Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਟਗਿਣਤੀਆਂ ਦੇ ਹੋ ਰਹੇ ਘਾਣ ਤੋਂ ਬਾਅਦ ਕਿਸ ਮੂੰਹ ਨਾਲ ਅਜ਼ਾਦੀ ਦਿਹਾੜਾ ਮਨਾਇਆ ਜਾਵੇ: ਮਾਨ ਦਲ

ਘੱਟਗਿਣਤੀਆਂ ਦੇ ਹੋ ਰਹੇ ਘਾਣ ਤੋਂ ਬਾਅਦ ਕਿਸ ਮੂੰਹ ਨਾਲ ਅਜ਼ਾਦੀ ਦਿਹਾੜਾ ਮਨਾਇਆ ਜਾਵੇ: ਮਾਨ ਦਲ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਰਤ ਦੇ ਅਜ਼ਾਦੀ ਦਿਹਾੜੇ ਦੇ ਵਿਰੋਧ ਵਿੱਚ ਅੱਜ (14 ਅਗਸਤ) ਅੰਮ੍ਰਿਤਸਰ ਵਿਖੇ ਰੋਸ ਮੁਜਾਹਰਾ ਕੀਤਾ ਗਿਆ। ਦਲ ਦੇ ਜਨਰਲ ਸਕੱਤਰ ਅਮਰੀਕ ਸਿੰਘ ਬਲੋਵਾਲ ਅਤੇ ਮਾਝਾ–ਦੋਆਬਾ ਜ਼ੋਨ ਦੇ ਦਫਤਰ ਇੰਚਾਰਜ ਨਵਦੀਪ ਸਿੰਘ, ਪਾਰਟੀ ਦੀ ਤਰਨਤਾਰਨ ਇਕਾਈ ਦੇ ਸ਼ਹਿਰੀ ਪ੍ਰਧਾਨ ਡਾ. ਗੁਰਜਿੰਦਰ ਸਿੰਘ ਦੀ ਅਗਵਾਈ ਵਿੱਚ ਪਾਰਟੀ ਕਾਰਜਕਰਤਾ ਭਾਰਤੀ ਉਪ ਮਹਾਂਦੀਪ ‘ਚ ਅੰਦਰ ਘੱਟ ਗਿਣਤੀਆਂ ਦੀ ਅਜ਼ਾਦੀ ਨੁੰ ਦਬਾਉਣ ਵਾਲੀਆਂ ਕਾਰਵਾਈਆਂ ਖਿਲਾਫ ਰੋਸ ਪ੍ਰਗਟਾਉਂਦੀਆਂ ਤਸਵੀਰਾਂ, ਬੈਨਰ ਤੇ ਪਲੇਅ ਕਾਰਡ ਹੱਥਾਂ ਵਿੱਚ ਲੈਕੇ ਸਥਾਨਕ ਹਾਲ ਗੇਟ ਦੇ ਬਾਹਰ ਇਕੱਤਰ ਹੋਏ ਅਤੇ ਤਕਰੀਬਨ ਇੱਕ ਘੰਟਾ ਆਪਣੇ ਰੋਸ ਦਾ ਇਜ਼ਹਾਰ ਕੀਤਾ।

ਘੱਟਗਿਣਤੀਆਂ ਦੇ ਹੋ ਰਹੇ ਘਾਣ ਤੋਂ ਬਾਅਦ ਕਿਸ ਮੂੰਹ ਨਾਲ ਅਜ਼ਾਦੀ ਦਿਹਾੜਾ ਮਨਾਇਆ ਜਾਵੇ: ਸ਼੍ਰੋਮਣੀ ਅਕਾਲੀ ਦਲ (ਮਾਨ)
ਘੱਟਗਿਣਤੀਆਂ ਦੇ ਹੋ ਰਹੇ ਘਾਣ ਤੋਂ ਬਾਅਦ ਕਿਸ ਮੂੰਹ ਨਾਲ ਅਜ਼ਾਦੀ ਦਿਹਾੜਾ ਮਨਾਇਆ ਜਾਵੇ: ਸ਼੍ਰੋਮਣੀ ਅਕਾਲੀ ਦਲ (ਮਾਨ)

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਅਤੇ ਮਾਝਾ ਦੁਆਬਾ ਖੇਤਰ ਦੇ ਇੰਚਾਰਜ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਕਿਸ ਮੂੰਹ ਨਾਲ ਭਾਰਤ ਆਪਣੇ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾ ਰਿਹਾ ਹੈ ਜਦਕੇ ਇੱਥੋਂ ਦਾ ਸਾਰਾ ਨਿਜ਼ਾਮ ਹਿੰਦੂਤਵੀ ਕੱਟੜਵਾਦੀ ਤਾਕਤਾਂ ਦੇ ਹੱਥ ਪੂਰੀ ਤਰ੍ਹਾਂ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਕੌਮ 15 ਅਗਸਤ 1947 ਨੂੰ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੰਦੀ ਹੈ ਕਿਉਂਕਿ ਇਸ ਦਿਨ ਬ੍ਰਹਾਮਣਵਾਦੀ ਤਾਕਤਾਂ ਹੱਥੋਂ ਘੱਟ ਗਿਣਤੀ ਕੌਮਾਂ ਉੱਤੇ ਜ਼ੁਲਮ ਕਰਨ ਦਾ ਮੁੱਢ ਬੰਨ੍ਹਿਆ ਗਿਆ ਸੀ। ਨਵਦੀਪ ਸਿੰਘ ਨੇ ਕਿਹਾ ਕੇ ਹੁਣ ਇਸ ਅਖੌਤੀ ਆਜ਼ਾਦੀ ਵਿੱਚ ਘੱਟ ਗਿਣਤੀਆਂ ਦੇ ਸਾਹ ਬੰਦ ਹੋਣ ਕਿਨਾਰੇ ਆ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: