Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਸਤਾਰ ਬੇਅਦਬੀ: ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਭਰੋਸੇ ਤੋਂ ਬਾਅਦ ਸਿੱਖਾਂ ਵਲੋਂ ਧਰਨਾ ਚੁੱਕਿਆ ਗਿਆ

ਦਸਤਾਰ ਬੇਅਦਬੀ: ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਭਰੋਸੇ ਤੋਂ ਬਾਅਦ ਸਿੱਖਾਂ ਵਲੋਂ ਧਰਨਾ ਚੁੱਕਿਆ ਗਿਆ

ਮੁਕੇਰੀਆਂ: ਪਿੰਡ ਭਡਿਆਰਾਂ ‘ਚ ਸਿੱਖ ਬੱਚੇ ਦੀ ਦਸਤਾਰ ਬੇਅਦਬੀ ਮਾਮਲੇ ’ਚ ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕਰਨ ਖ਼ਿਲਾਫ਼ ਪੀੜਤ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਦੀ ਅਗਵਾਈ ’ਚ ਕਰੀਬ ਢਾਈ ਘੰਟੇ ਮੁਕੇਰੀਆਂ ਤਲਵਾੜਾ ਮਾਰਗ ’ਤੇ ਅੱਡਾ ਝੀਰ ਦਾ ਖੂਹ ਵਿਖੇ ਜਾਮ ਲਾਈ ਰੱਖਿਆ। ਇਹ ਜਾਮ ਡੀਐਸਪੀ ਮੁਕੇਰੀਆਂ ਵੱਲੋਂ ਦੋਸ਼ੀਆਂ ਦੀ ਤਿੰਨ ਦਿਨਾਂ ’ਚ ਗ੍ਰਿਫ਼ਤਾਰੀ ਕਰਨ ਦੇ ਭਰੋਸੇ ਉਪਰੰਤ ਖੋਲ੍ਹਿਆ ਗਿਆ।

ਡੀਐਸਪੀ ਨੇ ਇਸ ਮਾਮਲੇ ਵਿੱਚ ਇੱਕ ਔਰਤ ਏ.ਐਸ.ਆਈ ਸਮੇਤ ਦੋਸ਼ੀ ਮੰਨੇ ਜਾਂਦੇ ਅਧਿਕਾਰੀਆਂ ਖ਼ਿਲਾਫ਼ ਐਸਐਸਪੀ ਹੁਸ਼ਿਆਰਪੁਰ ਨੂੰ ਵੀ ਕਾਰਵਾਈ ਦਾ ਭਰੋਸਾ ਦੁਆਇਆ। ਸਿੱਖ ਜਥੇਬੰਦੀਆਂ ਨੇ 3 ਦਿਨਾਂ ’ਚ ਗ੍ਰਿਫ਼ਤਾਰੀ ਨਾ ਹੋਣ ’ਤੇ ਅਗਲੇ ਦਿਨ ਮੁਕੇਰੀਆਂ ’ਚ ਕੌਮੀ ਮਾਰਗ ਜਾਮ ਕਰਨ ਦੀ ਚੇਤਾਵਨੀ ਦਿੰਦਿਆਂ ਧਰਨਾ ਚੁੱਕ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ, ਹਰਜਿੰਦਰ ਸਿੰਘ ਪੰਡੋਰੀ ਅਟਵਾਲ, ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਆਗੂ ਦਵਿੰਦਰ ਸਿੰਘ ਖਾਲਸਾ ਤੇ ਸਿੱਖ ਯੂਥ ਆਫ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਵੀ ਉਥੇ ਮੌਜੂਦ ਸਨ।

ਧਰਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਡੀਐਸਪੀ ਰਵਿੰਦਰ ਸਿੰਘ
ਧਰਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਡੀਐਸਪੀ ਰਵਿੰਦਰ ਸਿੰਘ

ਇਸ ਮੌਕੇ ਸਿੱਖ ਆਗੂਆਂ ਨੇ ਕਿਹਾ ਕਿ ਤਲਵਾੜਾ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀਆਂ ਜ਼ਮਾਨਤਾਂ ਕਰਾਉਣ ਵਿੱਚ ਰੁੱਝੀ ਹੋਈ ਹੈ। ਪੁਲਿਸ ਨੇ ਮੁੱਖ ਮੁਲਜ਼ਮ ਦੀ ਜ਼ਮਾਨਤ ਦਾ ਵਿਰੋਧ ਕਰਨ ਦੀ ਥਾਂ ਉਸ ਦੀ ਜ਼ਮਾਨਤ ਪੱਖੀ ਪੱਖ ਅਦਾਲਤ ਕੋਲ ਪੇਸ਼ ਕਰਕੇ ਉਸ ਦੀ ਜ਼ਮਾਨਤ ਕਰਵਾ ਲਈ, ਜਦੋਂਕਿ ਰਹਿੰਦੇ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ 15 ਦਿਨ ਬਾਅਦ ਵੀ ਨਹੀਂ ਕੀਤੀ ਗਈ।

ਮੁਲਜ਼ਮਾਂ ਨੂੰ ਰਾਹਤ ਦੁਆਉਣ ਲਈ ਥਾਣੇ ਦੀ ਔਰਤ ਏ.ਐਸ.ਆਈ. ਵੰਦਨਾ ਠਾਕੁਰ ਵੱਲੋਂ ਪੀੜਤ ਬੱਚੇ ਦੇ ਚਾਰ ਵਾਰ ਬਿਆਨ ਦਰਜ ਕਰਕੇ ਗਲਤ ਬਿਆਨਾਂ ’ਤੇ ਦਸਤਖਤ ਕਰਵਾਏ ਗਏ। ਕੇਸ ਦੇ ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਅਦਾਲਤ ’ਚ ਮੁੱਖ ਦੋਸ਼ੀ ਦੀ ਜ਼ਮਾਨਤ ਮੌਕੇ ਕੋਈ ਵਿਰੋਧ ਨਹੀਂ ਕੀਤਾ। ਇੱਥੋਂ ਤੱਕ ਕਿ ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੀ ਮੈਂਬਰ ਭਾਰਤੀ ਕੈਨੇਡੀ ਦੀਆਂ ਹਦਾਇਤਾਂ ਨੂੰ ਵੀ ਟਿੱਚ ਜਾਣਿਆ। ਉਨ੍ਹਾਂ ਇਸ ਸਾਰੇ ਮਾਮਲੇ ਵਿੱਚ ਐਸਐਚਓ ਤਲਵਾੜਾ ਸੁਰਿੰਦਰ ਕੁਮਾਰ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: