂ ਬਜ਼ਾਰਾਂ ਵਿੱਚ ਸਵੇਰੇ 9 ਤੋਂ 11 ਵਜੇ ਤੱਕ ਅਤੇ ਸ਼ਾਮ ਨੂੰ 6 ਤੋਂ 8 ਵਜੇ ਤੱਕ ਰੋਜ਼ਾਨਾ ਪੈਦਲ ਪੈਟਰੋਲਿੰਗ ਕਰਨਗੀਆਂ।

ਇਸ ਮੌਕੇ ਐਸਪੀ (ਸਿਟੀ) ਜਗਜੀਤ ਸਿੰਘ, ਡੀਐਸਪੀ (ਸਿਟੀ-1) ਆਲਮ ਵਿਜੇ ਸਿੰਘ, ਡੀਐਸਪੀ (ਸਿਟੀ-2) ਰਮਨਦੀਪ ਸਿੰਘ ਅਤੇ ਡੀਐਸਪੀ ਅਮਰੋਜ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: