ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੇਵਾਦਾਰ ਮੁਲਾਜ਼ਮਾਂ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੁਨੇਹਾ ਤੱਥਾਂ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸਦੇ ਅਹੁਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਸਮੇਤ ਸੇਵਾਦਾਰਾਂ ਦੀ ਤਨਖਾਹ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ।

ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਸੇਵਾਦਾਰਾਂ ਦੀ ਤਨਖਾਹ 40-50 ਹਜ਼ਾਰ ਤੋਂ ਵੀ ਵੱਧ ਹੈ ਜੋ ਸੇਵਾ ਵਿਚ ਲੰਮੇ ਸਮੇਂ ਤੋਂ ਭਰਤੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰਗੜ੍ਹ ਪਟਿਆਲਾ ਦੀ ਪ੍ਰਿੰਸੀਪਲ ਨੂੰ ਡਿਊਟੀ ‘ਤੇ ਆਉਣ-ਜਾਣ ਲਈ 10 ਰੁਪਏ ਪ੍ਰਤੀ ਘੰਟੇ ਦੇ ਹਿਸਾਬ ਨਾਲ ਖਰਚ ਦੇਣ ਦੀ ਗੱਲ ਵੀ ਤੱਥਾਂ ਤੋਂ ਰਹਿਤ ਹੈ।
ਡਾ. ਰੂਪ ਸਿੰਘ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਸੰਗਤਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਸਬੰਧਤ ਖ਼ਬਰ:
ਬਾਬਾ ਬੰਦਾ ਸਿੰਘ ਬਹਾਦਰ ਇੰਜੀਅਰਿੰਗ ਕਾਲਜ ‘ਚ ਹੋ ਰਹੇ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇ: ਮਾਨ …